ਮੋਗਾ, 23 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਇਕ ਪ੍ਰਮੁੱਖ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਡ (ਟੀ.ਐਲ.ਐਫ.) ਵਿਖੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੀ ਅਗਵਾਈ ਹੇਠ ਧਰਤੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਨੇ ਸਕੂਲ ਦੀ ਉੱਤਮਤਾ ਦੀ ਯਾਤਰਾ 'ਚ ਇਕ ਹੋਰ ਮਹੱਤਵਪੂਰਨ ਅਧਿਆਇ ਜੋੜਿਆ | ਸਮਾਗਮ ਦੌਰਾਨ ਕਿੰਡਰਗਾਰਟਨ ਵਿੰਗ ਦੇ ਵਿਦਿਆਰਥੀਆਂ ਨੇ ਵਾਤਾਵਰਨ ਸੰਭਾਲ ਦਾ ਸੁਨੇਹਾ ਦੇਣ 'ਚ ਮੋਹਰੀ ਭੂਮਿਕਾ ਨਿਭਾਈ | ਟੀ.ਐਲ.ਐਫ. ਸਕੂਲ ਦੀ ਗੋ ਗਰੀਨ ਮੁਹਿੰਮ ਦੇ ਹਿੱਸੇ ਵਜੋਂ ਵਿਦਿਆਰਥੀਆਂ ਨੇ ਬੂਟੇ ਲਿਆਂਦੇ ਤੇ ਸਕੂਲ ਦੇ ਗਰੀਨ ਕੋਨੇ ਵਿਚ ਲਗਾਏ | ਇਸ ਦੌਰਾਨ ਕਿ੍ਏਟਿਵ ਕਾਰਨਰ ਵਿਖੇ ਬੱਚਿਆਂ ਨੇ ਰਹਿੰਦ-ਖੂੰਹਦ ਤੇ ਵਾਤਾਵਰਨ-ਅਨੁਕੂਲ ਸਮੱਗਰੀ ਦੀ ਵਰਤੋਂ ਕਰਕੇ ਧਰਤੀ, ਰੁੱਖਾਂ ਤੇ ਕੂੜੇਦਾਨਾਂ ਦੇ ਮਾਡਲ ਬਣਾਏ, ਜਿਸ ਨਾਲ ਰੀਸਾਈਕਲਿੰਗ ਤੇ ਸਫ਼ਾਈ ਦੇ ਸੰਦੇਸ਼ ਦਿੱਤੇ ਗਏ | ਇਸ ਮੌਕੇ ਅਧਿਆਪਕਾਂ ਨੇ ਬੱਚਿਆਂ ਨੂੰ ਵਾਤਾਵਰਨ ਲਈ ਜ਼ਿੰਮੇਵਾਰ ਬਣਨ ਤੇ ਆਪਣੇ ਰੋਜ਼ਾਨਾ ਜੀਵਨ 'ਚ ਵਾਤਾਵਰਨ-ਅਨੁਕੂਲ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੇ ਸਮੂਹਿਕ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਟੀ.ਐਲ.ਐਫ. ਦਾ ਉਦੇਸ਼ ਜ਼ਿੰਮੇਵਾਰ ਨਾਗਰਿਕਾਂ ਦਾ ਪਾਲਣ-ਪੋਸਣ ਕਰਨਾ ਹੈ |