ਨਿਹਾਲ ਸਿੰਘ ਵਾਲਾ, 23 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਧਰਤੀ ਦਿਵਸ ਨੂੰ ਮੁੱਖ ਰੱਖਦਿਆਂ ਹੋਇਆਂ ਸਪੈਸ਼ਲ ਅਸੈਂਬਲੀ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਸਕੂਲ ਦੇ ਸਾਰੇ ਹੀ ਵਿਦਿਆਰਥੀਆਂ ਦੁਆਰਾ ਉਤਸ਼ਾਹ ਨਾਲ ਭਾਗ ਲਿਆ ਗਿਆ | ਸਭ ਤੋਂ ਪਹਿਲਾਂ ਇਸ ਦਿਨ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਹੋਇਆਂ ਅਧਿਆਪਕ ਦੁਆਰਾ ਭਾਸ਼ਣ ਰਾਹੀਂ ਇਸ ਬਾਰੇ ਆਪਣੇ ਵਿਚਾਰ ਸਾਰੇ ਹੀ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਗਏ | ਵਿਦਿਆਰਥੀਆਂ ਨੇ ਧਰਤੀ ਦਿਵਸ ਦੇ ਮਹੱਤਵ ਨੂੰ ਦਰਸਾਉਂਦਿਆਂ ਨਾਟਕ ਦੀ ਪੇਸ਼ਕਾਰੀ ਵੀ ਕੀਤੀ | ਇਸ ਤੋਂ ਇਲਾਵਾ ਵਿਦਿਆਰਥੀਆਂ ਦੁਆਰਾ ਭਾਸ਼ਣ ਮੁਕਾਬਲੇ, ਕਵਿਤਾਵਾਂ ਦੀ ਪੇਸ਼ਕਾਰੀ ਵਿਚ ਵੀ ਹਿੱਸਾ ਲਿਆ ਗਿਆ | ਸਾਰੇ ਹੀ ਵਿਦਿਆਰਥੀਆਂ ਦੁਆਰਾ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਹੋਇਆਂ ਬੂਟੇ ਲਗਾਏ ਗਏ ਤੇ ਬੂਟੇੇ ਲਗਾਉਂਦਿਆਂ ਹੋਇਆਂ ਤਸਵੀਰ ਆਪਣੇ ਅਧਿਆਪਕ ਨਾਲ ਸਾਂਝੀ ਕੀਤੀ ਗਈ | ਉਧਰ ਸਕੂਲ ਦੇ ਵਿਦਿਆਰਥੀਆਂ ਦੁਆਰਾ ਸੰਗੀਤ ਦੀ ਬਹੁਤ ਹੀ ਸੁੰਦਰ ਪੇਸ਼ਕਾਰੀ ਪੇਸ਼ ਕੀਤੀ ਗਈ | ਜਿਸ ਵਿਚ ਉਨ੍ਹਾਂ ਦੁਆਰਾ ਪੂਰੇ ਹੀ ਵਿਸਥਾਰ ਨਾਲ ਸਾਡੀ ਧਰਤੀ ਪ੍ਰਤੀ ਬਣਦੀ ਜ਼ਿੰਮੇਵਾਰੀ ਨੂੰ ਬਿਆਨ ਕੀਤਾ ਗਿਆ | ਇਸ ਮੌਕੇ 'ਤੇ ਮੌਜੂਦ ਸਕੂਲ ਪ੍ਰਧਾਨ ਚਰਨ ਸਿੰਘ, ਸਕੂਲ ਚੇਅਰਮੈਨ ਯੋਗਿੰਦਰ ਸ਼ਰਮਾ, ਸਕੂਲ ਪਿ੍ੰਸੀਪਲ ਕੰਜੂਮੁਲ ਜੋਅ ਅਤੇ ਵਾਇਸ ਪਿ੍ੰਸੀਪਲ ਜਸਮੇਲ ਸਿੰਘ ਵਲੋਂ ਧਰਤੀ ਦਿਵਸ ਦੀ ਮਹੱਤਤਾ ਨੂੰ ਦਰਸਾਉਂਦਿਆਂ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ |