18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਜੀਂਦੜਾ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਮੱਲਾਂ ਮਾਰੀਆਂ

Ad Position 21
No active advertisement
ਅਜੀਤ ਡੈਸਕ 24-04-2026
ਕਿਸ਼ਨਪੁਰਾ ਕਲਾਂ, 23 ਅਪ੍ਰੈਲ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਵਲੋਂ ਚਲਾਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿਛਲੇ 25 ਸਾਲਾਂ ਤੋਂ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ, ਜੋ ਸੰਸਥਾ ਬੱਚਿਆਂ ਨੂੰ ਵਿੱਦਿਆ ਦੇ ਨਾਲ-ਨਾਲ ਧਾਰਮਿਕ ਸਿੱਖਿਆ ਤੇ ਗੁਰਮੁਖੀ ਗੁਰਸਿੱਖੀ ਨਾਲ ਵੀ ਜੋੜ ਰਹੀ ਹੈ | ਸੰਸਥਾ ਵਿਖੇ ਜੋਨ ਸੁਪਰਵਾਈਜ਼ਰ ਹਰਦੀਪ ਸਿੰਘ ਦੀ ਅਗਵਾਈ ਹੇਠ ਸਤਿਨਾਮ ਸਰਬ ਕਲਿਆਣ ਟਰੱਸਟ ਰਜਿਸਟਰ ਚੰਡੀਗੜ੍ਹ ਵਲੋਂ ਹਰ ਸਾਲ ਬੱਚਿਆਂ ਦੀ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ | ਜਿਸ ਵਿਚ ਸਕੂਲ ਦੇ 568 ਬੱਚਿਆਂ ਨੇ ਪ੍ਰੀਖਿਆ ਦਿੱਤੀ ਜਿਸ ਵਿਚੋਂ 72 ਬੱਚਿਆਂ ਨੇ ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸ਼ਨ ਹਾਸਲ ਕੀਤੀ | ਇਨ੍ਹਾਂ ਬੱਚਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸਕੱਤਰ ਪ੍ਰਭਜੋਤ ਸਿੰਘ ਭੁੱਲਰ ਅਤੇ ਪਿ੍ੰਸੀਪਲ ਮੈਡਮ ਮਨਦੀਪ ਕੌਰ ਨੇ ਬੱਚਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਧਾਰਮਿਕ ਸਿੱਖਿਆ ਅਧਿਆਪਕ ਗੁਰਮੀਤ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਮੋਗਾ 'ਚ ਕਣਕ ਦੀ ਖ਼ਰੀਦ ਦੀ ਲਿਫ਼ਟਿੰਗ ਨਾ ਹੋਣ ਕਾਰਨ ਆੜ੍ਹਤੀ ਪ੍ਰੇਸ਼ਾਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੇ ਵਾਰਿਸ ਪੰਜਾਬ ਦੇ ਕਨਵੀਨਰ ਮਨਪ੍ਰੀਤ ਸਿੰਘ ਇਯਾਲੀ ਦਾ ਸਨਮਾਨ <br/>
Ad Position 24