18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ 'ਚ ਰੋਪ ਸਕਿੱਪਿੰਗ ਕੈਂਪ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 24-04-2026
ਸਮਾਲਸਰ, 23 ਅਪ੍ਰੈਲ (ਗੁਰਜੰਟ ਕਲਸੀ ਲੰਡੇ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ, ਜਿਉਣ ਵਾਲਾ 'ਚ ਤਿੰਨ ਦਿਨਾਂ ਰੋਪ ਸਕਿੱਪਿੰਗ ਕੈਂਪ ਦਾ ਸਫ਼ਲ ਆਯੋਜਨ ਕੀਤਾ ਗਿਆ | ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ 'ਚ ਸਰੀਰਕ ਤੰਦਰੁਸਤੀ ਤੇ ਖੇਡਾਂ ਪ੍ਰਤੀ ਰੁਝਾਨ ਵਧਾਉਣਾ ਸੀ | ਇਸ ਮੌਕੇ 'ਤੇ ਅੰਮਿ੍ਤਸਰ ਤੋਂ ਆਏ ਨੈਸ਼ਨਲ ਸਕਿੱਪਰ ਦਾਨਿਸ਼ ਬਾਵਾ ਨੇ ਵਿਦਿਆਰਥੀਆਂ ਨੂੰ ਰੱਸੀ ਨਾਲ ਜੁੜੀਆਂ ਨਵੀਂ-ਨਵੀਂ ਤਕਨੀਕਾਂ, ਦਿਲਚਸਪ ਸਟੰਟ ਤੇ ਬੈਲੈਂਸਿੰਗ ਕਲਾਵਾਂ ਸਿਖਾਈਆਂ | ਵਿਦਿਆਰਥੀਆਂ ਨੇ ਉਤਸ਼ਾਹ ਤੇ ਲਗਨ ਨਾਲ ਹਰ ਗਤੀਵਿਧੀ ਵਿਚ ਹਿੱਸਾ ਲਿਆ ਤੇ ਆਪਣੇ ਹੁਨਰਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ/ਡਾਇਰੈਕਟਰ ਡਾ. ਐਸ.ਐਸ. ਬਰਾੜ ਨੇ ਵਿਦਿਆਰਥੀਆਂ ਤੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਇੰਚਾਰਜ ਅਧਿਆਪਕਾਂ ਵੀਰਪਾਲ ਕੌਰ ਤੇ ਅੰਮਿ੍ਤਪਾਲ ਕੌਰ ਖੋਸਾ ਨੂੰ ਕੈਂਪ ਦੀ ਸਫ਼ਲਤਾ 'ਤੇ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਸਰੀਰਕ ਗਤੀਵਿਧੀਆਂ ਵਿਦਿਆਰਥੀਆਂ ਦੀ ਸਿਹਤ ਨੂੰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਵਿਚ ਆਤਮ-ਵਿਸ਼ਵਾਸ ਅਤੇ ਅਨੁਸ਼ਾਸਨ ਵੀ ਵਿਕਸਿਤ ਕਰਦੀਆਂ ਹਨ | ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ ਤੇ ਉਨ੍ਹਾਂ ਨੂੰ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਿਹਗੜ੍ਹ ਪੰਜਤੂਰ ਵਿਖੇ ਵਿਸ਼ਵ ਕਿਤਾਬ ਦਿਵਸ ਮਨਾਇਆ ਅਗਲੀ ਖ਼ਬਰ ਦਾਣਾ ਮੰਡੀ ਮੋਗਾ 'ਚ ਕਣਕ ਦੀ ਖ਼ਰੀਦ ਦੀ ਲਿਫ਼ਟਿੰਗ ਨਾ ਹੋਣ ਕਾਰਨ ਆੜ੍ਹਤੀ ਪ੍ਰੇਸ਼ਾਨ
Ad Position 24