ਫ਼ਤਿਹਗੜ੍ਹ ਪੰਜਤੂਰ, 23 ਅਪ੍ਰੈਲ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਵਿਖੇ ਪਿ੍ੰਸੀਪਲ ਅਮਰਦੀਪ ਸਿੰਘ ਦੀ ਯੋਗ ਅਗਵਾਈ ਹੇਠ ਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਵਿਸ਼ਵ ਕਿਤਾਬ ਦਿਵਸ ਮਨਾਇਆ ਗਿਆ | ਇਸ ਸਮੇਂ ਸਵੇਰ ਦੀ ਸਪੈਸ਼ਲ ਪ੍ਰਾਰਥਨਾ ਸਭਾ ਕਰਵਾਈ ਗਈ ਜਿਸ 'ਚ ਬੱਚਿਆਂ ਵਲੋਂ ਵਿਸ਼ਵ ਕਿਤਾਬ ਦਿਵਸ ਨਾਲ ਸਬੰਧਿਤ ਆਪਣੇ ਵਿਚਾਰ ਪੇਸ਼ ਕੀਤੇ | ਉਪਰੰਤ ਬੱਚਿਆਂ ਦੇ ਵਿਸ਼ਵ ਕਿਤਾਬ ਦਿਵਸ ਨਾਲ ਸਬੰਧਿਤ ਭਾਸ਼ਣ ਮੁਕਾਬਲੇ ਤੇ ਅੰਗਰੇਜ਼ੀ, ਪੰਜਾਬੀ ਤੇ ਹਿੰਦੀ ਭਾਸ਼ਾਵਾਂ ਨੂੰ ਪੜ੍ਹਨ ਦੇ ਮੁਕਾਬਲੇ ਕਰਵਾਏ ਗਏ | ਜਿਨ੍ਹਾਂ 'ਚ ਬੱਚਿਆਂ ਨੇ ਬਹੁਤ ਹੀ ਜੋਸ਼ ਤੇ ਉਤਸ਼ਾਹ ਨਾਲ ਹਿੱਸਾ ਲਿਆ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਤੇ ਪਿ੍ੰਸੀਪਲ ਅਮਰਦੀਪ ਸਿੰਘ ਨੇ ਬੱਚਿਆਂ ਨੂੰ ਕਿਤਾਬਾਂ ਦੀ ਉਨ੍ਹਾਂ ਦੀ ਜ਼ਿੰਦਗੀ ਵਿਚ ਮਹੱਤਤਾ ਨੂੰ ਦੱਸਦਿਆਂ ਕਿਹਾ ਕਿ ਸਾਰੇ ਸੰਸਾਰ ਵਿਚ 23 ਅਪ੍ਰੈਲ ਨੂੰ ਵਿਸ਼ਵ ਕਿਤਾਬ ਦਿਵਸ ਦੇ ਤੌਰ 'ਤੇ ਮਨਾਇਆ ਜਾਂਦਾ ਹੈ | ਅੰਤ ਉਨ੍ਹਾਂ ਨੇ ਬੱਚਿਆਂ ਨੂੰ ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਤੇ ਉਨ੍ਹਾਂ ਦਾ ਸਤਿਕਾਰ ਕਰਨ ਲਈ ਵੀ ਪ੍ਰੇਰਿਆ | ਇਸ ਸਮੇਂ ਸਕੂਲ ਦਾ ਸਮੂਹ ਸਟਾਫ਼ ਤੇ ਬੱਚੇ ਹਾਜ਼ਰ ਸਨ |