ਮੋਗਾ, 23 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਸਾਹਿਬ ਦੇ ਅਧੀਨ ਚੱਲ ਰਹੀ ਸੰਸਥਾ ਮਾਤਾ ਦਮੋਦਰੀ ਖਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਵਿਚ ਧਰਤੀ ਦਿਵਸ ਮਨਾਇਆ ਗਿਆ | ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਰੱਖਿਆ ਕਰਨ ਅਤੇ ਆਪਣੇ ਰੋਜ਼ਾਨਾ ਜੀਵਨ ਵਿਚ ਪਰਿਆਵਰਨ-ਮਿੱਤਰ ਆਦਤਾਂ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ | ਇਸ ਮੌਕੇ ਬੂਟਾ ਲਗਾਉਣ ਮੁਹਿੰਮ, ਪੋਸਟਰ ਬਣਾਉਣ ਮੁਕਾਬਲਾ ਅਤੇ ਨਾਅਰਾ ਲਿਖਣ ਮੁਕਾਬਲਾ ਕਰਵਾਇਆ ਗਿਆ ਤੇ ਵਿਦਿਆਰਥੀਆਂ ਨੇ 'ਧਰਤੀ ਬਚਾਓ-ਜੀਵਨ ਬਚਾਓ' ਅਤੇ 'ਹਰਾ ਭਰਾ ਬਣੋ' ਵਰਗੇ ਸੁਨੇਹਿਆਂ ਦੇ ਪੋਸਟਰ ਤਿਆਰ ਕੀਤੇ | ਇਸ ਸਮੇਂ ਪਿੰ੍ਰਸੀਪਲ ਰਮਨਦੀਪ ਕੌਰ ਭੁੱਲਰ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਕਰਨ ਲਈ ਉਤਸ਼ਾਹਿਤ ਕੀਤਾ |