18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਵਿਸ਼ਵ ਪੁਸਤਕ ਦਿਵਸ ਮੌਕੇ ਪੜ੍ਹਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ <br/>

Ad Position 21
No active advertisement
ਅਜੀਤ ਡੈਸਕ 24-04-2026
ਮੋਗਾ, 23 ਅਪ੍ਰੈਲ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ 'ਚ ਅੱਜ ਸਵੇਰ ਦੀ ਸਭਾ ਦੌਰਾਨ ਵਿਸ਼ਵ ਪੁਸਤਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ ਗਿਆ | ਸਭਾ ਦੌਰਾਨ ਵਿਦਿਆਰਥੀਆਂ ਵਲੋਂ ਵਿਸ਼ਵ ਪੁਸਤਕ ਦਿਵਸ ਨਾਲ ਸਬੰਧਿਤ ਚਾਰਟ ਤੇ ਲੇਖ ਪੇਸ਼ ਕੀਤੇ ਗਏ | ਆਪਣੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੇ ਦੱਸਿਆ ਕਿ 23 ਅਪ੍ਰੈਲ ਦਾ ਦਿਨ ਵਿਸ਼ਵ ਸਾਹਿਤ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ, ਕਿਉਂਕਿ ਇਸ ਦਿਨ ਪ੍ਰਸਿੱਧ ਲੇਖਕ ਵਿਲਿਅਮ ਸ਼ੇਕਸਪੀਅਰ ਅਤੇ ਮਿਗੁਏਲ ਡੀ ਸਰਵੈਂਟਸ ਦੀ ਯਾਦ ਨੂੰ ਸਮਰਪਿਤ ਕੀਤਾ ਜਾਂਦਾ ਹੈ | ਇਸ ਮੌਕੇ ਸਕੂਲ ਪਿ੍ੰਸੀਪਲ ਡਾ. ਹਮੀਲੀਆ ਰਾਣੀ ਨੇ ਕਿਹਾ ਕਿ ਆਧੁਨਿਕ ਟੈਕਨਾਲੋਜੀ ਦੇ ਯੁੱਗ ਵਿਚ ਕਿਤਾਬਾਂ ਨਾਲ ਜੁੜਾਅ ਘਟਦਾ ਜਾ ਰਿਹਾ ਹੈ, ਜੋ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਰੋਜ਼ਾਨਾ ਕੁਝ ਸਮਾਂ ਪੜ੍ਹਨ ਲਈ ਨਿਰਧਾਰਿਤ ਕਰਨ ਅਤੇ ਕਿਤਾਬਾਂ ਨੂੰ ਆਪਣਾ ਸੱਚਾ ਮਿੱਤਰ ਬਣਾਉਣ | ਸਕੂਲ ਵਿਚ ਹਰ ਸਾਲ ਵਿਦਿਆਰਥੀ ਆਪਣੀ ਕਲਾਸ ਦੀ ਇਕ ਕਿਤਾਬ ਬਣਾਉਂਦੇ ਹਨ ਜਿਨ੍ਹਾਂ ਵਿਚ ਉਹ ਆਪਣੇ ਵਲੋਂ ਲਿਖੀਆਂ ਰਚਨਾਵਾਂ ਨੂੰ ਪੇਸ਼ ਕਰਦੇ ਹਨ | ਸਮਾਗਮ ਦੌਰਾਨ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ਧਰਤੀ ਦਿਵਸ ਮਨਾਇਆ ਅਗਲੀ ਖ਼ਬਰ ਮਾਤਾ ਦਮੋਦਰੀ ਸਕੂਲ ਵਿਚ ਧਰਤੀ ਦਿਵਸ ਮਨਾਇਆ
Ad Position 24