17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰਵੀ ਗਰੇਵਾਲ ਨੇ ਕੀਤੀਆਂ ਹਲਕਾ ਧਰਮਕੋਟ ਤੋਂ ਸਿਆਸੀ ਸਰਗਰਮੀਆਂ ਤੇਜ਼

Ad Position 21
No active advertisement
ਅਜੀਤ ਡੈਸਕ 24-04-2026
ਮੋਗਾ, 23 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ਹਲਕਾ ਧਰਮਕੋਟ ਤੋਂ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਤੇ ਉਹ ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਲਗਾਤਾਰ ਰਾਬਤਾ ਬਣਾ ਕੇ ਆਪਣੀ ਪਕੜ ਮਜ਼ਬੂਤ ਕਰ ਰਹੇ ਹਨ ਤੇ ਹਲਕੇ ਵਿਚੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਧਰਮਕੋਟ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਹਨ | 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਲਕਾ ਧਰਮਕੋਟ ਉਸ ਦਾ ਆਪਣਾ ਪਰਿਵਾਰ ਹੈ ਤੇ ਉਹ ਹਮੇਸ਼ਾ ਹੀ ਹਲਕੇ ਦੇ ਲੋਕਾਂ ਨਾਲ ਖੜ੍ਹੇ ਹਨ ਤੇ ਹਲਕੇ ਦੇ ਲੋਕ ਉਨ੍ਹਾਂ ਨੂੰ ਇਕ ਵਿਧਾਇਕ ਵਜੋਂ ਵੇਖਣ ਲਈ ਪੂਰੀ ਤਰ੍ਹਾਂ ਉਤਾਵਲੇ ਹਨ ਤੇ ਜੇਕਰ ਪਾਰਟੀ ਹਾਈਕਮਾਂਡ ਉਨ੍ਹਾਂ ਨੂੰ ਟਿਕਟ ਦੇ ਕੇ ਨਿਵਾਜਦੀ ਹੈ ਤਾਂ ਉਹ ਯਕੀਨਨ ਜਿੱਤ ਪ੍ਰਾਪਤ ਕਰਕੇ ਹਲਕਾ ਧਰਮਕੋਟ ਦੇ ਲੋਕਾਂ ਦੀ ਸੇਵਾ ਕਰਨ ਦੇ ਨਾਲ ਵਿਕਾਸ ਪੱਖੋਂ ਵੀ ਕੋਈ ਕਸਰ ਬਾਕੀ ਨਹੀਂ ਛੱਡਣਗੇ | ਰਵੀ ਗਰੇਵਾਲ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ਤੇ ਸੂਬੇ ਨੂੰ ਵਿਕਾਸ ਪੱਖੋਂ ਮੋਹਰੀ ਸੂਬਾ ਬਣਾਇਆ ਜਾਵੇਗਾ ਕਿਉਂਕਿ ਅੱਜ ਸੂਬੇ 'ਚ 'ਆਪ' ਸਰਕਾਰ ਦੀ ਕਾਰਗੁਜ਼ਾਰੀ ਚੰਗੀ ਨਹੀਂ ਰਹੀ ਤੇ ਕੇਂਦਰ ਤੋਂ ਕਰਜ਼ਾ ਲੈ ਕੇ ਡੰਗ ਟਪਾਉਣ ਵਾਲੀ ਸਰਕਾਰ ਦਿੱਲੀ ਦੇ ਇਸ਼ਾਰਿਆਂ 'ਤੇ ਚੱਲਦੀ ਰਹੀ ਤੇ ਦਿੱਲੀ ਵਾਲਿਆਂ ਨੂੰ ਪੰਜਾਬ ਨਾਲ ਕੋਈ ਸਰੋਕਾਰ ਨਹੀਂ ਸੀ | ਇਸ ਲਈ ਸੂਬਾ ਵਿਕਾਸ ਪੱਖੋਂ ਪੱਛੜ ਗਿਆ ਤੇ ਸੂਬੇ ਦੀ ਅਮਨ ਕਾਨੂੰਨ ਦੀ ਸਥਿਤੀ ਬੇਹੱਦ ਮਾੜੀ ਰਹੀ, ਲੁੱਟਾਂ ਖੋਹਾਂ ਫਿਰੌਤੀਆਂ ਤੇ ਬੇਗੁਨਾਹ ਲੋਕਾਂ ਦੀਆਂ ਜਾਨਾਂ ਜਾਂਦੀਆਂ ਰਹੀਆਂ | ਇਸ ਲਈ ਸੂਬੇ ਦੇ ਸੂਝਵਾਨ ਲੋਕ ਹੁਣ ਉਨ੍ਹਾਂ ਦੇ ਝਾਂਸੇ ਵਿਚ ਨਹੀਂ ਆਉਣਗੇ ਤੇ 2027 ਵਿਚ ਉਨ੍ਹਾਂ ਨੂੰ ਚੱਲਦਾ ਕਰ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਖੇ ਵਿਸ਼ਵ ਪੁਸਤਕ ਤੇ ਕਾਪੀ-ਰਾਈਟ ਦਿਵਸ ਮਨਾਇਆ ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ਧਰਤੀ ਦਿਵਸ ਮਨਾਇਆ
Ad Position 24