ਮੋਗਾ, 23 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੇ ਕੋਟਕਪੂਰਾ ਬਾਈਪਾਸ 'ਤੇ ਸਥਿਤ ਪ੍ਰਮੁੱਖ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ 99 ਵਿਦਿਆਰਥੀਆਂ ਨੇ ਸਕੂਲ ਦੇ ਪਿ੍ੰਸੀਪਲ ਸਤਵਿੰਦਰ ਕੌਰ ਦੀ ਅਗਵਾਈ ਵਿਚ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਕਰਵਾਈ ਧਾਰਮਿਕ ਪ੍ਰੀਖਿਆ 'ਚ ਹਿੱਸਾ ਲਿਆ | ਇਹ ਪ੍ਰੀਖਿਆ 25 ਅਕਤੂਬਰ 2025 ਨੂੰ ਕਰਵਾਈ ਗਈ ਸੀ | ਇਸ ਪ੍ਰੀਖਿਆ ਦੇ ਨਤੀਜੇ 'ਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕੀਤੇ | ਸਕੂਲ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ, ਗੁਣਰੀਤ ਕੌਰ ਖੋਸਾ, ਸੱਤਵੀਂ ਜਮਾਤ ਦੀ ਵਿਦਿਆਰਥਣ ਜੈਸਮੀਨ ਕੌਰ ਤੇ ਗੁਰਲੀਨ ਕੌਰ ਨੂੰ ਮੈਰਿਟ ਸਰਟੀਫਿਕੇਟ ਹਾਸਲ ਹੋਏ | ਸਕੂਲ ਦੇ ਬਾਕੀ ਵਿਦਿਆਰਥੀ ਵੀ ਸ਼ਾਨਦਾਰ ਅੰਕਾਂ ਨਾਲ ਇਸ ਪ੍ਰੀਖਿਆ 'ਚ ਪਾਸ ਹੋਏ | ਇਸ ਪ੍ਰੀਖਿਆ 'ਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਭਾਗੀਦਾਰੀ ਪ੍ਰਮਾਣ ਪੱਤਰ ਹਾਸਲ ਹੋਏ | ਸਕੂਲ ਦੇ ਪਿ੍ੰਸੀਪਲ ਸਤਵਿੰਦਰ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਲਗਨ ਤੇ ਮਿਹਨਤ ਲਈ ਵਧਾਈ ਦਿੱਤੀ |