17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 24-04-2026
ਮੋਗਾ, 23 ਅਪ੍ਰੈਲ (ਸੁਰਿੰਦਰਪਾਲ ਸਿੰਘ)-ਵਾਰਡ ਨੰਬਰ 41 ਦੇ ਅਧੀਨ ਆਉਂਦੇ ਵੇਦਾਂਤ ਨਗਰ ਤੇ ਪਰਵਾਨਾ ਨਗਰ ਕੌਂਸਲਰ ਪਾਇਲ ਗਰਗ ਦੀ ਪ੍ਰਤੀਨਿਧਤਾ ਵਾਲੇ ਖੇਤਰ ਦੀਆਂ ਗਲੀਆਂ 'ਚ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਸਥਾਨਕ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਤੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ ਦੁਆਰਾ 49 ਲੱਖ ਦੀ ਲਾਗਤ ਨਾਲ ਕੀਤਾ ਗਿਆ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਮੇਅਰ ਪ੍ਰਵੀਨ ਸ਼ਰਮਾ ਨੇ ਕਿਹਾ ਕਿ ਮੋਗਾ ਹਲਕੇ ਵਿਚ ਕੀਤੇ ਜਾ ਰਹੇ ਵਿਕਾਸ ਕਾਰਜ ਸਥਾਨਕ ਨਿਵਾਸੀਆਂ ਨੂੰ ਸਹੂਲਤਾਂ ਪ੍ਰਦਾਨ ਕਰਨ ਅਤੇ ਸ਼ਹਿਰ ਦੀ ਸੁੰਦਰਤਾ ਵਧਾਉਣ ਵੱਲ ਇਕ ਮਹੱਤਵਪੂਰਨ ਕਦਮ ਹਨ | ਇਸ ਮੌਕੇ ਕੌਂਸਲਰ ਪਾਇਲ ਗਰਗ ਅਤੇ ਉਨ੍ਹਾਂ ਦੇ ਪਤੀ ਆਪ ਨੇਤਾ ਗੌਰਵ ਗਰਗ ਨੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਲਈ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਤੇ ਮੇਅਰ ਪ੍ਰਵੀਨ ਸ਼ਰਮਾ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਕੀਤਾ | ਇਸ ਮੌਕੇ ਵਾਰਡ ਨੰਬਰ 41 ਦੇ ਵੱਡੀ ਗਿਣਤੀ 'ਚ ਵਸਨੀਕ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਮੋਗਾ ਵਲੋਂ ਪੰਦ੍ਹਰਵਾੜੇ ਦੀ ਸ਼ੁਰੂਆਤ ਅਗਲੀ ਖ਼ਬਰ ਮਾਤਾ ਵੈਸ਼ਨੋ ਦੇਵੀ ਯਾਤਰਾ ਲਈ ਟਰੇਨ ਟਿਕਟਾਂ ਲੱਕੀ ਡਰਾਅ ਜੇਤੂ ਨੂੰ ਸੌਂਪੀਆਂ
Ad Position 24