07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਕਿਸਾਨਾਂ 'ਚ ਨਵੀਂ ਖੇਤੀਬਾੜੀ ਵਿਸਥਾਰ ਸੇਵਾਵਾਂ ਐਪ ਵਿਰੁੱਧ ਰੋਸ ਦੀ ਲਹਿਰ-ਮਾਣੂੰਕੇ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ)-ਕਿਸਾਨ ਸੰਗਠਨਾਂ ਨੇ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਸਥਾਰ ਸੇਵਾਵਾਂ ਲਈ ਨਵੀਂ ਐਪ ਤਹਿਤ ਜਾਰੀ ਕੀਤੇ ਗਏ ਹੁਕਮਾਂ ਦੀ ਨਿੰਦਾ ਕੀਤੀ ਹੈ ਜਿਸ 'ਚ ਖੇਤੀਬਾੜੀ ਵਿਭਾਗ ਦੇ ਫੀਲਡ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਫ਼ਤਰੀ ਹਾਜ਼ਰੀ ਬਣਾਈ ਰੱਖਣ ਤੇ ਆਪਣੇ-ਆਪਣੇ ਦਫ਼ਤਰੀ ਸਥਾਨਾਂ 'ਤੇ ਸਰੀਰਕ ਤੌਰ 'ਤੇ ਮੌਜੂਦ ਰਹਿਣ ਦਾ ਹੁਕਮ ਦਿੱਤਾ ਗਿਆ ਹੈ¢ ਇਸ ਮਾਮਲੇ ਸੰਬੰਧੀ ਵੇਰਵੇ ਦਿੰਦੇ ਹੋਏ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਆਗੂਆਂ ਜਿਨ੍ਹਾਂ ਵਿਚ ਨਿਰਮਲ ਸਿੰਘ ਮਾਣੂੰਕੇ ਸੂਬਾ ਆਗੂ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭੁਪਿੰਦਰ ਸਿੰਘ ਦÏਲਤਪੁਰਾ ਸੂਬਾ ਆਗੂ ਬੀ.ਕੇ.ਯੂ. ਲੱਖੋਵਾਲ, ਡਾ. ਸਤਨਾਮ ਸਿੰਘ ਅਜਨਾਲਾ ਪੰਜਾਬ ਪ੍ਰਧਾਨ ਜਮਹੂਰੀ ਕਿਸਾਨ ਸਭਾ ਅਤੇ ਡਾ. ਜਸਵਿੰਦਰ ਸਿੰਘ ਬਰਾੜ ਪ੍ਰਧਾਨ ਆਜ਼ਾਦੀ ਘੁਲਾਟੀਏ ਕਿਸਾਨ ਭਲਾਈ ਐਸੋਸੀਏਸ਼ਨ ਪੰਜਾਬ ਸ਼ਾਮਿਲ ਹਨ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਸਖ਼ਤ ਨਿੰਦਾ ਕੀਤੀ¢ ਉਨ੍ਹਾਂ ਦਲੀਲ ਦਿੱਤੀ ਕਿ ਖੇਤੀਬਾੜੀ ਵਿਭਾਗ ਦੇ ਫੀਲਡ ਅਧਿਕਾਰੀ ਤੇ ਕਰਮਚਾਰੀ ਇਸ ਸਮੇਂ ਕਿਸਾਨਾਂ ਨੂੰ ਉਨ੍ਹਾਂ ਦੇ ਖੇਤਾਂ ਵਿਚ ਸਿੱਧੇ ਤੌਰ 'ਤੇ ਸੇਵਾਵਾਂ ਪ੍ਰਦਾਨ ਕਰਨ ਵਿਚ ਲੱਗੇ ਹੋਏ ਹਨ¢ ਉਨ੍ਹਾਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਇਸ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ¢ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਖੇਤੀਬਾੜੀ ਵਿਭਾਗ ਲਈ ਖੇਤਾਂ ਵਿਚ ਕੰਮ ਕਰਨ ਵਾਲੇ ਅਧਿਕਾਰੀ ਅਤੇ ਕਰਮਚਾਰੀ ਆਪਣੇ ਦਫ਼ਤਰਾਂ ਵਿਚ ਹਾਜ਼ਰੀ ਲਗਾਉਣ, ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਉੱਥੇ ਬੈਠੇ ਰਹਿਣ ਅਤੇ ਉਸ ਖਾਸ ਸਥਾਨ 'ਤੇ ਆਪਣੇ ਦਫ਼ਤਰ ਦੇ ਅਹਾਤੇ ਤੱਕ ਸੀਮਤ ਰਹਿਣ¢ ਉਪਰੋਕਤ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦੇ ਹੋਏ ਕਿਸਾਨ ਸੰਗਠਨਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਹੀਂ ਹੋਇਆ ਤਾਂ ਉਹ ਤਿੱਖਾ ਅੰਦੋਲਨ ਸ਼ੁਰੂ ਕਰਨ ਲਈ ਮਜਬੂਰ ਹੋਣਗੇ¢
Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਖਰੀਦ ਬਦਲੇ ਕਿਸਾਨਾਂ ਨੂੰ 857.86 ਕਰੋੜ ਦੀ ਅਦਾਇਗੀ-ਡਿਪਟੀ ਕਮਿਸ਼ਨਰ <br/> ਅਗਲੀ ਖ਼ਬਰ ਸਰਕਾਰ ਦੇ ਬਿਜਲੀ ਸਰਪਲੱਸ ਹੋਣ ਦੇ ਦਾਅਵੇ ਪੂਰੀ ਤਰ੍ਹਾਂ ਖੋਖਲੇ-ਜ਼ਿਲ੍ਹਾ ਪ੍ਰਧਾਨ ਭੁੱਲਰ <br/>
Ad Position 24