07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਕਣਕ ਦੀ ਖਰੀਦ ਬਦਲੇ ਕਿਸਾਨਾਂ ਨੂੰ 857.86 ਕਰੋੜ ਦੀ ਅਦਾਇਗੀ-ਡਿਪਟੀ ਕਮਿਸ਼ਨਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ ਹੈ ਤੇ ਬੀਤੇ ਕੱਲ੍ਹ ਤੱਕ ਕਣਕ ਦੀ ਖ਼ਰੀਦ ਮਿਥੇ ਗਏ ਟੀਚੇ 7.35 ਲੱਖ ਮੀਟਰਿਕ ਟਨ ਦਾ 64.59 ਫੀਸਦੀ ਤੱਕ ਪੁੱਜ ਗਈ ਹੈ¢ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪ੍ਰਾਪਤ ਹਦਾਇਤਾਂ ਦੀ ਪਾਲਨਾ ਕਰਦੇ ਹੋਏ ਕਿਸਾਨਾਂ ਦੀ ਫਸਲ ਦਾ ਦਾਣਾ -ਦਾਣਾ ਖਰੀਦਿਆ ਜਾ ਰਿਹਾ ਹੈ¢ ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਤੱਕ 474661 ਮੀਟਰਿਕ ਟਨ ਕਣਕ ਦੀ ਮੰਡੀਆਂ ਵਿਚ ਆਮਦ ਹੋਈ ਹੈ ਜਿਸ ਵਿਚੋਂ 429896 ਮੀਟਰਿਕ ਟਨ ਦੀ ਖਰੀਦ ਹੋਈ ਹੈ ਜੋ ਕਿ ਖਰੀਦ ਦੇ ਨਿਰਧਾਰਿਤ ਸਮੇਂ 24 ਘੰਟੇ ਅੰਦਰ ਕੀਤੀ ਜਾਣ ਵਾਲੀ ਖਰੀਦ ਦਾ 99.92 ਫੀਸਦੀ ਬਣਦਾ ਹੈ¢ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੋਜ਼ਾਨਾ 50 ਹਜ਼ਾਰ ਮੀਟਰਿਕ ਟਨ ਤੋਂ ਵੱਧ ਦੀ ਖਰੀਦ ਕੀਤੀ ਜਾ ਰਹੀ ਹੈ ਜਦਕਿ ਬੀਤੇ ਕੱਲ੍ਹ 51928 ਮੀਟਰਿਕ ਟਨ ਦੀ ਖਰੀਦ ਕੀਤੀ ਗਈ ਹੈ¢ ਉਨ੍ਹਾਂ ਦੱਸਿਆ ਕਿ ਖਰੀਦੀ ਗਈ ਕਣਕ ਬਦਲੇ ਕਿਸਾਨਾਂ ਨੂੰ 857.86 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ ਜੋ ਕਿ ਅਦਾਇਗੀ ਲਈ ਨਿਰਧਾਰਿਤ 48 ਘੰਟੇ ਵਿਚ ਕੀਤੀ ਜਾਣ ਵਾਲੀ ਅਦਾਇਗੀ 807 ਕਰੋੜ ਤੋਂ ਜ਼ਿਆਦਾ ਹੈ | ਜਿਸ ਨਾਲ ਕਿਸਾਨਾਂ ਨੂੰ ਖਰੀਦ ਕੀਤੀ ਫ਼ਸਲ ਬਦਲੇ ਨਾਲੋ ਨਾਲ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈ¢ ਉਨ੍ਹਾਂ ਦੱਸਿਆ ਕਿ ਪਨਗ੍ਰੇਨ ਏਜੰਸੀ ਵਲੋਂ 140071.50 ਮੀਟਰਿਕ ਟਨ, ਮਾਰਕਫੈੱਡ ਵਲੋਂ 101994.00 ਮੀਟਰਿਕ ਟਨ, ਪਨਸਪ ਵਲੋਂ 82641.95 ਮੀਟਰਿਕ ਟਨ, ਪੰਜਾਬ ਵੇਅਰ ਹਾਊਸ ਵਲੋਂ 734800.90 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ¢ ਡਿਪਟੀ ਕਮਿਸ਼ਨਰ ਨੇ ਸੰਬੰਧਿਤ ਅਧਿਕਾਰੀਆਂ ਨੂੰ ਚੁਕਾਈ ਵਿਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ¢

Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਲਿਫਟਿੰਗ ਸੰਚਾਰੂ ਢੰਗ ਨਾਲ ਕਰਵਾਉਣ ਦੀ ਮੰਗ ਅਗਲੀ ਖ਼ਬਰ ਕਿਸਾਨਾਂ 'ਚ ਨਵੀਂ ਖੇਤੀਬਾੜੀ ਵਿਸਥਾਰ ਸੇਵਾਵਾਂ ਐਪ ਵਿਰੁੱਧ ਰੋਸ ਦੀ ਲਹਿਰ-ਮਾਣੂੰਕੇ
Ad Position 24