ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਮੋਗਾ ਨਗਰ ਨਿਗਮ ਦੀਆਂ ਚੋਣਾਂ ਵਿਚ ਆਪਣੇ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ ਕੀਤਾ ਹੈ¢ ਪਾਰਟੀ ਦਾ ਕਹਿਣਾ ਹੈ ਕਿ ਨਗਰ ਨਿਗਮ ਅਧੀਨ ਪੈਂਦੇ ਸਮੁੱਚੇ 50 ਵਾਰਡਾਂ ਵਿਚ ਖੜ੍ਹੇ ਕੀਤੇ ਜਾਣ ਵਾਲੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਜਲਦੀ ਹੀ ਕਰ ਦਿੱਤਾ ਜਾਵੇਗਾ¢ ਅੱਜ ਇੱਥੇ ਜਾਰੀ ਕੀਤੇ ਇਕ ਪੈੱ੍ਰਸ ਬਿਆਨ ਵਿਚ ਪਾਰਟੀ ਦੇ ਹਲਕਾ ਇੰਚਾਰਜ ਭਾਈ ਰਛਪਾਲ ਸਿੰਘ ਸੋਸਣ ਨੇ ਕਿਹਾ ਕਿ ਨਗਰ ਨਿਗਮ ਦੀਆਂ ਚੋਣਾਂ ਲੜਨ ਦਾ ਫੈਸਲਾ ਪਾਰਟੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਤੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਵਲੋਂ ਦਿੱਤੀ ਗਈ ਪ੍ਰਵਾਨਗੀ ਤੋਂ ਬਾਅਦ ਲਿਆ ਗਿਆ ਹੈ¢ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਮੋਗਾ ਸ਼ਹਿਰ ਵਿਚ ਵਾਰਡ ਪੱਧਰ 'ਤੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਜਲਦੀ ਹੀ ਯੋਗ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ¢ ਭਾਈ ਰਛਪਾਲ ਸਿੰਘ ਸੋਸਣ ਨੇ ਕਿਹਾ ਕਿ ਹੁਣ ਤੱਕ ਰਾਜ ਕਰਨ ਵਾਲੀਆਂ ਸਰਕਾਰਾਂ ਨੇ ਹਿੰਦੂ ਵਪਾਰੀਆਂ ਨੂੰ ਸਿਰਫ਼ ਟੈਕਸ ਵਗੈਰਾ ਦੀ ਉਗਰਾਹੀ ਕਰਨ ਲਈ ਹੀ ਵਰਤਿਆ ਹੈ ਜਦੋਂ ਕਿ ਉਨ੍ਹਾਂ ਦੇ ਬੁਨਿਆਦੀ ਮਸਲਿਆਂ ਵੱਲ ਕਿਸੇ ਵਲੋਂ ਵੀ ਧਿਆਨ ਨਹੀਂ ਦਿੱਤਾ ਗਿਆ¢ ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਮੋਗਾ ਸ਼ਹਿਰ ਦੇ ਸਰਬਪੱਖੀ ਵਿਕਾਸ, ਨਸ਼ੇ ਦੇ ਖਾਤਮੇ ਅਤੇ ਵਪਾਰੀਆਂ ਦੇ ਕਾਰੋਬਾਰ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਨਗਰ ਨਿਗਮ ਦੀਆਂ ਚੋਣਾਂ ਲੜੀਆਂ ਜਾਣਗੀਆਂ¢