07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਹਿਗੜ੍ਹ ਪੰਜਤੂਰ ਵਿਖੇ ਅੰਤਰ-ਰਾਸ਼ਟਰੀ ਧਰਤੀ ਦਿਵਸ ਮਨਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਫ਼ਤਿਹਗੜ੍ਹ ਪੰਜਤੂਰ, 24 ਅਪ੍ਰੈਲ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਵਿਖੇ ਪਿ੍ੰਸੀਪਲ ਅਮਰਦੀਪ ਸਿੰਘ ਦੀ ਯੋਗ ਅਗਵਾਈ ਹੇਠ ਤੇ ਪ੍ਰਾਇਮਰੀ ਕੋਆਰਡੀਨੇਟਰ ਰਾਜੀ ਅਮਰ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਧਰਤੀ ਦਿਵਸ ਮਨਾਇਆ ਗਿਆ ਜਿਸ ਦੌਰਾਨ ਵਿਦਿਆਰਥੀਆਂ ਵਲੋਂ ਪ੍ਰਾਰਥਨਾ ਸਭਾ 'ਚ ਇਸ ਦਿਨ ਨਾਲ ਸਬੰਧਿਤ ਚਾਰਟ ਤੇ ਆਰਟੀਕਲ ਪੇਸ਼ ਕੀਤੇ ਗਏ | ਆਰਟੀਕਲ ਪੇਸ਼ ਕਰਦਿਆਂ ਉਨ੍ਹਾਂ ਦੱਸਿਆ ਕਿ ਹਰ ਸਾਲ 22 ਅਪ੍ਰੈਲ ਨੂੰ ਅੰਤਰ-ਰਾਸ਼ਟਰੀ ਧਰਤੀ ਦਿਵਸ ਵਜੋਂ ਮਨਾਇਆ ਜਾਂਦਾ ਹੈ | ਇਹ ਦਿਨ ਲੋਕਾਂ 'ਚ ਪ੍ਰਦੂਸ਼ਣ ਤੇ ਹੋਰ ਗਤੀਵਿਧੀਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਨਾਇਆ ਜਾਂਦਾ ਹੈ ਜੋ ਵਾਤਾਵਰਨ ਨੂੰ ਸਿੱਧੇ ਜਾਂ ਅਸਿੱਧੇ ਤੌਰ 'ਤੇ ਨੁਕਸਾਨ ਪਹੁੰਚਾਉਂਦੇ ਹਨ ਤੇ ਨਤੀਜੇ ਵਜੋਂ ਸਾਡੇ ਗ੍ਰਹਿ ਧਰਤੀ ਦੀ ਤਬਾਹੀ ਹੁੰਦੀ ਹੈ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਤੇ ਪਿ੍ੰਸੀਪਲ ਅਮਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹਰ ਵਿਦਿਆਰਥੀ ਆਪਣੇ ਜੀਵਨ ਵਿਚ ਘੱਟੋ-ਘੱਟ ਇਕ ਬੂਟਾ ਜ਼ਰੂਰ ਲਗਾਵੇ ਤੇ ਉਸ ਦੀ ਦੇਖਭਾਲ ਕਰੇ | ਸਕੂਲ ਵਿਚ ਧਰਤੀ ਦਿਵਸ ਦੇ ਸਬੰਧ ਵਿਚ ਇਕ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੂੰ ਵਾਤਾਵਰਨ ਬਚਾਉਣ ਦੇ ਵੱਖ-ਵੱਖ ਢੰਗਾਂ ਬਾਰੇ ਪੋਸਟਰ ਤੇ ਸਲੋਗਨਾਂ ਰਾਹੀਂ ਦਰਸਾਉਣ ਲਈ ਕਿਹਾ ਗਿਆ | ਇਸ ਮੁਕਾਬਲੇ 'ਚ ਸਕੂਲ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ | ਉਪਰੰਤ ਨੰਨ੍ਹੇ-ਮੁੰਨੇ ਬੱਚਿਆਂ ਦੀ ਨੇਚਰ ਵਾਕ ਐਕਟੀਵਿਟੀ ਵੀ ਕਰਵਾਈ ਗਈ, ਜਿਸ 'ਚ ਨੰਨ੍ਹੇ-ਮੁੰਨੇ ਬੱਚਿਆਂ ਨੇ ਕੁਦਰਤ ਦੀ ਸੁੰਦਰਤਾ ਦਾ ਅਨੰਦ ਮਾਣਿਆ ਤੇ ਰੈਲੀ ਦੌਰਾਨ ਵਾਤਾਵਰਨ ਨੂੰ ਬਚਾਉਣ ਦਾ ਸੁਨੇਹਾ ਵੀ ਦਿੱਤਾ | ਅੰਤ 'ਚ ਸਕੂਲ ਪਿ੍ੰਸੀਪਲ ਅਮਰਦੀਪ ਸਿੰਘ ਨੇ ਦੱਸਿਆ ਕਿ ਸਕੂਲ ਵਿਚ ਇਸ ਤਰ੍ਹਾਂ ਦੇ ਮੁਕਾਬਲੇ ਕਰਾਉਣ ਦਾ ਮੰਤਵ ਵਿਦਿਆਰਥੀਆਂ ਦੇ ਅੰਦਰ ਦੀ ਕਲਾ ਨੂੰ ਉਜਾਗਰ ਕਰਨਾ ਤੇ ਉਨ੍ਹਾਂ ਦਾ

Ad Position 22
No active advertisement
ਪਿਛਲੀ ਖ਼ਬਰ ਖ਼ਰੀਦ ਕੇਂਦਰਾਂ 'ਚ ਵਿਕੀ ਹੋਈ ਕਣਕ ਦੀਆਂ ਬੋਰੀਆਂ ਦੇ ਲੱਗੇ ਅੰਬਾਰ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਨਗਰ ਨਿਗਮ ਮੋਗਾ ਦੀਆਂ ਚੋਣਾਂ ਲੜਨ ਦਾ ਐਲਾਨ
Ad Position 24