07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਖ਼ਰੀਦ ਕੇਂਦਰਾਂ 'ਚ ਵਿਕੀ ਹੋਈ ਕਣਕ ਦੀਆਂ ਬੋਰੀਆਂ ਦੇ ਲੱਗੇ ਅੰਬਾਰ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਠੱਠੀ ਭਾਈ, 24 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਇਲਾਕੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ ਵਲੋਂ ਵੇਚੀ ਗਈ ਕਣਕ ਦੀ ਸਮੇਂ ਸਿਰ ਚੁਕਾਈ ਨਾ ਹੋਣ ਕਾਰਨ ਸਮੱਸਿਆ ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ ਹੈ | ਮੰਡੀਆਂ ਵਿਚ ਕਣਕ ਦੀਆਂ ਭਰੀਆਂ ਬੋਰੀਆਂ ਦੇ ਵੱਡੇ ਅੰਬਾਰ ਲੱਗ ਚੁੱਕੇ ਹਨ, ਜਿਸ ਨਾਲ ਨਾ ਸਿਰਫ਼ ਮੰਡੀ ਪ੍ਰਬੰਧ ਠੱਪ ਹੋ ਰਿਹਾ ਹੈ, ਸਗੋਂ ਕਿਸਾਨਾਂ, ਆੜ੍ਹਤੀਆਂ ਅਤੇ ਮੰਡੀ ਮਜ਼ਦੂਰਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਈ ਦਿਨਾਂ ਤੋਂ ਆਪਣੀ ਫ਼ਸਲ ਵੇਚ ਕੇ ਭੁਗਤਾਨ ਅਤੇ ਚੁਕਾਈ ਦੀ ਉਡੀਕ ਕਰ ਰਹੇ ਹਨ, ਪਰ ਸਰਕਾਰ ਅਤੇ ਸੰਬੰਧਿਤ ਵਿਭਾਗਾਂ ਵਲੋਂ ਕੋਈ ਢੰਗ ਦੀ ਕਾਰਵਾਈ ਨਹੀਂ ਕੀਤੀ ਜਾ ਰਹੀ | ਬੋਰੀਆਂ ਦੇ ਅੰਬਾਰ ਹੋਣ ਕਰਕੇ ਨਵੀਂ ਆ ਰਹੀ ਫ਼ਸਲ ਨੂੰ ਰੱਖਣ ਲਈ ਵੀ ਥਾਂ ਦੀ ਘਾਟ ਰਹੀ ਹੈ | ਮੰਡੀ ਆੜ੍ਹਤੀਆਂ ਅਤੇ ਮਜ਼ਦੂਰਾਂ ਨੇ ਵੀ ਦੱਸਿਆ ਕਿ ਚੁਕਾਈ ਵਿਚ ਦੇਰੀ ਕਾਰਨ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ ਅਤੇ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ | ਜਿੱਥੇ ਚੁਕਾਈ ਨਾ ਹੋਣ ਕਾਰਨ ਉਹ ਹੋਰ ਕੰਮ ਕਰਨ ਤੋਂ ਅਸਮਰਥ ਹਨ ਉੱਥੇ ਵਿਕੀਆਂ ਹੋਈਆਂ ਬੋਰੀਆਂ ਦੀ ਸਾਂਭ ਸੰਭਾਈ ਅਤੇ ਚੋਰੀ ਹੋਣ ਦਾ ਡਰ ਵੀ ਉਨ੍ਹਾਂ ਨੂੰ ਲਗਾਤਾਰ ਸਤਾ ਰਿਹਾ ਹੈ | ਉਨ੍ਹਾਂ ਨੇ ਮੰਗ ਕੀਤੀ ਕਿ ਤੁਰੰਤ ਕਣਕ ਦੀ ਚੁਕਾਈ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ ਤਾਂ ਜੋ ਮੰਡੀਆਂ ਵਿਚ ਪਈ ਕਣਕ ਦੀ ਚੁਕਾਈ ਹੋ ਸਕੇ | ਇਸ ਮਾਮਲੇ ਨੂੰ ਲੈ ਕੇ ਸਰਕਾਰ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਦੇ ਦਾਅਵੇ ਵੀ ਖੋਖਲੇ ਸਾਬਤ ਹੋ ਰਹੇ ਹਨ, ਕਿਉਂਕਿ ਜ਼ਮੀਨੀ ਹਕੀਕਤ ਵਿਚ ਕਿਸੇ ਵੀ ਤਰ੍ਹਾਂ ਦੀ ਸੁਧਾਰ ਨਹੀਂ ਦਿਖਾਈ ਦੇ ਰਿਹਾ | ਇਲਾਕਾ ਵਾਸੀਆਂ ਅਤੇ ਕਿਸਾਨ ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨ ਲਈ ਮਜਬੂਰ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਦੇ ਨਵੇਂ ਬਣੇ ਚੇਅਰਮੈਨ ਹਰਜਿੰਦਰ ਸਿੰਘ ਦਾ ਬੱਧਨੀ ਕਲਾਂ ਪਹੁੰਚਣ 'ਤੇ ਸਨਮਾਨ ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਹਿਗੜ੍ਹ ਪੰਜਤੂਰ ਵਿਖੇ ਅੰਤਰ-ਰਾਸ਼ਟਰੀ ਧਰਤੀ ਦਿਵਸ ਮਨਾਇਆ <br/>
Ad Position 24