07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਬਲਾਕ ਸੰਮਤੀ ਦੇ ਨਵੇਂ ਬਣੇ ਚੇਅਰਮੈਨ ਹਰਜਿੰਦਰ ਸਿੰਘ ਦਾ ਬੱਧਨੀ ਕਲਾਂ ਪਹੁੰਚਣ 'ਤੇ ਸਨਮਾਨ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਬੱਧਨੀ ਕਲਾਂ, 24 ਅਪ੍ਰੈਲ (ਸੰਜੀਵ ਕੋਛੜ)-ਬੀਤੇ ਦਿਨੀਂ ਨਵੇਂ ਬਣੇ ਬਲਾਕ ਸੰਮਤੀ ਦੇ ਚੇਅਰਮੈਨ ਹਰਜਿੰਦਰ ਸਿੰਘ ਨੂੰ ਬੱਧਨੀ ਕਲਾਂ ਵਿਖੇ ਪਹੁੰਚਣ 'ਤੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ 'ਚ ਨਗਰ ਪੰਚਾਇਤ ਦੇ ਪ੍ਰਧਾਨ ਜਗਜੀਤ ਸਿੰਘ ਦੀਸ਼ਾ, ਨੰਬਰਦਾਰ ਅਮਨਦੀਪ ਸਿੰਘ ਅਮਨਾ ਸਿੱਧੂ ਤੇ 'ਆਪ' ਪਾਰਟੀ ਦੇ ਹੋਰਨਾਂ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਨੂੰ ਲੋਈ ਪਾ ਕੇ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਸਮੇਂ ਪ੍ਰਧਾਨ ਜਗਜੀਤ ਸਿੰਘ ਦੀਸ਼ਾ ਤੇ ਅਮਨਦੀਪ ਸਿੰਘ ਸਿੱਧੂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕਰਦਿਆਂ ਹਰ ਤਰਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਚੇਅਰਮੈਨ ਹਰਜਿੰਦਰ ਸਿੰਘ ਨੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਜ਼ਿਲ੍ਹਾ ਪ੍ਰਧਾਨ ਬਰਿੰਦਰ ਸ਼ਰਮਾ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਜਿੱਥੇ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ, ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਵਾਉਣ ਦਾ ਭਰੋਸਾ ਦਿੱਤਾ, ਉੱਥੇ ਹੀ ਪਾਰਟੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇਕ ਕਰਨ ਦੀ ਗੱਲ ਆਖੀ | ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸਮੁੱਚੇ ਆਗੂਆਂ ਤੇ ਵਰਕਰਾਂ ਨੂੰ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਅਤੇ ਸੂਬਾ ਸਰਕਾਰ ਵਲੋਂ ਲੋਕ ਭਲਾਈ ਲਈ ਬਣਾਈਆਂ ਗਈਆਂ ਸਕੀਮਾਂ ਦਾ ਲਾਭ ਦਿਵਾਉਣ ਲਈ ਹਰ ਇਕ ਵਿਅਕਤੀ ਨਾਲ ਰਾਬਤਾ ਕਾਇਮ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜਗਜੀਤ ਸਿੰਘ ਦੀਸ਼ਾ ਪ੍ਰਧਾਨ, ਅਮਨਦੀਪ ਸਿੰਘ ਸਿੱਧੂ, ਜਗਰਾਜ ਸਿੰਘ ਜਾਜ਼ੀ ਨੰਬਰਦਾਰ, ਰਾਜਪਾਲ ਸਿੰਘ ਰਣੀਆਂ ਸਰਪੰਚ, ਜਗਤਾਰ ਸਿੰਘ ਕੂਨਰ ਸਰਪੰਚ ਬੁੱਟਰ, ਹਰਜੀਤ ਸਿੰਘ ਸਰਪੰਚ ਮੀਨੀਆਂ, ਅਮਰੀਕ ਸਿੰਘ ਲੋਪੋ, ਗੁਰਵਿੰਦਰ ਸਿੰਘ ਰਾਮੂੰਵਾਲਾ, ਕੁਲਦੀਪ ਸਿੰਘ ਅਮਨਾ ਯੂਥ ਪ੍ਰਧਾਨ, ਮਨਪ੍ਰੀਤ ਸਿੰਘ ਸਤਨਾਮ, ਮੇਜਰ ਸਿੰਘ ਕੌਂਸਲਰ, ਅੰਗਰੇਜ਼ ਸਿੰਘ ਕੌਂਸਲਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਡਾ. ਸੌਰਭ ਕੋਸ ਦੁਆਰਾ ਡਿਜ਼ਾਈਨ ਪੇਟੈਂਟ ਭਾਰਤ ਸਰਕਾਰ ਦੁਆਰਾ ਮਨਜ਼ੂਰ <br/> ਅਗਲੀ ਖ਼ਬਰ ਖ਼ਰੀਦ ਕੇਂਦਰਾਂ 'ਚ ਵਿਕੀ ਹੋਈ ਕਣਕ ਦੀਆਂ ਬੋਰੀਆਂ ਦੇ ਲੱਗੇ ਅੰਬਾਰ
Ad Position 24