06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਵਾਰਿਸ ਪੰਜਾਬ ਜਥੇਬੰਦੀ ਵਲੋਂ ਨਿਹਾਲ ਸਿੰਘ ਵਾਲਾ ਵਿਖੇ ਰੋਸ ਪ੍ਰਦਰਸ਼ਨ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਨਿਹਾਲ ਸਿੰਘ ਵਾਲਾ, 24 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸਿੱਖ ਕੈਦੀਆਂ ਦੇ ਮਾਮਲੇ ਨੂੰ ਲੈ ਕੇ ਨਿਹਾਲ ਸਿੰਘ ਵਾਲਾ ਵਿਚ ਵਾਰਿਸ ਪੰਜਾਬ ਜਥੇਬੰਦੀ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣਾ ਗ਼ੁੱਸਾ ਜਾਹਿਰ ਕੀਤਾ | ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਪੰਜਾਬ ਨਾਲ ਸੰਬੰਧਿਤ ਕੈਦੀਆਂ ਦੇ ਮਾਮਲੇ ਨੂੰ ਸਰਕਾਰ ਵਲੋਂ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ | ਉਨ੍ਹਾਂ ਕਿਹਾ ਕਿ ਇਹ ਮਾਮਲਾ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤੇ ਸਰਕਾਰ ਨੂੰ ਇਸ 'ਤੇ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ | ਜਥੇਬੰਦੀ ਦੇ ਆਗੂਆਂ ਨੇ ਮੰਗ ਕੀਤੀ ਕਿ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸਿੱਖ ਕੈਦੀਆਂ ਨੂੰ ਜਲਦ ਤੋਂ ਜਲਦ ਪੰਜਾਬ ਵਿਚ ਸ਼ਿਫ਼ਟ ਕੀਤਾ ਜਾਵੇ ਅਤੇ ਉਨ੍ਹਾਂ ਦੇ ਹੱਕਾਂ ਦੀ ਪੂਰੀ ਰੱਖਿਆ ਯਕੀਨੀ ਬਣਾਈ ਜਾਵੇ | ਆਗੂਆਂ ਨੇ ਕੇਂਦਰ ਸਰਕਾਰ ਨੂੰ ਵੀ ਚਿਤਾਵਨੀ ਦਿੱਤੀ ਕਿ ਸਿੱਖ ਕੌਮ ਨਾਲ ਸਾਜ਼ਿਸ਼ਾਂ ਕਰਨੀਆਂ ਬੰਦ ਕੀਤੀਆਂ ਜਾਣ | ਉਨ੍ਹਾਂ ਕਿਹਾ ਕਿ ਅਸੀਂ ਜਾਨ ਦੀ ਬਾਜੀ ਲਾ ਕੇ ਪੰਜਾਬ ਵਿਚ ਖਾਲਸੇ ਦੀ ਸਰਕਾਰ ਬਣਾਵਾਂਗੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨੂੰ ਅਣਡਿੱਠਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਅਰਸ਼ ਉਮਰੀਆਣਾ, ਬੱਬੂ ਪੱਤੋ, ਸਤਨਾਮ ਮਾਛੀਕੇ, ਜਸਵੀਰ ਮਾਛੀਕੇ, ਰੇਸ਼ਮ ਮਾਣੂੰਕੇ, ਗੁਰਪ੍ਰੀਤ ਸਿੰਘ ਧੂੜਕੋਟ, ਹਰਜੀਤ ਸਿੰਘ ਪੱਤੋ, ਪਿੰਦਰ ਪੱਤੋ, ਮੰਟਾ, ਗੁਰਜੋਤ ਘੋਲੀਆ, ਜਗਜੀਵਨ ਬੱਧਨੀ, ਹਰਵਿੰਦਰ ਫ਼ੌਜੀ, ਮਨਦੀਪ ਗੋਰਾ ਪ੍ਰਧਾਨ, ਹੈਰੀ ਬੱਧਨੀ, ਬਿੰਦਰ ਪੱਤੋ, ਬਲਦੇਵ ਪੱਤੋ, ਨਿੰਮਾ ਪੱਤੋ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟੀ.ਐਲ.ਐਫ. ਸਕੂਲ ਵਿਖੇ 'ਅਧਿਆਤਮਿਕ ਦਿਵਸ' ਦਾ ਆਯੋਜਨ <br/> ਅਗਲੀ ਖ਼ਬਰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸ਼ਹਿਰ ਵਾਸੀਆਂ, ਪਤਵੰਤਿਆਂ ਤੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ <br/>
Ad Position 24