06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕਾਨੂੰਨੀ ਸੂਝ-ਬੂਝ ਤੇ ਲੋਕਤੰਤਰ ਦੀ ਮਹੱਤਤਾ ਦਾ ਪ੍ਰਦਰਸ਼ਨ ਕੀਤਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਪ੍ਰਮੁੱਖ ਵਿੱਦਿਅਕ ਸੰਸਥਾਨ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਅਤੇ ਡਾਇਰੈਕਟਰ ਸੁਨੀਤਾ ਗਰਗ ਦੀ ਅਗਵਾਈ ਹੇਠ ਪੰਚਾਇਤੀ ਰਾਜ ਦਿਵਸ ਸਕੂਲ ਵਿਚ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਮੌਕੇ ਪਲੱਸ-1 ਅਤੇ ਪਲੱਸ-2 ਕਲਾਸਾਂ ਦੇ ਕਾਨੂੰਨੀ ਅਧਿਐਨ ਦੇ ਵਿਦਿਆਰਥੀਆਂ ਨੇ ਲੀਗਲ ਲਿਟਰੇਸੀ ਕਲੱਬ ਦੇ ਮੈਂਬਰਾਂ ਦੇ ਨਾਲ ਪੰਚਾਇਤੀ ਪ੍ਰਣਾਲੀ ਦੇ ਇਤਿਹਾਸਕ, ਸਮਾਜਿਕ ਅਤੇ ਕਾਨੂੰਨੀ ਪਹਿਲੂਆਂ ਨੂੰ ਕਵਰ ਕਰਦੇ ਹੋਏ ਇਕ ਵਿਸਤਰਿਤ ਪੇਸ਼ਕਾਰੀ ਦਿੱਤੀ¢ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਅਤੇ ਡਾਇਰੈਕਟਰ ਸੁਨੀਤਾ ਰਾਣੀ ਵਲੋਂ ਦੀਵਾ ਜਗਾਉਣ ਦੀ ਰਸਮ ਨਾਲ ਹੋਈ¢ ਇਸ ਮੌਕੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਚਾਇਤੀ ਰਾਜ ਪ੍ਰਣਾਲੀ ਭਾਰਤੀ ਲੋਕਤੰਤਰ ਦੀ ਮਜ਼ਬੂਤ ਨੀਂਹ ਹੈ ਜੋ ਆਮ ਨਾਗਰਿਕ ਨੂੰ ਸਿੱਧੇ ਤੌਰ 'ਤੇ ਸ਼ਾਸਨ ਪ੍ਰਕਿਰਿਆ ਵਿਚ ਸ਼ਾਮਲ ਕਰਦੀ ਹੈ ਅਤੇ ਪਿੰਡਾਂ ਦੇ ਹਰ ਕੋਨੇ ਤੱਕ ਨਿਆਂ ਅਤੇ ਪ੍ਰਸ਼ਾਸਨ ਦੀ ਪਹੁੰਚ ਨੂੰ ਵਧਾਉਂਦੀ ਹੈ¢ ਇਸ ਮੌਕੇ ਡਾਇਰੈਕਟਰ ਸੁਨੀਤਾ ਗਰਗ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਪੰਚਾਇਤੀ ਰਾਜ ਪ੍ਰਣਾਲੀ ਨਾ ਸਿਰਫ਼ ਪ੍ਰਸ਼ਾਸਕੀ ਵਿਕੇਂਦਰੀਕਰਨ ਨੂੰ ਉਤਸ਼ਾਹਿਤ ਕਰਦੀ ਹੈ ਸਗੋਂ ਸਮਾਜਿਕ ਨਿਆਂ, ਪਾਰਦਰਸ਼ਤਾ ਅਤੇ ਜਨਤਕ ਭਾਗੀਦਾਰੀ ਨੂੰ ਵੀ ਯਕੀਨੀ ਬਣਾਉਂਦੀ ਹੈ¢ ਪ੍ਰੋਗਰਾਮ ਦੇ ਅੰਤ ਵਿਚ ਸਕੂਲ ਪ੍ਰਸ਼ਾਸਨ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਅਜਿਹੇ ਜਾਣਕਾਰੀ ਭਰਪੂਰ ਸਮਾਗਮਾਂ ਨੂੰ ਜਾਰੀ ਰੱਖਣ ਦਾ ਵਾਅਦਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸਕੂਲ ਬਿਲਾਸਪੁਰ 'ਚ ਮਨਾਇਆ ਵਿਸ਼ਵ ਧਰਤੀ ਦਿਵਸ <br/> ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਜਾਗਰੂਕਤਾ ਕੈਂਪ <br/>
Ad Position 24