05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਕੌਮਾਂਤਰੀ ਧਰਤੀ ਦਿਵਸ ਉਤਸ਼ਾਹ ਨਾਲ ਮਨਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਕੌਮਾਂਤਰੀ ਧਰਤੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਵਾਤਾਵਰਨ ਦੀ ਸੰਭਾਲ ਦਾ ਅਹਿਦ ਲਿਆ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਧਰਤੀ ਦੀ ਪੁਕਾਰ ਵਿਸ਼ੇ 'ਤੇ ਭਾਵੁਕ ਕਵਿਤਾਵਾਂ ਤੇ ਪ੍ਰਭਾਵਸ਼ਾਲੀ ਭਾਸ਼ਣ ਪੇਸ਼ ਕੀਤੇ ਗਏ, ਜਿਸ ਵਿਚ ਧਰਤੀ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੀ ਅਪੀਲ ਕੀਤੀ ਗਈ | ਇਸ ਦੇ ਨਾਲ ਹੀ ਬੱਚਿਆਂ ਨੇ ਪਲਾਸਟਿਕ ਦੀ ਵਰਤੋਂ ਨਾ ਕਰੋ ਦਾ ਸੰਦੇਸ਼ ਦਿੰਦਿਆਂ ਵਾਤਾਵਰਨ ਲਈ ਇਸ ਦੇ ਖ਼ਤਰਿਆਂ ਬਾਰੇ ਜਾਗਰੂਕ ਕੀਤਾ | ਇਸ ਦੇ ਨਾਲ ਹੀ ਸਲੋਗਨ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਦਾ ਵਿਦਿਆਰਥੀਆਂ ਨੂੰ ਇਹ ਸੁਨੇਹਾ ਦਿੱਤਾ ਕਿ ਧਰਤੀ ਸਾਡੀ ਮਾਂ ਹੈ ਅਤੇ ਇਸ ਦੀ ਸਿਹਤ ਹੀ ਸਾਡਾ ਭਵਿੱਖ ਹੈ | ਉਨ੍ਹਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਪਲਾਸਟਿਕ ਦਾ ਪੂਰਨ ਤਿਆਗ ਕਰਨ ਅਤੇ ਵੱਧ ਤੋਂ ਵੱਧ ਰੁੱਖ ਲਗਾ ਕੇ ਧਰਤੀ ਨੂੰ ਹਰਾ-ਭਰਾ ਬਣਾਉਣ | ਸਕੂਲ ਦੇ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਮਕਸਦ ਬੱਚਿਆਂ ਨੂੰ ਵਾਤਾਵਰਨ ਪ੍ਰਤੀ ਸੰਵੇਦਨਸ਼ੀਲ ਬਣਾਉਣਾ ਹੈ | ਸਮਾਗਮ ਦੇ ਅੰਤ ਵਿਚ ਸਾਰੇ ਸਟਾਫ਼ ਤੇ ਵਿਦਿਆਰਥੀਆਂ ਨੇ ਧਰਤੀ ਦੀ ਰੱਖਿਆ ਲਈ ਸਹੁੰ ਚੁੱਕੀ ਤੇ ਗਤੀਵਿਧੀਆਂ 'ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ 'ਚ ਧਰਤੀ ਦਿਵਸ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਸ੍ਰੀ ਪੰਚ ਮੁਖੀ ਮੰਦਰ 'ਚ ਬਾਲਾ ਜੀ ਨੂੰ ਸਮਰਪਿਤ ਸ਼ਾਮ ਸੰਕੀਰਤਨ <br/>
Ad Position 24