ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਅੱਜ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਧਰਤੀ ਦਿਵਸ ਮਨਾਇਆ ਗਿਆ | ਅੱਜ ਧਰਤੀ ਦਿਵਸ ਦੇ ਮੌਕੇ ਵਿਦਿਆਰਥੀਆਂ ਵਲੋਂ ਇਸ ਦਿਨ ਨਾਲ ਸਬੰਧਿਤ ਚਾਰਟ ਤੇ ਆਰਟੀਕਲ ਪੇਸ਼ ਕੀਤੇ ਗਏ | ਆਰਟੀਕਲ ਪੇਸ਼ ਕਰਦਿਆਂ ਉਨ੍ਹਾਂ ਦੱਸਿਆ ਕਿ ਹਰ ਸਾਲ 22 ਅਪ੍ਰੈਲ ਨੂੰ ਧਰਤੀ ਦਿਵਸ ਵਜੋਂ ਮਨਾਇਆ ਜਾਂਦਾ ਹੈ | ਇਸ ਮੌਕੇ ਸਕੂਲ 'ਚ ਜ਼ਿਲ੍ਹਾ ਸਿੱਖਿਆ ਦਫ਼ਤਰ ਵਲੋਂ ਜਾਰੀ ਹੋਏ ਹੁਕਮਾਂ ਅਨੁਸਾਰ ਸਕੂਲ ਵਿਚ ਧਰਤੀ ਦਿਵਸ ਮੌਕੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਧਰਤੀ ਤੇ ਵਾਤਾਵਰਨ ਨੂੰ ਸਮਰਪਿਤ ਪੇਂਟਿੰਗ ਤੇ ਸਲੋਗਨ ਮੁਕਾਬਲੇ ਕਰਵਾਏ ਗਏ | ਸਕੂਲ ਪਿ੍ੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਹਰ ਸਾਲ ਇਹ ਦਿਨ ਕਿਸੇ ਖ਼ਾਸ ਥੀਮ ਦੇ ਤਹਿਤ ਮਨਾਇਆ ਜਾਂਦਾ ਹੈ | ਇਸ ਸਾਲ 2026 ਦੇ ਅੰਤਰ-ਰਾਸ਼ਟਰੀ ਮਾਂ ਧਰਤੀ ਦਿਵਸ ਦੀ ਥੀਮ ਸਾਡੀ ਸ਼ਕਤੀ-ਸਾਡਾ ਗ੍ਰਹਿ ਹੈ | ਇਸ ਦਾ ਉਦੇਸ਼ ਲੋਕਾਂ 'ਚ ਜਾਗਰੂਕਤਾ ਪੈਦਾ ਕਰਨਾ ਅਤੇ ਇਕੱਠੇ ਹੋ ਕੇ ਵਾਤਾਵਰਨ ਦੀ ਸੰਭਾਲ ਲਈ ਕਦਮ ਚੁੱਕਣ ਲਈ ਉਤਸ਼ਾਹਿਤ ਕਰਨਾ ਹੈ | ਸਾਡੀਆਂ ਛੋਟੀਆਂ-ਛੋਟੀਆਂ ਕੋਸ਼ਿਸ਼ਾਂ ਜਿਵੇਂ ਕਿ ਬੂਟੇ ਲਗਾਉਣਾ, ਪਾਣੀ ਬਚਾਉਣਾ ਅਤੇ ਪ੍ਰਦੂਸ਼ਣ ਘਟਾਉਣਾ, ਵੱਡਾ ਬਦਲਾਅ ਲਿਆ ਸਕਦੀਆਂ ਹਨ | ਇਹ ਥੀਮ ਸਾਨੂੰ ਜ਼ਿੰਮੇਵਾਰ ਬਣਾਉਂਦਾ ਹੈ ਕਿ ਅਸੀਂ ਆਪਣੀ ਤਾਕਤ ਦਾ ਸਹੀ ਵਰਤੋਂ ਕਰ ਕੇ ਧਰਤੀ ਨੂੰ ਸੁਰੱਖਿਅਤ ਅਤੇ ਸੁੰਦਰ ਬਣਾਈਏ | ਇਸ ਮੌਕੇ ਸਕੂਲ ਚੇਅਰਪਰਸਨ ਕਮਲ ਸੈਣੀ ਨੇ ਵਿਦਿਆਰਥੀਆਂ ਨੂੰ ਸੁਨੇਹਾ ਦਿੱਤਾ ਕਿ ਹਰ ਵਿਦਿਆਰਥੀ ਆਪਣੇ ਜੀਵਨ ਵਿਚ ਘੱਟੋ-ਘੱਟ ਇਕ ਬੂਟਾ ਜ਼ਰੂਰ ਲਗਾਵੇ ਤੇ ਉਸ ਦੀ ਦੇਖਭਾਲ ਕਰੇ |