05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਮਨਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਸਕੂਲ ਦੀ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੇ ਇਸ ਦਿਨ ਨਾਲ ਸਬੰਧਿਤ ਚਾਰਟ ਪੇਸ਼ ਕੀਤੇ ਤੇ ਜਾਣਕਾਰੀ ਭਰਪੂਰ ਲੇਖ ਸਾਂਝੇ ਕੀਤੇ | ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਹਰ ਸਾਲ 24 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ | ਸਕੂਲ ਪਿ੍ੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਲੋਕਤੰਤਰ ਪ੍ਰਣਾਲੀ ਵਿਚ ਪੰਚਾਇਤ ਸਭ ਤੋਂ ਛੋਟੀ ਪਰ ਅਤਿ ਮਹੱਤਵਪੂਰਨ ਇਕਾਈ ਹੈ | ਇਕ ਪਿੰਡ ਪੱਧਰ 'ਤੇ ਪੰਚਾਇਤ ਪੂਰੀ ਸਰਕਾਰ ਦੀਆਂ ਜ਼ਿੰਮੇਵਾਰੀਆਂ ਨਿਭਾਉਂਦੀ ਹੈ | ਪਿ੍ੰਸੀਪਲ ਨੇ ਦੱਸਿਆ ਕਿ ਪੰਚਾਇਤ ਦੀਆਂ ਮੁੱਖ ਜ਼ਿੰਮੇਵਾਰੀਆਂ ਵਿਚ ਪਿੰਡ ਦੇ ਵਿਕਾਸ ਕਾਰਜ ਸ਼ਾਮਲ ਹੁੰਦੇ ਹਨ, ਜਿਵੇਂ ਕਿ ਪੀਣ ਵਾਲੇ ਪਾਣੀ ਦਾ ਉਚਿੱਤ ਪ੍ਰਬੰਧ, ਗੰਦੇ ਪਾਣੀ ਦੀ ਨਿਕਾਸੀ, ਸਿੱਖਿਆ ਅਤੇ ਸਿਹਤ ਸੇਵਾਵਾਂ ਦਾ ਪ੍ਰਬੰਧ ਕਰਨਾ | ਉਨ੍ਹਾਂ ਦੱਸਿਆ ਕਿ ਇਸ ਦਿਨ ਵਧੀਆ ਕਾਰਗੁਜ਼ਾਰੀ ਵਾਲੀਆਂ ਪੰਚਾਇਤਾਂ ਨੂੰ ਵੱਖ-ਵੱਖ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਂਦਾ ਹੈ, ਤਾਂ ਜੋ ਉਨ੍ਹਾਂ ਨੂੰ ਹੋਰ ਬਿਹਤਰ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ | ਇਸ ਮੌਕੇ 'ਤੇ ਸਮੂਹ ਸਟਾਫ਼ ਵੀ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਦਲੇਰ ਸਿੰਘ ਚੋਟੀਆਂ, ਬਖਸ਼ੀਸ਼ ਸਿੰਘ, ਗੁਰਮੀਤ ਸਿੰਘ ਨੂੰ ਸਦਮਾ-ਮਾਤਾ ਦਾ ਦਿਹਾਂਤ <br/> ਅਗਲੀ ਖ਼ਬਰ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਜਲਦੀ ਬਹਾਲ ਕਰਨ ਦੀ ਮੰਗ : ਪੀ.ਐਸ. ਸੰਧੂ <br/>
Ad Position 24