05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਕਿਸਾਨ ਵੀਰਾਂ ਦੀ ਮਦਦ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਮੀਟਿੰਗ <br/>

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਨੱਥੂਵਾਲਾ ਗਰਬੀ, 24 ਅਪ੍ਰੈਲ (ਨਵਦੀਪ ਸਿੰਘ)-ਪਿਛਲੇ ਦਿਨੀਂ ਬੇਮÏਸਮੀ ਬਾਰਸ਼ ਤੇ ਗੜੇਮਾਰੀ ਕਾਰਨ ਕਿਸਾਨ ਵੀਰਾਂ ਦੀ ਫਸਲ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਸੀ¢ ਇਸ ਗੱਲ ਦਾ ਪ੍ਰਗਟਾਵਾ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ¢ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਹਲਾ ਕਲਾਂ ਵਿਖੇ ਹਲਕਾ ਬਾਘਾ ਪੁਰਾਣਾ ਦੀ ਜਥੇਬੰਦੀ ਦੇ ਨਾਲ ਮੀਟਿੰਗ ਕੀਤੀ ਗਈ¢ ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਕਿਸਾਨ ਭਰਾਵਾਂ ਦੀ ਸਹਾਇਤਾ ਲਈ ਸ਼੍ਰੋਮਣੀ ਅਕਾਲੀ ਦਲ ਕਣਕ ਇਕੱਠੀ ਕਰਕੇ ਉਨ੍ਹਾਂ ਦੀ ਮਦਦ ਕਰੇਗਾ¢ ਇਸ ਸਮੇਂ ਯੂਥ ਅਕਾਲੀ ਦਲ ਦੇ ਆਗੂ ਸੁਖਜੀਤ ਸਿੰਘ ਮਾਹਲਾ, ਹਰਜੋਤ ਸਿੰਘ ਡੇਮਰੂ ਪ੍ਰਧਾਨ ਯੂਥ ਵਿੰਗ, ਸ਼੍ਰੋਮਣੀ ਸਾਬਕਾ ਚੇਅਰਮੈਨ ਸੁਖਚਰਨ ਸਿੰਘ ਠੱਠੀ ਭਾਈ, ਹਰਮੇਲ ਸਿੰਘ ਮੌੜ ਸਾਬਕਾ ਚੇਅਰਮੈਨ, ਜਗਰੂਪ ਸਿੰਘ ਲੰਗੇਆਣਾ ਸਰਕਲ ਪ੍ਰਧਾਨ, ਸਾਬਕਾ ਚੇਅਰਮੈਨ ਬਚਿੱਤਰ ਸਿੰਘ ਕਾਲੇਕੇ, ਸ਼੍ਰੋਮਣੀ ਕਮੇਟੀ ਮੈਂਬਰ ਸੁਖਹਰਪ੍ਰੀਤ ਸਿੰਘ ਰੋਡੇ, ਸਰਕਲ ਪ੍ਰਧਾਨ ਬਲਵਿੰਦਰ ਸਿੰਘ ਵਾਂਦਰ, ਸਰਕਲ ਪ੍ਰਧਾਨ ਜਸਵੀਰ ਸਿੰਘ ਸਮਾਲਸਰ, ਹਰਜੀਤ ਸਿੰਘ ਗਿੱਲ, ਗੁਰਜੀਤ ਸਿੰਘ ਕੋਟਲਾ ਰਾਏਕਾ, ਸੰਜੀਵ ਬਿੱਟੂ ਰੋਡੇ, ਰਣਧੀਰ ਸਿੰਘ ਸਮਾਲਸਰ, ਕੁਲਦੀਪ ਸਿੰਘ ਵਾਂਦਰ ਆਦਿ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਹੋਲੀ ਹਾਰਟ ਸਕੂਲ ਦੇ ਅੱਵਲ ਵਿਦਿਆਰਥੀ ਸਨਮਾਨਿਤ <br/> ਅਗਲੀ ਖ਼ਬਰ ਕਾਂਗਰਸੀ ਆਗੂ ਦਲੇਰ ਸਿੰਘ ਚੋਟੀਆਂ, ਬਖਸ਼ੀਸ਼ ਸਿੰਘ, ਗੁਰਮੀਤ ਸਿੰਘ ਨੂੰ ਸਦਮਾ-ਮਾਤਾ ਦਾ ਦਿਹਾਂਤ <br/>
Ad Position 24