05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਵਿਸ਼ਵ ਮਲੇਰੀਆ ਦਿਵਸ ਮੌਕੇ ਸਿਵਲ ਹਸਪਤਾਲ ਮੋਗਾ ਤੋਂ ਜਾਗਰੂਕਤਾ ਰੈਲੀ ਕੱਢੀ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਮੋਗਾ, 24 ਅਪ੍ਰੈਲ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਮੋਗਾ 'ਚ ਵਿਸ਼ਵ ਮਲੇਰੀਆ ਦਿਵਸ 'ਤੇ ਜਾਗਰੂਕਤਾ ਸਮਾਗਮ ਕੀਤਾ ਗਿਆ¢ ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵਲੋਂ ਲੋਕਾਂ ਨੂੰ ਮਲੇਰੀਆ ਬਿਮਾਰੀ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ¢ ਇਸ ਮੌਕੇ ਸਿਵਲ ਸਰਜਨ ਮੋਗਾ ਡਾ. ਰਮਨਦੀਪ ਸਿੰਗਲਾ ਨੇ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ¢ ਇਸ ਦੌਰਾਨ ਸਿਹਤ ਕਰਮਚਾਰੀਆਂ ਤੇ ਵਿਦਿਆਰਥੀਆਂ ਵਲੋਂ ਬੈਨਰ ਤੇ ਪੋਸਟਰਾਂ ਰਾਹੀਂ ਮਲੇਰੀਆ ਦੇ ਲੱਛਣਾਂ, ਫੈਲਣ ਦੇ ਤਰੀਕਿਆਂ ਤੇ ਬਚਾਅ ਸੰਬੰਧੀ ਜਾਣਕਾਰੀ ਦਿੱਤੀ ਗਈ¢ ਇਸ ਮੌਕੇ ਡਾ. ਨਰੇਸ਼ ਆਮਲਾ ਜ਼ਿਲ੍ਹਾ ਐਪੀਮੋਲੋਜਿਸਟ ਨੇ ਦੱਸਿਆ ਕਿ ਮਲੇਰੀਆ ਮੱਛਰਾਂ ਦੇ ਕੱਟਣ ਨਾਲ ਫੈਲਦਾ ਹੈ ਤੇ ਇਸ ਤੋਂ ਬਚਾਅ ਲਈ ਸਾਫ-ਸੁਥਰਾ ਮਾਹੌਲ ਰੱਖਣਾ, ਪਾਣੀ ਖੜ੍ਹਾ ਨਾ ਹੋਣ ਦੇਣਾ ਤੇ ਮੱਛਰਦਾਨੀ ਦੀ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ ਤੇ ਲੋਕ ਆਪਣੇ ਘਰਾਂ ਅਤੇ ਆਸ-ਪਾਸ ਸਫਾਈ ਬਣਾਈ ਰੱਖਣ ਤੇ ਜੇ ਬੁਖਾਰ ਜਾਂ ਮਲੇਰੀਆ ਦੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ¢ ਇਸ ਮੌਕੇ ਸਿਹਤ ਵਿਭਾਗ ਦੀ ਟੀਮ, ਸਟਾਫ ਵੱਡੀ ਗਿਣਤੀ 'ਚ ਮੌਜੂਦ ਸਨ ਤੇ ਸਭ ਨੇ ਮਲੇਰੀਆ ਮੁਕਤ ਸਮਾਜ ਬਣਾਉਣ ਲਈ ਸਹਿਯੋਗ ਦੇਣ ਦਾ ਸੰਕਲਪ ਲਿਆ¢

Ad Position 22
No active advertisement
ਪਿਛਲੀ ਖ਼ਬਰ ਡੀ.ਐਨ. ਮਾਡਲ ਸਕੂਲ ਵਿਚ ਵਿਸ਼ਵ ਪੁਸਤਕ ਦਿਵਸ ਮਨਾਇਆ <br/> ਅਗਲੀ ਖ਼ਬਰ ਸ੍ਰੀ ਦੁਰਗਾ ਮੰਦਰ ਦੇ ਨਵ-ਨਿਰਮਾਣ ਦਾ ਨੀਂਹ ਪੱਥਰ ਸੰਤ ਬਾਬਾ ਪ੍ਰਦੀਪ ਸਿੰਘ ਵਲੋਂ ਰੱਖਿਆ <br/>
Ad Position 24