05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਡੀ.ਐਨ. ਮਾਡਲ ਸਕੂਲ ਵਿਚ ਵਿਸ਼ਵ ਪੁਸਤਕ ਦਿਵਸ ਮਨਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ)-ਡੀ.ਐਨ. ਮਾਡਲ ਸਕੂਲ ਮੋਗਾ ਵਿਖੇ ਵਿਸ਼ਵ ਪੁਸਤਕ ਦਿਵਸ ਮਨਾਇਆ ਗਿਆ¢ ਬੱਚਿਆਂ ਨੇ ਲਾਇਬ੍ਰੇਰੀ ਦਾ ਦੌਰਾ ਕੀਤਾ, ਆਪਣੀਆਂ ਮਨਪਸੰਦ ਕਿਤਾਬਾਂ ਚੁਣੀਆਂ ਤੇ ਵਿਸ਼ਵਾਸ ਨਾਲ ਉਨ੍ਹਾਂ ਨੂੰ ਪੜਿ੍ਹਆ¢ ਤੀਜੀ ਤੋਂ ਪੰਜਵੀਂ ਜਮਾਤ ਦੇ ਬੱਚੇ ਆਪਣੇ ਬੈਗਾਂ ਤੋਂ ਬਿਨਾਂ ਸਕੂਲ ਆਏ ਅਤੇ ਉਤਸ਼ਾਹ ਨਾਲ ਵੱਖ-ਵੱਖ ਗਤੀਵਿਧੀਆਂ ਵਿਚ ਹਿੱਸਾ ਲਿਆ¢ ਨੋ ਬੈਗ ਦਿਵਸ ਦਾ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬਾਂ ਦੇ ਬੋਝ ਤੋਂ ਮੁਕਤ ਕਰਨਾ ਅਤੇ ਰਚਨਾਤਮਿਕ ਤੇ ਅਨੁਭਵੀ ਸਿੱਖਿਆ ਪ੍ਰਦਾਨ ਕਰਨਾ ਹੈ¢ ਬੱਚਿਆਂ ਨੇ ਆਪਣੇ ਬੈਗਾਂ ਤੋਂ ਬਿਨ੍ਹਾਂ ਵੱਖ ਵੱਖ ਗਤੀਵਿਧੀਆਂ ਵਿਚ ਹਿੱਸਾ ਲਿਆ¢ ਸਮੂਹ ਗਤੀਵਿਧੀਆਂ ਨੇ ਟੀਮ ਵਰਕ ਅਤੇ ਰਚਨਾਤਮਿਕ ਸੋਚ ਨੂੰ ਉਤਸ਼ਾਹਿਤ ਕੀਤਾ¢ ਤੀਜੀ ਜਮਾਤ ਦੇ ਵਿਦਿਆਰਥੀਆਂ ਨੇ ਬੁੱਕ ਮਾਰਕ ਬਣਾਏ¢ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਮਸ਼ਹੂਰ ਸ਼ਖਸੀਅਤਾਂ ਨੂੰ ਦਰਸਾਉਂਦੇ ਤਾਜ ਬਣਾਏ¢ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਲੋਗਨ-ਲਿਖਣ ਮੁਕਾਬਲੇ ਵਿਚ ਹਿੱਸਾ ਲਿਆ¢ ਚੇਅਰਮੈਨ ਤੁਸ਼ਾਰ ਗੋਇਲ ਤੇ ਅਸ਼ਵਨੀ ਸ਼ਰਮਾ ਨੇ ਬੱਚਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ¢ ਪਿ੍ੰਸੀਪਲ ਸੋਨੀਆ ਕਲਸੀ ਨੇ ਬੱਚਿਆਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਰਚਨਾਤਮਿਕ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ¢

Ad Position 22
No active advertisement
ਪਿਛਲੀ ਖ਼ਬਰ ਬਾਬਾ ਬਚਿੱਤਰ ਸਿੰਘ ਦੀ ਬਰਸੀ 'ਤੇ ਵੱਡੀ ਗਿਣਤੀ 'ਚ ਪਹੁੰਚੀ ਸੰਗਤ ਅਗਲੀ ਖ਼ਬਰ ਵਿਸ਼ਵ ਮਲੇਰੀਆ ਦਿਵਸ ਮੌਕੇ ਸਿਵਲ ਹਸਪਤਾਲ ਮੋਗਾ ਤੋਂ ਜਾਗਰੂਕਤਾ ਰੈਲੀ ਕੱਢੀ
Ad Position 24