04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਪੰਜਾਬ ਦੇ ਲੋਕਾਂ ਨੂੰ ਭਿ੍ਸ਼ਟਾਚਾਰ ਤੋਂ ਬਚਾਉਣ ਲਈ ਸੰਸਦ ਮੈਂਬਰਾਂ ਵਲੋਂ ਭਾਜਪਾ 'ਚ ਸ਼ਾਮਿਲ ਹੋਣ ਦਾ ਫ਼ੈਸਲਾ ਦਲੇਰਾਨਾ-ਡਾ.ਗਰਗ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਲੋਕਾਂ ਨੂੰ ਲੁੱਟ-ਖਸੁੱਟ ਤੇ ਭਿ੍ਸ਼ਟਾਚਾਰ ਤੋਂ ਬਚਾਉਣ ਦੇ ਉਦੇਸ਼ ਨਾਲ ਪੰਜਾਬ ਦੇ 7 ਸੰਸਦ ਮੈਂਬਰਾਂ ਵਲੋਂ ਭਾਜਪਾ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਦਲੇਰਾਨਾ ਤੇ ਸਵਾਗਤ ਯੋਗ ਹੈ | ਇਨ੍ਹਾਂ ਸੱਤ ਸੰਸਦ ਮੈਂਬਰਾਂ ਦੇ ਭਾਜਪਾ ਵਿਚ ਜਾਣ ਨਾਲ, ਆਮ ਆਦਮੀ ਪਾਰਟੀ ਹੁਣ ਰਾਸ਼ਟਰੀ ਪੱਧਰ 'ਤੇ ਜਾਂ ਕਿਸੇ ਖ਼ਾਸ ਰਾਜ ਵਿਚ ਕੋਈ ਵਜੂਦ ਨਹੀਂ ਰੱਖੇਗੀ | ਇਹ ਇਸ ਲਈ ਹੈ ਕਿਉਂਕਿ ਆਮ ਆਦਮੀ ਪਾਰਟੀ ਆਪਣੇ ਮੂਲ ਉਦੇਸ਼ਾਂ ਤੋਂ ਪੂਰੀ ਤਰ੍ਹਾਂ ਭਟਕ ਗਈ ਸੀ ਤੇ ਇਸ ਦੀ ਬਜਾਏ ਜਨਤਾ ਨੂੰ ਲੁੱਟਣ ਵਿਚ ਰੁੱਝ ਗਈ ਸੀ | ਇਹ ਪ੍ਰਗਟਾਵਾ ਅੱਜ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਆਮ ਆਦਮੀ ਪਾਰਟੀ ਦੇ ਸੱਤ ਸੰਸਦ ਮੈਂਬਰਾਂ ਨੂੰ ਰਸਮੀ ਤੌਰ 'ਤੇ ਪਾਰਟੀ ਵਿਚ ਸ਼ਾਮਲ ਕਰਨ ਦੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਫ਼ੈਸਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕੀਤਾ | ਡਾ. ਸੀਮਾਂਤ ਗਰਗ ਨੇ ਕਿਹਾ ਕਿ ਅੰਨਾ ਹਜ਼ਾਰੇ ਦੀ ਅਗਵਾਈ ਵਾਲੇ ਅੰਦੋਲਨ ਤੋਂ ਉੱਭਰੀ ਆਮ ਆਦਮੀ ਪਾਰਟੀ, ਅੰਦੋਲਨ ਤੋਂ ਬਾਅਦ ਆਪਣਾ ਰਸਤਾ ਭਟਕ ਗਈ ਤੇ ਲੁੱਟ-ਖਸੁੱਟ ਦੇ ਕੰਮਾਂ ਵਿਚ ਸ਼ਾਮਲ ਹੋ ਗਈ | ਨਤੀਜੇ ਵਜੋਂ ਅੱਜ ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰ ਜਿਵੇਂ ਕਿ ਰਾਘਵ ਚੱਢਾ ਅਤੇ ਸੰਦੀਪ ਪਾਠਕ ਨੇ ਆਪਣੀ ਜ਼ਮੀਰ ਦੀ ਆਵਾਜ਼ ਸੁਣਦੇ ਹੋਏ, ਪਾਰਟੀ ਨੂੰ ਅਲਵਿਦਾ ਕਹਿ ਦਿੱਤਾ |
Ad Position 22
No active advertisement
ਪਿਛਲੀ ਖ਼ਬਰ 'ਆਪ' 'ਚ ਵਧ ਰਹੀ ਅਸੰਤੁਸ਼ਟੀ ਖੁੱਲ੍ਹ ਕੇ ਸਾਹਮਣੇ ਆ ਰਹੀ -ਡਾ. ਹਰਜੋਤ ਕਮਲ <br/> ਅਗਲੀ ਖ਼ਬਰ ਆਂਗਣਵਾੜੀ ਹੈਲਪਰ ਦਾ ਕਤਲ ਕਰਨ ਵਾਲੇ ਨੂੰ ਦਿੱਤੀ ਜਾਵੇ ਸਖ਼ਤ ਸਜ਼ਾ-ਸੂਬਾ ਪ੍ਰਧਾਨ
Ad Position 24