ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਆਮ ਆਦਮੀ ਪਾਰਟੀ ਨੂੰ ਲੈ ਕੇ ਵੱਡਾ ਰਾਜਨੀਤਿਕ ਬਿਆਨ ਦਿੱਤਾ ਹੈ¢ ਉਨ੍ਹਾਂ ਕਿਹਾ ਕਿ 'ਆਪ' ਦੇ ਅੰਦਰ ਵਧ ਰਹੀ ਅਸੰਤੁਸ਼ਟੀ ਹੁਣ ਖੁੱਲ੍ਹ ਕੇ ਸਾਹਮਣੇ ਆ ਰਹੀ ਹੈ ਤੇ ਇਹ ਪੰਜਾਬ ਦੀ ਰਾਜਨੀਤੀ ਲਈ ਇਕ ਵੱਡਾ ਸੰਕੇਤ ਹੈ¢ ਡਾ. ਹਰਜੋਤ ਕਮਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਵਲੋਂ ਪਾਰਟੀ ਦੇ ਕਈ ਸੰਸਦ ਮੈਂਬਰਾਂ ਨਾਲ ਭਾਜਪਾ ਵਿਚ ਸ਼ਾਮਿਲ ਹੋਣ ਦੀ ਐਲਾਨ 'ਆਪ' ਦੇ ਅੰਦਰ ਡੂੰਘੀ ਦਰਾਰ ਨੂੰ ਦਰਸਾਉਂਦੀ ਹੈ¢ ਉਨ੍ਹਾਂ ਦੋਸ਼ ਲਗਾਇਆ ਕਿ ਪਾਰਟੀ ਵਿਚ ਅੰਦਰੂਨੀ ਲੋਕਤੰਤਰ ਖਤਮ ਹੋ ਚੁੱਕਾ ਹੈ ਤੇ ਆਗੂਆਂ ਦਾ ਰਵੱਈਆ ਤਾਨਾਸ਼ਾਹੀ ਬਣਦਾ ਜਾ ਰਿਹਾ ਹੈ¢ ਉਨ੍ਹਾਂ ਕਿਹਾ ਕਿ ਦਿੱਲੀ ਵਿਚ ਚੋਣ ਹਾਰਨ ਤੋਂ ਬਾਅਦ ਆਪ ਦੇ ਮੁਖੀ ਅਰਵਿੰਦ ਕੇਜਰੀਵਾਲ ਹੁਣ ਪੰਜਾਬ ਵਿਚ ਸਿੱਧਾ ਦਖਲ ਦੇ ਕੇ ਸਰਕਾਰ ਚਲਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨਾਲ ਸਥਾਨਕ ਨੇਤਾਵਾਂ ਵਿਚ ਅਸੰਤੁਸ਼ਟੀ ਵਧ ਰਹੀ ਹੈ¢ ਜਿਸ ਤਰ੍ਹਾਂ ਪੰਜਾਬ ਦੇ ਨੇਤਾਵਾਂ ਨੂੰ ਨਜ਼ਰ ਅੰਦਾਜ਼ ਕਰ ਕੇ ਫ਼ੈਸਲੇ ਲਏ ਜਾ ਰਹੇ ਹਨ ਉਸ ਨਾਲ ਸਾਫ਼ ਹੈ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਵਿਚ ਹੋਰ ਟੁੱਟ ਵੇਖਣ ਨੂੰ ਮਿਲੇਗੀ |