04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਦਸਮੇਸ਼ ਸਕੂਲ ਬਿਲਾਸਪੁਰ 'ਚ ਕੁਇਜ਼ ਮੁਕਾਬਲੇ ਕਰਵਾਏ •ਰਵਿਦਾਸ ਮਹਾਰਾਜ ਬਾਰੇ ਬੱਚਿਆਂ ਦੀ ਜਾਣਕਾਰੀ ਰਹੀ ਲਾਜਵਾਬ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਨਿਹਾਲ ਸਿੰਘ ਵਾਲਾ, 24 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਅਸ਼ੀਸ਼ ਕੁਮਾਰ ਸ਼ਰਮਾ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਿਆਲ ਸਿੰਘ ਮਠਾੜੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਵਿਦਿਆਰਥੀਆਂ ਨੇ ਭਰਵੀਂ ਸ਼ਮੂਲੀਅਤ ਕਰਕੇ ਆਪਣੇ ਗਿਆਨ ਭੰਡਾਰ ਦਾ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਪ੍ਰਦਰਸ਼ਨ ਕੀਤਾ | ਪ੍ਰਾਇਮਰੀ ਵਿਭਾਗ ਵਿਚ ਅਜੈਵੀਰ ਸਿੰਘ, ਨਮਲੀਨ ਕੌਰ ਤੇ ਗੁਰਨੂਰ ਕੌਰ ਦੀ ਏ ਟੀਮ ਤੇ ਜਾਨਵੀ ਮਾਥੁਰ, ਜਸਪਿੰਦਰ ਸਿੰਘ ਤੇ ਮਹਿਤਾਬ ਸਿੰਘ ਦੀ ਬੀ ਟੀਮ ਸੌ ਫ਼ੀਸਦੀ ਅੰਕ ਲੈ ਕੇ ਅੱਵਲ ਰਹੀਆਂ | ਕਾਜਲ, ਜਸਕਰਨ ਸਿੰਘ ਅਤੇ ਗੁਰਵੀਰ ਸਿੰਘ ਦੀ ਸੀ ਟੀਮ 80 ਫ਼ੀਸਦੀ ਅੰਕ ਲੈ ਕੇ ਦੂਜੇ ਸਥਾਨ ਤੇ ਰਹੀ | ਮਿਡਲ ਵਿਭਾਗ ਵਿਚ ਬਹੁਤ ਹੀ ਸਖ਼ਤ ਮੁਕਾਬਲੇ ਦੇਖਣ ਨੂੰ ਮਿਲੇ | ਇੱਥੇ ਖੁਸ਼ਪ੍ਰੀਤ ਕੌਰ, ਵਰਿੰਦਰ ਸਿੰਘ ਤੇ ਨਵਦੀਪ ਸਿੰਘ ਦੀ ਏ ਟੀਮ, ਮਨਿੰਦਰਜੀਤ ਕੌਰ, ਸੁਮਨਜੀਤ ਕੌਰ ਤੇ ਮਨਗੁਰਲੀਨ ਕੌਰ ਦੀ ਬੀ ਟੀਮ ਤੇ ਅਮਰਿੰਦਰ ਕੌਰ, ਸਾਹਿਬਦੀਪ ਸਿੰਘ ਤੇ ਰੁਪਿੰਦਰ ਕੌਰ ਦੀ ਸੀ ਟੀਮ ਸੌ ਫ਼ੀਸਦੀ ਅੰਕ ਲੈ ਕੇ ਬਰਾਬਰ ਰਹੀਆਂ | ਇਸ ਦੌਰਾਨ ਜੱਜ ਸਾਹਿਬਾਨ ਦੀ ਸੇਵਾ ਵਾਈਸ ਪਿ੍ੰਸੀਪਲ ਮੈਡਮ ਮੀਨਾ ਜੈਨ ਤੇ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਨਿਭਾਈ | ਨਤੀਜਿਆਂ ਦਾ ਐਲਾਨ ਅਰਵਿੰਦਰ ਸਿੰਘ ਤੇ ਗੁਰਵਿੰਦਰ ਕੌਰ ਨੇ ਕੀਤਾ | ਮੈਨੇਜਿੰਗ ਡਾਇਰੈਕਟਰ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ, ਪਿ੍ੰਸੀਪਲ ਗੁਰਪ੍ਰੀਤ ਕੌਰ, ਗੁਰਚਰਨ ਸਿੰਘ ਰਾਮਾਂ ਤੇ ਮੈਡਮ ਗੁਰਵਿੰਦਰ ਕੌਰ ਨੇ ਰਵਿਦਾਸ ਮਹਾਰਾਜ ਜੀ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਵਿਸਥਾਰਤ ਰੌਸ਼ਨੀ ਪਾਈ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ਤਖ਼ਤੂਪੁਰਾ ਨੂੰ ਵਾਟਰ ਕੂਲਰ ਤੇ ਆਰ.ਓ. ਕੀਤਾ ਦਾਨ ਅਗਲੀ ਖ਼ਬਰ 'ਆਪ' 'ਚ ਵਧ ਰਹੀ ਅਸੰਤੁਸ਼ਟੀ ਖੁੱਲ੍ਹ ਕੇ ਸਾਹਮਣੇ ਆ ਰਹੀ -ਡਾ. ਹਰਜੋਤ ਕਮਲ <br/>
Ad Position 24