02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਅੱਤ ਦੀ ਗਰਮੀ 'ਚ ਬਿਜਲੀ ਕੱਟਾਂ ਤੋਂ ਪੰਜਾਬ ਦੇ ਲੋਕ ਡਾਢੇ ਪ੍ਰੇਸ਼ਾਨ-ਸੁੱਖ ਗਿੱਲ ਮੋਗਾ <br/>

Ad Position 21
No active advertisement
ਅਜੀਤ ਡੈਸਕ 26-04-2026
ਮੋਗਾ, 25 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਦੇ ਦੌਰਾਨ ਬਿਜਲੀ ਦੇ ਲਗਾਤਾਰ ਕੱਟਾਂ ਕਾਰਨ ਆਮ ਲੋਕ ਬਹੁਤ ਪਰੇਸ਼ਾਨ ਹੋ ਰਹੇ ਹਨ | ਇਸ ਸਬੰਧੀ ਕਿਸਾਨ ਆਗੂ ਸੁੱਖ ਗਿੱਲ ਮੋਗਾ ਸੂਬਾ ਪ੍ਰਧਾਨ ਬੀ.ਕੇ.ਯੂ. ਤੋਤੇਵਾਲ ਨੇ ਕਿਹਾ ਕਿ ਗਰਮੀ ਦੇ ਇਸ ਤਿੱਖੇ ਮੌਸਮ ਵਿਚ ਬਿਜਲੀ ਦੀ ਕਮੀ ਲੋਕਾਂ ਲਈ ਵੱਡੀ ਮੁਸ਼ਕਿਲ ਬਣ ਗਈ ਹੈ | ਉਨ੍ਹਾਂ ਕਿਹਾ ਕਿ ਅਸੀਂ ਮੰਨਦੇ ਹਾਂ ਕਿ ਕਣਕ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਦਿਨ ਵੇਲੇ ਬਿਜਲੀ ਕੱਟ ਜ਼ਰੂਰੀ ਸਨ ਪਰ ਹੁਣ ਤਾਂ ਕਣਕ ਚਾਰੇ ਪਾਸਿਉਂ ਕੱਟੀ ਗਈ ਹੈ ਅਤੇ ਤੂੜੀ ਬਣਾਉਣ ਦਾ ਸੀਜ਼ਨ ਚੱਲ ਰਿਹਾ ਹੈ ਪਰ ਰਾਤ ਵੇਲੇ ਘਰਾਂ ਵਾਲੀ ਬਿਜਲੀ (ਸ਼ਹਿਰੀ ਫੀਡਰ) ਦੇ ਚਾਰ-ਚਾਰ ਕਈ ਵਾਰ ਛੇ-ਛੇ ਘੰਟੇ ਦੇ ਲੰਬੇ ਕੱਟ ਲਗਾਏ ਜਾਂਦੇ ਹਨ ਜਿਸ ਕਰ ਕੇ ਛੋਟੇ ਬੱਚੇ, ਬਜ਼ੁਰਗ ਅਤੇ ਖ਼ਾਸ ਕਰ ਮਰੀਜ਼ਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਜੇ ਤੁਰੰਤ ਬਿਜਲੀ ਸਮੱਸਿਆ ਦਾ ਹੱਲ ਨਹੀਂ ਹੁੰਦਾ ਤਾਂ ਆਉਣ ਵਾਲੇ ਦਿਨਾਂ ਵਿਚ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਵਲੋਂ ਐਕਸੀਅਨ ਦਫ਼ਤਰਾਂ ਦਾ ਵੱਡੇ ਪੱਧਰ 'ਤੇ ਘਿਰਾਓ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸ਼ਹਿਰਾਂ ਤੋਂ ਲੈ ਕੇ ਪਿੰਡਾਂ ਤੱਕ ਘੰਟਿਆਂ ਤੱਕ ਬਿਜਲੀ ਗ਼ਾਇਬ ਰਹਿੰਦੀ ਹੈ, ਜਿਸ ਨਾਲ ਨਾ ਸਿਰਫ਼ ਘਰੇਲੂ ਕੰਮ ਪ੍ਰਭਾਵਿਤ ਹੋ ਰਹੇ ਹਨ, ਸਗੋਂ ਵਪਾਰ ਅਤੇ ਖੇਤੀਬਾੜੀ ਉੱਤੇ ਵੀ ਮਾੜਾ ਅਸਰ ਪੈ ਰਿਹਾ ਹੈ | ਸੁੱਖ ਗਿੱਲ ਮੋਗਾ ਨੇ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਗੰਭੀਰ ਸਮੱਸਿਆ ਵੱਲ ਖ਼ਾਸ ਧਿਆਨ ਦੇਣ ਅਤੇ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਵਾਅਦਿਆਂ ਨੂੰ ਯਾਦ ਕਰਦੇ ਹੋਏ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ | ਉਨ੍ਹਾਂ ਕਿਹਾ ਕਿ ਜੇ ਜਲਦ ਹੀ ਬਿਜਲੀ ਕੱਟਾਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਲੋਕਾਂ ਨੂੰ ਹੋਰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਇਸ ਮੌਕੇ ਗੁਰਚਰਨ ਸਿੰਘ ਢਿੱਲੋਂ, ਚੰਦਨਦੀਪ ਸਿੰਘ ਰੌਂਤਾ, ਸੁਖਪ੍ਰੀਤ ਸਿੰਘ ਭੈਣੀ, ਲਵਪ੍ਰੀਤ ਸਿੰਘ ਭੈਣੀ, ਰਾਣਾ ਗਰੇਵਾਲ ਆਦਿ

Ad Position 22
No active advertisement
ਪਿਛਲੀ ਖ਼ਬਰ ਵਾਰਿਸ ਪੰਜਾਬ ਦੇ ਆਗੂ ਅਰਸ਼ ਉਮਰੀਆਣਾ ਨੇ ਸਾਥੀਆਂ ਸਮੇਤ ਥਾਣੇ ਮੂਹਰੇ ਸੜਕ ਜਾਮ ਕਰਕੇ ਦਿੱਤਾ ਧਰਨਾ <br/> ਅਗਲੀ ਖ਼ਬਰ ਬਾਰ ਐਸੋਸੀਏਸ਼ਨ ਮੋਗਾ ਨੇ ਮੰਗਾਂ ਨੂੰ ਲੈ ਕੇ ਕੰਮਕਾਜ ਬੰਦ ਕਰ ਕੇ ਕੀਤਾ ਰੋਸ ਪ੍ਰਦਰਸ਼ਨ
Ad Position 24
No active advertisement