02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਅਧਿਆਪਕਾਂ ਦਾ ਟਰਾਂਸਫ਼ਰ ਪੋਰਟਲ ਖੋਲਿ੍ਹਆ ਜਾਵੇ-ਡੀ.ਟੀ.ਐੱਫ. <br/>

Ad Position 21
No active advertisement
ਅਜੀਤ ਡੈਸਕ 26-04-2026
ਮੋਗਾ, 25 ਅਪ੍ਰੈਲ (ਸੁਰਿੰਦਰਪਾਲ ਸਿੰਘ)-ਨਵੇਂ ਸੈਸ਼ਨ ਦੇ ਇਕ ਮਹੀਨਾ ਲੰਘ ਜਾਣ ਦੇ ਬਾਵਜੂਦ ਸਿੱਖਿਆ ਵਿਭਾਗ ਵਲੋਂ ਅਜੇ ਤੱਕ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਕੋਈ ਦਿਸ਼ਾ-ਨਿਰਦੇਸ਼ ਨਹੀਂ ਦਿੱਤੇ ਗਏ | ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਅਤੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਸੁਖਪਾਲਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਸਾਲਾਂ ਵਾਂਗ ਇਸ ਸਾਲ ਵੀ ਅਧਿਆਪਕਾਂ ਦੀਆਂ ਬਦਲੀਆਂ ਦੀ ਪ੍ਰਕਿਰਿਆ ਅਪ੍ਰੈਲ ਮਹੀਨਾ ਲੰਘ ਜਾਣ ਦੇ ਬਾਵਜੂਦ ਸ਼ੁਰੂ ਨਹੀਂ ਕੀਤੀ ਗਈ ਜਿਸ ਨਾਲ ਜਿੱਥੇ ਬਦਲੀਆਂ ਕਰਵਾਉਣ ਦੇ ਚਾਹਵਾਨ ਅਧਿਆਪਕ ਪਰੇਸ਼ਾਨ ਹਨ ਉੱਥੇ ਹੀ ਇਹ ਪ੍ਰਕਿਰਿਆ ਸੈਸ਼ਨ ਦੇ ਅੱਧ ਤੱਕ ਚਲੇ ਜਾਣ ਕਾਰਨ ਸਕੂਲਾਂ ਦੇ ਪ੍ਰਬੰਧਨ ਵਿਚ ਵੀ ਸਮੱਸਿਆ ਬਣੇਗੀ | ਉਨ੍ਹਾਂ ਮੰਗ ਕੀਤੀ ਕਿ ਸਾਰੇ ਅਧਿਆਪਕਾਂ ਲਈ ਬਦਲੀ ਕਰਵਾਉਣ ਲਈ ਸਟੇਅ ਦੀ ਸ਼ਰਤ ਘਟਾ ਕੇ ਇਕ ਸਾਲ ਕੀਤੀ ਜਾਵੇ | ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿੱਤ ਸਕੱਤਰ ਜਸਵਿੰਦਰ ਬਠਿੰਡਾ, ਪ੍ਰੈੱਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈੱਸ ਸਕੱਤਰ ਰਾਜਵਿੰਦਰ ਸਿੰਘ ਬਹਿਣੀਵਾਲ ਨੇ ਮੰਗ ਕੀਤੀ ਕਿ ਦੂਰ-ਦੁਰਾਡੇ ਬੈਠੇ ਅਧਿਆਪਕਾਂ ਨੂੰ ਰਾਹਤ ਦੇਣ ਲਈ ਆਨਲਾਈਨ ਬਦਲੀਆਂ ਦਾ ਪੋਰਟਲ ਜਲਦੀ ਖੋਲਿ੍ਹਆ ਜਾਵੇ ਅਤੇ ਸਾਰੇ ਖ਼ਾਲੀ ਪਏ ਸਟੇਸ਼ਨ ਬਦਲੀਆਂ ਲਈ ਸ਼ੋਅ ਕੀਤੇ ਜਾਣ | ਉਨ੍ਹਾਂ ਕਿਹਾ ਕਿ ਬਦਲੀਆਂ ਸੈਸ਼ਨ ਸ਼ੁਰੂ ਤੋਂ ਪਹਿਲਾਂ ਕਰ ਦੇਣੀਆਂ ਚਾਹੀਦੀਆਂ ਹਨ ਤਾਂ ਜੋ ਸਕੂਲਾਂ ਵਿਚ ਟਾਈਮ ਟੇਬਲ ਬਣਾਉਣ ਦੀ ਦਿੱਕਤ ਨਾ ਆਵੇ | ਜਥੇਬੰਦੀ ਦੇ ਆਗੂਆਂ ਨੇ ਮੰਗ ਕੀਤੀ ਕਿ ਆਪਸੀ ਬਦਲੀ 'ਤੇ ਲਾਈਆਂ ਬੇਲੋੜੀਆਂ ਸ਼ਰਤਾਂ ਨੂੰ ਖ਼ਤਮ ਕੀਤਾ ਜਾਵੇ, ਗੰਭੀਰ ਬਿਮਾਰੀਆਂ ਤੋਂ ਪੀੜਤ ਅਧਿਆਪਕਾਂ ਨੂੰ ਬਦਲੀ ਦਾ ਸਪੈਸ਼ਲ ਮੌਕਾ ਦਿੱਤਾ ਜਾਵੇ, ਘਰਾਂ ਤੋਂ ਦੂਰ ਬੈਠੇ ਅਧਿਆਪਕਾਂ ਨੂੰ ਬਦਲੀ ਪ੍ਰਕਿਰਿਆ ਵਿਚ ਸਪੈਸ਼ਲ ਰਾਹਤ ਦਿੱਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਡਾ. ਸੀਮਾਂਤ ਗਰਗ ਵਲੋਂ ਨਗਰ ਨਿਗਮ ਚੋਣਾਂ ਲਈ ਵਾਰਡਾਂ ਦੇ ਰਾਖਵੇਂਕਰਨ ਸੰਬੰਧੀ ਰਿੱਟ ਪਟੀਸ਼ਨ ਤੋਂ ਬਾਅਦ ਅਟਾਰਨੀ ਜਨਰਲ ਨ... ਅਗਲੀ ਖ਼ਬਰ ਵਾਰਿਸ ਪੰਜਾਬ ਦੇ ਆਗੂ ਅਰਸ਼ ਉਮਰੀਆਣਾ ਨੇ ਸਾਥੀਆਂ ਸਮੇਤ ਥਾਣੇ ਮੂਹਰੇ ਸੜਕ ਜਾਮ ਕਰਕੇ ਦਿੱਤਾ ਧਰਨਾ <br/>
Ad Position 24
No active advertisement