ਕਿਸ਼ਨਪੁਰਾ ਕਲਾਂ, 25 ਅਪ੍ਰੈਲ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀ: ਸੈਕੰਡਰੀ ਸਕੂਲ ਜੀਂਦੜਾ ਵਿਖੇ ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਵਿਦਿਆਰਥੀਆਂ ਨੂੰ ਗੁਰੂ ਜੀ ਦੀ ਜੀਵਨੀ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜਿਕ ਸਮਾਨਤਾ ਦੇ ਸੰਦੇਸ਼ ਅਤੇ ਉਪਦੇਸ਼ ਸਬੰਧੀ ਕੁਇਜ਼ ਮੁਕਾਬਲੇ ਸਵੇਰੇ ਦੀ ਸਭਾ ਵਿਚ ਕਰਵਾਏ ਗਏ¢ ਇਹ ਮੁਕਾਬਲਾ ਚਾਰ ਹਾਊਸ ਵਿਚ ਵੰਡਿਆ ਗਿਆ¢ ਪਹਿਲੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਦਿੱਤੇ ਗਏ, ਦੂਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਕਾਪੀਆਂ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਪੈੱਨ ਦੇ ਕੇ ਸਨਮਾਨਿਤ ਕੀਤਾ ਗਿਆ¢ ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸਕੱਤਰ ਪ੍ਰਭਜੋਤ ਸਿੰਘ ਭੁੱਲਰ, ਪਿ੍ੰਸੀਪਲ ਮਨਦੀਪ ਕੌਰ ਨੇ ਜੇਤੂ ਬੱਚਿਆਂ ਨੂੰ ਵਧਾਈ ਦਿੱਤੀ¢ ਇਹ ਮੁਕਾਬਲਾ ਸਕੂਲ ਦੇ ਅਧਿਆਪਕ ਅਨਿਲ ਵਰਮਾ ਵਲੋਂ ਕਰਵਾਇਆ ਗਿਆ¢