ਬਾਘਾ ਪੁਰਾਣਾ, 25 ਅਪ੍ਰੈਲ (ਟਿੰਕੂ ਕਾਠਪਾਲ)-ਬਾਘਾ ਪੁਰਾਣਾ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਯੂਥ ਪ੍ਰਧਾਨ ਰਾਮ ਗੁਪਤਾ, ਸੀਨੀਅਰ ਆਪ ਆਗੂ ਗੁਰਪ੍ਰੀਤ ਸਿੰਘ ਗੋਂਦਾਰਾ, ਧਰਮਿੰਦਰ ਸਿੰਘ ਰੱਖੜਾ ਕੌਂਸਲਰ ਅਤੇ ਸੀਨੀਅਰ ਆਗੂ ਚੰਦਨ ਰਾਜੇਆਣਾ ਵਲੋਂ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਖਿਲਾਫ ਲਿਆਂਦੇ ਗਏ ਕਾਨੂੰਨ ਦਾ ਦਿਲੋਂ ਸਵਾਗਤ ਕੀਤਾ ਗਿਆ¢ ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਨ ਵੱਲ ਇਕ ਮਹੱਤਵਪੂਰਨ ਅਤੇ ਇਤਿਹਾਸਕ ਉਪਰਾਲਾ ਹੈ¢ ਆਪ ਆਗੂਆਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਈ ਸਰਕਾਰਾਂ ਆਈਆਂ ਅਤੇ ਗਈਆਂ ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ 'ਤੇ ਸਿਰਫ ਸਿਆਸੀ ਰੋਟੀਆਂ ਸੇਕੀਆਂ ਗਈਆਂ¢ ਪਰ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਪਸ਼ਟ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਧਰਮ ਦੇ ਨਾਂਅ 'ਤੇ ਸਿਆਸਤ ਨਹੀਂ ਕਰਦੀ ਸਗੋਂ ਧਾਰਮਿਕ ਅਸਥਾਨਾਂ ਦੀ ਮਰਿਆਦਾ ਦੀ ਰੱਖਿਆ ਲਈ ਵਚਨਬੱਧ ਹੈ¢ ਉਨ੍ਹਾਂ ਕਿਹਾ ਕਿ ਕਾਨੂੰਨ ਦੀ ਸਖ਼ਤੀ ਹੀ ਇਸ ਦੀ ਸਭ ਤੋਂ ਵੱਡੀ ਤਾਕਤ ਹੁੰਦੀ ਹੈ ਅਤੇ ਇਹ ਨਵਾਂ ਕਾਨੂੰਨ ਬੇਅਦਬੀ ਵਰਗੀਆਂ ਘਟਨਾਵਾਂ 'ਤੇ ਲਗਾਮ ਲਗਾਉਣ ਵਿਚ ਮਦਦਗਾਰ ਸਾਬਤ ਹੋਵੇਗਾ¢ ਆਪ ਆਗੂਆਂ ਨੇ ਇਹ ਵੀ ਕਿਹਾ ਕਿ ਇਸ ਕਾਨੂੰਨ ਨਾਲ ਲੋਕਾਂ ਵਿਚ ਭਰੋਸਾ ਜਾਗਿਆ ਹੈ ਕਿ ਹੁਣ ਉਨ੍ਹਾਂ ਦੀਆਂ ਭਾਵਨਾਵਾਂ ਦੀ ਕਦਰ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਸਖਤ ਸਜ਼ਾ ਮਿਲੇਗੀ | ਅਖੀਰ ਵਿਚ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਅੱਗੋਂ ਵੀ ਇਸੇ ਤਰ੍ਹਾਂ ਲੋਕ ਹਿਤਾਂ ਨੂੰ ਪ੍ਰਧਾਨਤਾ ਦਿੰਦੀ ਰਹੇ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਲੈ ਕੇ ਜਾਵੇ¢