03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਰਾਮ ਕਰਮ ਅਕੈਡਮੀ ਧਰਮਕੋਟ ਦਾ ਨਤੀਜਾ ਰਿਹਾ ਸੌ ਫ਼ੀਸਦੀ <br/>

Ad Position 21
No active advertisement
ਅਜੀਤ ਡੈਸਕ 26-04-2026
ਧਰਮਕੋਟ, 25 ਅਪ੍ਰੈਲ (ਪਰਮਜੀਤ ਸਿੰਘ)-ਰਾਮ ਕਰਮ ਅਕੈਡਮੀ ਧਰਮਕੋਟ ਜੋ ਕਿ ਮੋਗਾ ਰੋਡ 'ਤੇ ਸਥਿਤ ਹੈ ਦਾ ਬੀ. ਏ., ਐਮ.ਏ. ਪੁਲਿਟੀਕਲ, ਐਮ. ਬੀ. ਏ., ਡੀ.ਐਲ.ਆਈ.ਐੱਸ. ਦਾ ਨਤੀਜਾ ਸੌ ਫੀਸਦੀ ਰਿਹਾ | ਅਕੈਡਮੀ ਦੇ ਆਏ ਇਸ ਸ਼ਾਨਦਾਰ ਨਤੀਜੇ ਸਬੰਧੀ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਤੇ ਅਮਰਿੰਦਰ ਸਿੰਘ ਸੈਂਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ.ਏ. ਵਿਚ ਲਖਵਿੰਦਰ ਸਿੰਘ ਨੇ ਪਹਿਲਾ, ਗੁਰਪ੍ਰੀਤ ਸਿੰਘ ਨੇ ਦੂਸਰਾ ਅਤੇ ਮਾਨਵ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ¢ ਐਮ.ਏ. ਪੰਜਾਬੀ ਵਿਚ ਕਾਜਲ ਨੇ ਪਹਿਲਾ, ਬਲਜਿੰਦਰ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ¢ ਐਮ.ਏ. ਇਕਨਾਮਿਕਸ ਵਿਚ ਪਹਿਲਾ ਸਥਾਨ ਸਤਨਾਮ ਸਿੰਘ ਨੇ ਪ੍ਰਾਪਤ ਕੀਤਾ ਹੈ¢ ਐਮ. ਬੀ. ਏ. ਵਿਚ ਮਨਿੰਦਰ ਸਿੰਘ ਨੇ ਪਹਿਲਾ, ਰਾਜੇਸ਼ ਨੇ ਦੂਸਰਾ ਅਤੇ ਜਗਤਾਰ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ¢ ਬੀ.ਏ. ਵਿਚ ਲਖਵਿੰਦਰ ਸਿੰਘ ਨੇ ਮੋਗਾ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਮਾਤਾ ਪਿਤਾ ਅਤੇ ਸੈਂਟਰ ਦਾ ਨਾਂਅ ਰੌਸ਼ਨ ਕੀਤਾ ਹੈ | ਮੈਡਮ ਅਰੋੜਾ ਨੇ ਇਸ ਕਾਮਯਾਬੀ ਦਾ ਸਿਹਰਾ ਮਿਹਨਤੀ ਸਟਾਫ ਨੂੰ ਦਿੱਤਾ ਹੈ¢ ਡਾਇਰੈਕਟਰ ਅਮਰਿੰਦਰ ਸਿੰਘ ਸੈਂਡੀ ਨੇ ਕਿਹਾ ਕਿ ਹੁਣ ਵਿਦਿਆਰਥੀ ਘਰ ਵਿਚ ਰਹਿ ਕੇ ਵੀ ਪੇਪਰ ਦੇ ਸਕਦਾ ਹੈ | ਉਨ੍ਹਾਂ ਕਿਹਾ ਕਿ ਹੋਣਹਾਰ ਵਿਦਿਆਰਥੀਆਂ ਨੂੰ ਫੀਸਾਂ ਵਿਚ ਛੋਟ ਦਿੱਤੀ ਜਾ ਰਹੀ ਹੈ¢ ਇਸ ਮੌਕੇ ਮਨਜੋਤ ਕੌਰ, ਸਿਮਰਨਪ੍ਰੀਤ ਕੌਰ, ਸਿੰਘ ਮਨੀ, ਮਨਪ੍ਰੀਤ ਕੌਰ ਅਤੇ ਸਮੂਹ ਸਟਾਫ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਕਰੀਅਰ ਜ਼ੋਨ ਮੋਗਾ ਦੀ ਵਿਦਿਆਰਥਣ ਨੇ ਹਾਸਿਲ ਕੀਤੇ 72 ਸਕੋਰ <br/> ਅਗਲੀ ਖ਼ਬਰ ਕੈਲੇਫੋਰਨੀਆ ਪਬਲਿਕ ਸਕੂਲ ਵਿਖੇ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ...
Ad Position 24
No active advertisement