ਕੋਟ ਈਸੇ ਖਾਂ, 25 ਅਪ੍ਰੈਲ (ਗੁਰਮੀਤ ਸਿੰਘ ਖਾਲਸਾ)-ਪਾਥਵੇਜ਼ ਗਲੋਬਲ ਸਕੂਲ ਕੋਟ ਈਸੇ ਖਾਂ ਵਿਖੇ ਸੈਸ਼ਨ 2025-26 ਦੌਰਾਨ ਕਰਵਾਏ ਗਏ ਧਾਰਮਿਕ ਪ੍ਰੀਖਿਆ ਦੇ ਮੁਕਾਬਲੇ ਵਿਚ ਪਾਥਵੇਜ਼ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ¢ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਹੁੰਦੀਆਂ ਇਨ੍ਹਾਂ ਪ੍ਰੀਖਿਆਵਾਂ ਵਿਚ ਪਾਥਵੇਜ਼ ਦੇ ਸਾਰੇ ਵਿਦਿਆਰਥੀ ਬਹੁਤ ਹੀ ਵਧੀਆ ਅੰਕ ਲੈ ਕੇ ਅੱਵਲ ਰਹੇ¢ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ¢ ਜਮਾਤ ਅੱਠਵੀਂ ਦੀ ਵਿਦਿਆਰਥਣ ਜਪਨੀਤ ਕੌਰ ਨੇ 83 ਫੀਸਦੀ ਅੰਕ ਪ੍ਰਾਪਤ ਕਰਕੇ ਗਰੇਡ-ਏ ਦਰਜਾ ਹਾਸਲ ਕੀਤਾ ਜਿਸ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ | ਸਕੂਲ ਦੇ ਕਮੇਟੀ ਚੇਅਰਮੈਨ ਸੁਰਜੀਤ ਸਿੰਘ ਸਿੱਧੂ, ਪ੍ਰਧਾਨ ਡਾ. ਅਨਿਲਜੀਤ ਕੰਬੋਜ, ਵਾਈਸ ਚੇਅਰਮੈਨ ਅਵਤਾਰ ਸਿੰਘ ਸੌਂਦ, ਚਾਹਤ ਕੰਬੋਜ, ਸਤਨਾਮ ਸਿੰਘ ਸੌਂਦ, ਗੁਰਪ੍ਰੀਤ ਸਿੰਘ ਸਿੱਧੂ, ਜੋਗਿੰਦਰ ਸਿੰਘ ਸੌਂਦ, ਪ੍ਰਧਾਨ ਜਸਵਿੰਦਰ ਸਿੰਘ ਸਿੱਧੂ, ਸਿਮਰਨਜੀਤ ਸਿੰਘ ਸਿੱਧੂ ਅਤੇ ਪਿ੍ੰਸੀਪਲ ਡਾ. ਅਰਵਿੰਦ ਕੁਮਾਰ ਸ਼ਰਮਾ ਨੇ ਸਾਰੇ ਵਿਦਿਆਰਥੀਆਂ ਨੂੰ ਵਧੀਆ ਨਤੀਜਾ ਆਉਣ 'ਤੇ ਵਧਾਈਆਂ ਦਿੱਤੀਆਂ¢