05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਹੇਮਕੁੰਟ ਸਕੂਲ ਵਿਖੇ ਮਨਾਇਆ 'ਵਿਸ਼ਵ ਕਿਤਾਬ ਦਿਵਸ' <br/>

Ad Position 21
No active advertisement
ਅਜੀਤ ਡੈਸਕ 26-04-2026
ਕੋਟ ਈਸੇ ਖਾਂ, 25 ਅਪ੍ਰੈਲ (ਗੁਰਮੀਤ ਸਿੰਘ ਖਾਲਸਾ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਚ ਵਿਦਿਆਰਥੀਆਂ ਦੁਆਰਾ 'ਵਿਸ਼ਵ ਕਿਤਾਬ ਦਿਵਸ' ਮਨਾਇਆ ਗਿਆ¢ ਇਸ ਦੌਰਾਨ ਅਧਿਆਪਕਾਂ ਵਲੋਂ ਦੱਸਿਆ ਗਿਆ ਕਿ ਵਿਸ਼ਵ ਕਿਤਾਬ ਦਿਵਸ ਹਰ ਸਾਲ ਅਪ੍ਰੈਲ ਮਹੀਨੇ ਵਿਚ ਮਨਾਇਆ ਜਾਂਦਾ ਹੈ¢ ਇਹ ਦਿਨ ਕਿਤਾਬਾਂ ਪੜ੍ਹਨ ਦੀ ਆਦਤ ਨੂੰ ਬੜਾਵਾ ਦੇਣ ਅਤੇ ਲੇਖਕਾਂ ਨੂੰ ਸਨਮਾਨ ਦੇਣ ਲਈ ਮਨਾਇਆ ਜਾਂਦਾ ਹੈ¢ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਰਣਜੀਤ ਕੌਰ ਸੰਧੂ ਨੇ ਬੱਚਿਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਕਿਤਾਬਾਂ ਮਨੁੱਖ ਦੀਆਂ ਸੱਚੀਆਂ ਜੀਵਨ ਸਾਥੀ ਹਨ | ਕਿਤਾਬਾਂ ਨਾਲ ਜੁੜੇ ਰਹਿਣ ਨਾਲ ਉਨ੍ਹਾਂ ਦੀ ਭਾਸ਼ਾ ਦੀ ਸਮਝ, ਲਿਖਣ ਦੀ ਕਲਾਂ ਅਤੇ ਆਤਮ ਵਿਸ਼ਵਾਸ ਵਿਚ ਵਾਧਾ ਹੁੰਦਾ ਹੈ¢ ਪਿ੍ੰਸੀਪਲ ਰਮਨਜੀਤ ਕੌਰ ਨੇ ਮੋਬਾਈਲ ਅਤੇ ਹੋਰ ਡਿਜੀਟਲ ਸਾਧਨਾਂ ਤੋਂ ਦੂਰ ਰਹਿ ਕੇ ਆਪਣਾ ਵਧੇਰੇ ਸਮਾਂ ਕਿਤਾਬਾਂ ਨਾਲ ਬਿਤਾਉਣ ਲਈ ਪ੍ਰੇਰਿਤ ਕੀਤਾ¢

Ad Position 22
No active advertisement
ਪਿਛਲੀ ਖ਼ਬਰ ਹੋਲੀ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਵਲੋਂ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਰੈਲੀ ਅਗਲੀ ਖ਼ਬਰ ਪਾਥਵੇਜ਼ ਗਲੋਬਲ ਸਕੂਲ ਦਾ ਧਾਰਮਿਕ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ <br/>
Ad Position 24
No active advertisement