05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਹੋਲੀ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਵਲੋਂ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਰੈਲੀ

Ad Position 21
No active advertisement
ਹੋਲੀ ਹਾਰਟ ਸਕੂਲ ਵਲੋਂ ਵਿਸ਼ਵ ਮਲੇਰੀਆ ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ ਦੀ ਝਲਕ | ਅਜੀਤ ਤਸਵੀਰ <br/> 26-04-2026
ਮੋਗਾ, 25 ਅਪ੍ਰੈਲ (ਸੁਰਿੰਦਰਪਾਲ ਸਿੰਘ)-ਅੱਜ ਸਥਾਨਕ ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਦੇ ਸੀਨੀਅਰ ਸੈਕਸ਼ਨ ਦੇ ਵਿਦਿਆਰਥੀਆਂ ਵਲੋਂ ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿਚ ਇਕ ਵਿਸ਼ੇਸ਼ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਮਲੇਰੀਆ ਵਰਗੀ ਖ਼ਤਰਨਾਕ ਬਿਮਾਰੀ ਦੇ ਕਾਰਨਾਂ ਅਤੇ ਇਸ ਤੋਂ ਬਚਣ ਦੇ ਉਪਾਵਾਂ ਬਾਰੇ ਜਾਣੂ ਕਰਵਾਉਣਾ ਸੀ | ਰੈਲੀ ਨੂੰ ਡਾਇਰੈਕਟਰ ਪਿ੍ੰਸੀਪਲ ਸ਼ਿਵਾਨੀ ਅਰੋੜਾ ਨੇ ਝੰਡੀ ਦੇ ਕੇ ਰਵਾਨਾ ਕੀਤਾ | ਰੈਲੀ ਦੌਰਾਨ ਵਿਦਿਆਰਥੀਆਂ ਨੇ ਹੱਥਾਂ ਵਿਚ ਚੁੱਕੀਆਂ ਤਖ਼ਤੀਆਂ ਅਤੇ ਬੈਨਰਾਂ ਰਾਹੀਂ ਪ੍ਰਭਾਵਸ਼ਾਲੀ ਨਾਅਰੇ ਲਗਾ ਕੇ ਲੋਕਾਂ ਦਾ ਧਿਆਨ ਖਿੱਚਿਆ | ਵਿਦਿਆਰਥੀਆਂ ਨੇ ਲੋਕਾਂ ਨੂੰ ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ ਅਤੇ ਸਾਫ਼-ਸਫ਼ਾਈ ਰੱਖਣ ਦੀ ਅਪੀਲ ਕੀਤੀ | ਇਸ ਰੈਲੀ ਵਿਚ ਸਕੂਲ ਦੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਗਲੀਆਂ ਮੁਹੱਲਿਆਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ | ਸਕੂਲ ਦੇ ਪਿ੍ੰਸੀਪਲ ਸ਼ਿਵਾਨੀ ਅਰੋੜਾ ਅਤੇ ਅਧਿਆਪਕਾਂ ਨੇ ਦੱਸਿਆ ਕਿ ਅਜਿਹੀਆਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਵਿਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੁੰਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਾਰੇ ਮਿਲ ਕੇ ਜਾਗਰੂਕ ਹੋਈਏ ਤਾਂ ਮਲੇਰੀਆ ਵਰਗੀਆਂ ਬਿਮਾਰੀਆਂ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕਦਾ ਹੈ | ਅੱਜ ਦਾ ਰੈਲੀ ਦਾ ਨਾਅਰਾ ਮਲੇਰੀਆ ਤੋਂ ਬਚਣਾ ਹੈ, ਸਫ਼ਾਈ ਨੂੰ ਅਪਣਾਉਣਾ ਹੈ ਜੋ ਵਿਦਿਆਰਥੀਆਂ ਵਲੋਂ ਦਿੱਤਾ ਗਿਆ ਸੀ ਜਿਸ ਨੇ ਸਮਾਜ ਦੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਮਲੇਰੀਆ ਤੋਂ ਬਚਣ ਦਾ ਸੰਦੇਸ਼ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਰੈਲੀ ਨੂੰ ਡਾਇਰੈਕਟਰ ਪਿ੍ੰਸੀਪਲ ਸ਼ਿਵਾਨੀ ਅਰੋੜਾ ਨੇ ਝੰਡੀ ਦੇ ਕੇ ਕੀਤਾ ਰਵਾਨਾ ਹੋਲੀ ਹਾਰਟ ਕਾਨਵੈਂਟ ਸਕੂਲ ਦੇ ਵਿ... ਅਗਲੀ ਖ਼ਬਰ ਹੇਮਕੁੰਟ ਸਕੂਲ ਵਿਖੇ ਮਨਾਇਆ 'ਵਿਸ਼ਵ ਕਿਤਾਬ ਦਿਵਸ' <br/>
Ad Position 24
No active advertisement