ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਮਲੇਰੀਆ ਦਿਵਸ
ਵਿਸ਼ਵ ਮਲੇਰੀਆ ਦਿਵਸ ਤੇ ਹੋਏ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਸਿਹਤ ਵਿਭਾਗ ਦੇ ਡਾ: ਦਵਿੰਦਰ ਸਿੰਘ ਤੂਰ | (ਸੱਜੇ) ਵੱਖ ਵੱਖ ਸਕੂਲਾਂ ਵਿਚ ਮਨਾਏ ਗਏ ਵਿਸ਼ਵ ਮਲੇਰੀਆ ਦਿਵਸ ਮੌਕੇ ਬੱਚਿਆਂ ਨੂੰ ਜਾਣਕਾਰੀ ਦਿੰਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀ¢ ਤਸਵੀਰਾਂ : ਗਿੱਲ/ਜਗਰੂਪ ਸਿੰਘ ਮਠਾੜੂ
<br/>
26-04-2026
ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਮਲੇਰੀਆ ਦਿਵਸ
ਠੱਠੀ ਭਾਈ, (ਜਗਰੂਪ ਸਿੰਘ ਮਠਾੜੂ)-ਸਿਵਲ ਸਰਜਨ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਸੰਜੇ ਪਵਾਰ ਸੀਨੀਅਰ ਮੈਡੀਕਲ ਅਫਸਰ ਠੱਠੀ ਭਾਈ ਦੀ ਯੋਗ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵਰਲਡ ਮਲੇਰੀਆ ਦਿਵਸ ਮਨਾਇਆ ਗਿਆ¢ ਇਸ ਮੌਕੇ ਐਸ.ਆਈ. ਜਸਵਿੰਦਰ ਸਿੰਘ ਨੇ ਸੈਕਟਰ ਠੱਠੀ ਭਾਈ ਦੇ ਸਕੂਲਾਂ ਅਤੇ ਇਕਬਾਲ ਸਿੰਘ ਹੈਲਥ ਸੁਪਰਵਾਈਜ਼ਰ ਨੇ ਆਪੋ ਆਪਣੀ ਟੀਮ ਨਾਲ ਸੈਕਟਰ ਸਮਾਲਸਰ ਦੇ ਸਕੂਲਾਂ ਵਿਚ ਬੱਚਿਆਂ ਨੂੰ ਦੱਸਿਆ ਕਿ ਘਰਾਂ ਅੰਦਰ ਮੱਛਰ ਦਾ ਲਾਰਵਾ ਪੈਦਾ ਨਹੀਂ ਹੋਣ ਦੇਣਾ ਚਾਹੀਦਾ¢ ਇਸ ਸਮੇਂ ਸਿਹਤ ਵਿਭਾਗ ਦੀ ਟੀਮ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਫਿਲਟਰ ਵਾਲਾ ਪਾਣੀ ਪੀਤਾ ਜਾਵੇ ਅਤੇ ਫਿਲਟਰ ਨਾ ਹੋਣ ਦੀ ਸੂਰਤ ਵਿਚ ਪਾਣੀ ਉਬਾਲ ਕੇ ਪੀਤਾ ਜਾਵੇ ਤਾਂ ਜੋ ਬਰਸਾਤੀ ਮੌਸਮ ਵਿਚ ਹੋਣ ਵਾਲਿਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ¢ ਇਸ ਸਮੇਂ ਸਿਹਤ ਵਿਭਾਗ ਦੀ ਟੀਮ ਨੇ ਲੋਕਾਂ ਨੂੰ ਡੇਂਗੂ ਮਲੇਰੀਆ ਤੋਂ ਬਚਾ ਲਈ ਸੁਝਾਅ ਦਿੱਤੇ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਨਾ ਕਰਨ ਲਈ ਕਿਹਾ¢ ਇਸ ਸਮੇਂ ਹਰਪ੍ਰੀਤ ਕੌਰ, ਕੇਵਲ ਸਿੰਘ, ਐਲ. ਐਚ. ਵੀ. ਕੁਲਵਿੰਦਰ ਕੌਰ, ਗੁਰਪ੍ਰੀਤ ਕੌਰ ਹਾਜ਼ਰ ਸਨ¢