05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਮਾਣ ਭੱਤਾ ਸਕੀਮ ਦੀ ਰਜਿਸਟ੍ਰੇਸ਼ਨ ਲਈ ਔਰਤਾਂ ਨੂੰ ਕੀਤਾ ਜਾ ਰਿਹਾ ਖੱਜਲ ਖੁਆਰ: ਲਖਵੀਰ ਸਿੰਘ ਲੱਖਾ <br/>

Ad Position 21
No active advertisement
ਅਜੀਤ ਡੈਸਕ 26-04-2026
ਸਾਦਿਕ, 25 ਅਪ੍ਰੈਲ (ਗੁਰਭੇਜ ਸਿੰਘ ਚੌਹਾਨ)-ਪੰਜਾਬ ਸਰਕਾਰ ਵਲੋਂ ਔਰਤਾਂ ਲਈ ਐਲਾਨੀ ਗਈ ਮਾਣ ਭੱਤਾ ਸਕੀਮ ਦੀ ਰਜਿਸਟ੍ਰੇਸ਼ਨ ਦੇ ਨਾਂਅ ਹੇਠ ਕੀਤੀ ਜਾ ਰਹੀ ਖੱਜਲ ਖੁਆਰੀ ਦਾ ਦੋਸ਼ ਲਗਾਉਂਦਿਆਂ ਲਖਵੀਰ ਸਿੰਘ ਲੱਖਾ ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ ਪੰਜਾਬ ਪ੍ਰਦੇਸ਼ ਕਾਂਗਰਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦੇ ਅਜੇ ਤੱਕ ਜ਼ਮੀਨੀ ਪੱਧਰ 'ਤੇ ਪੂਰੇ ਨਹੀਂ ਕੀਤੇ ਗਏ | ਚਾਰ ਸਾਲ ਬੀਤ ਜਾਣ ਦੇ ਬਾਵਜੂਦ ਸਕੀਮ ਦਾ ਲਾਭ ਲੋਕਾਂ ਤੱਕ ਨਹੀਂ ਪਹੁੰਚ ਸਕਿਆ ਅਤੇ ਹੁਣ ਚੋਣਾਂ ਦੇ ਨੇੜੇ ਆ ਕੇ ਨਵੀਆਂ ਸ਼ਰਤਾਂ ਰੱਖ ਕੇ ਰਜਿਸਟ੍ਰੇਸ਼ਨ ਦੇ ਨਾਂਅ 'ਤੇ ਔਰਤਾਂ ਦੇ ਦਫ਼ਤਰਾਂ ਦੇ ਚੱਕਰ ਮਰਵਾਏ ਜਾ ਰਹੇ ਹਨ | ਜਿਸ ਕਰਕੇ ਔਰਤਾਂ ਖੱਜਲ ਖੁਆਰ ਹੋ ਰਹੀਆਂ ਹਨ | ਸ: ਲੱਖਾ ਨੇ ਕਿਹਾ ਕਿ ਕਾਗਜ਼ੀ ਕਾਰਵਾਈ ਐਨੀ ਜ਼ਿਆਦਾ ਹੈ ਕਿ ਬਹੁਤੀਆਂ ਅਰਜ਼ੀਆਂ ਅਧੂਰੀਆਂ ਹੀ ਰਹਿ ਜਾਂਦੀਆਂ ਹਨ | ਖਾਸ ਕਰਕੇ ਵਿਆਹੀਆਂ ਔਰਤਾਂ ਦੇ ਮਾਪਿਆਂ ਤੋਂ ਵੱਖ ਵੱਖ ਸਰਟੀਫਿਕੇਟਾਂ ਦੀ ਮੰਗ ਕਾਰਨ ਪ੍ਰੇਸ਼ਾਨੀ ਹੋਰ ਵੀ ਵਧ ਗਈ ਹੈ ਅਤੇ ਲੋਕ ਸੇਵਾ ਕੇਂਦਰਾਂ ਅੱਗੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਗਰਮੀ ਵਿਚ ਭੁੱਖੇ ਤਿਹਾਏ ਵਾਰੀ ਦੀ ਉਡੀਕ ਵਿਚ ਖੜ੍ਹੇ ਰਹਿੰਦੇ ਹਨ | ਲੱਖਾ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਸੱਚਮੁੱਚ ਗੰਭੀਰ ਹੁੰਦੀ ਤਾਂ ਪਿੰਡ ਪੱਧਰ 'ਤੇ ਸਰਪੰਚਾਂ ਜਾਂ ਨੰਬਰਦਾਰਾਂ ਰਾਹੀਂ ਤਸਦੀਕ ਕਰਵਾਕੇ ਪ੍ਰਕਿਰਿਆ ਨੂੰ ਸੌਖਾ ਕੀਤਾ ਜਾ ਸਕਦਾ ਸੀੇ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਪ੍ਰਕਿਰਿਆ ਨੂੰ ਸੌਖਾ ਕਰਕੇ ਅਸਲ ਲੋੜਵੰਦ ਔਰਤਾਂ ਨੂੰ ਇਹ ਸਹੂਲਤ ਦਿੱਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਕਰਵਾਈ ਲਿਖਾਈ ਪ੍ਰਤੀਯੋਗਤਾ ਅਗਲੀ ਖ਼ਬਰ ਵਿਧਾਇਕ ਲਾਡੀ ਢੋਸ ਨੇ ਖੋਸਾ ਰਣਧੀਰ ਵਿਖੇ ਵੱਖ-ਵੱਖ ਕੰਮਾਂ ਦਾ ਕੀਤਾ ਉਦਘਾਟਨ
Ad Position 24
No active advertisement