05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਬਲੌਸਮ ਕਾਨਵੈਂਟ ਸਕੂਲ ਵਿਖੇ 'ਬੈਗ ਲੈੱਸ ਡੇਅ' ਸੰਬੰਧੀ ਗਤੀਵਿਧੀਆਂ ਕਰਵਾਈਆਂ <br/>

Ad Position 21
No active advertisement
ਅਜੀਤ ਡੈਸਕ 26-04-2026
ਕਿਸ਼ਨਪੁਰਾ ਕਲਾਂ, 25 ਅਪ੍ਰੈਲ (ਅਮੋਲਕ ਸਿੰਘ ਕਲਸੀ)-ਬਲੌਸਮ ਕਾਨਵੈਂਟ ਸਕੂਲ ਲੀਲ੍ਹਾਂ ਵਿਖੇ ਸੀ.ਬੀ.ਐਸ.ਈ. ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ 'ਬੈਗ ਲੈਸ ਡੇਅ' ਮਨਾਉਂਦੇ ਹੋਏ ਕਈ ਗਤੀਵਿਧੀਆਂ ਜਿਵੇਂ ਕਿ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਵਲੋਂ 'ਮਲੇਰੀਆ ਦਿਵਸ' ਪਹਿਲੀ ਜਮਾਤ ਦੇ ਬੱਚਿਆਂ ਵਿਚਕਾਰ ਫੈਂਸੀ ਡਰੈੱਸ ਮੁਕਾਬਲਾ, ਦੂਸਰੀ ਜਮਾਤ ਦੇ ਵਿਦਿਆਰਥੀ ਫਾਇਰ ਲੈਸ ਕੁਕਿੰਗ ਮੁਕਾਬਲੇ ਦਾ ਹਿੱਸਾ ਬਣੇ ਅਤੇ ਇਸ ਦੇ ਨਾਲ ਹੀ ਯੂ.ਕੇ.ਜੀ. ਦੇ ਬੱਚਿਆਂ ਵਲੋਂ ਮੂਵੀ ਟਾਈਮ”ਗਤੀਵਿਧੀ ਕੀਤੀ ਗਈ¢ ਹਰ ਇਕ ਵਿਦਿਆਰਥੀ ਵਲੋਂ ਆਪਣੇ ਅੰਦਰ ਦੀ ਪ੍ਰਤਿਭਾ ਨੂੰ ਮਿਹਨਤ ਸਦਕਾ ਸੋਹਣਾ ਰੂਪ ਦਿੱਤਾ¢ ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ. ਨਵਨੀਤ ਕੌਰ ਨੇ ਇਨ੍ਹਾਂ ਗਤੀਵਿਧੀਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ੁੱਭ ਇੱਛਾਵਾਂ ਦਿੰਦੇ ਹੋਏ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਸਦਕਾ ਵਿਦਿਆਰਥੀ ਵਰਗ ਦੇ ਅੰਦਰ ਦੀ ਕਲਾ ਵਿਚ ਨਿਖਾਰ ਆਉਂਦਾ ਹੈ ਤੇ ਉਹ ਇਸ ਨੂੰ ਆਪਣੀ ਪੜ੍ਹਾਈ ਨਾਲ ਜੋੜ ਕੇ ਉਸ ਨੂੰ ਸੌਖੇ-ਸਿੱਧ ਚੰਗੀ ਮੁਹਾਰਤ ਹਾਸਲ ਕਰਨ ਦੇ ਯੋਗ ਹੋ ਜਾਂਦੇ ਹਨ¢ ਬੈਗ ਲੈਸ ਵਰਗੇ ਦਿਹਾੜੇ ਮਨਾਉਣ ਨਾਲ ਬੱਚੇ ਆਪਣੇ ਆਪ ਨੂੰ ਇਕ ਦਿਨ ਲਈ ਫਰੈੱਸ਼ ਮਹਿਸੂਸ ਕਰਦੇ ਹਨ ਤੇ ਅਗਲੇ ਦਿਨ ਦੀ ਸ਼ੁਰੂਆਤ ਤੋਂ ਅਖੀਰ ਤੱਕ ਮਿਹਨਤਕਸ਼ ਬਣ ਕੇ ਆਪਣੀ ਪੜ੍ਹਾਈ ਕਰਦੇ ਹੋਏ ਤਣਾਅ-ਮੁਕਤ ਮਹਿਸੂਸ ਕਰਦੇ ਹਨ¢ ਇਸ ਮੌਕੇ ਸਕੂਲ ਦੇ ਪ੍ਰੈਜੀਡੈਂਟ ਮਨਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਕਰਵਾਉਣ ਨਾਲ ਚੰਗੇ ਨਤੀਜੇ ਹਾਸਲ ਹੁੰਦੇ ਹਨ¢

Ad Position 22
No active advertisement
ਪਿਛਲੀ ਖ਼ਬਰ ਗੋਲਡਨ ਐਜੂਕੇਸ਼ਨਸ ਸੰਸਥਾ ਲਗਾਤਾਰ ਲਗਵਾ ਰਹੀ ਹੈ ਸਟੂਡੈਂਟ ਵੀਜ਼ੇ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੋਗਾ ਸ਼ਹਿਰ ਵਿਚ ਕਰਵਾਈ ਮੌਕ ਡਰਿੱਲ ਸਫ਼ਲਤਾ ਪੂਰਵਕ ਸਮਾਪਤ
Ad Position 24
No active advertisement