05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 26-04-2026
ਸਮਾਲਸਰ, 25 ਅਪ੍ਰੈਲ (ਗੁਰਜੰਟ ਕਲਸੀ ਲੰਡੇ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਬੀ. ਗੜ੍ਹ ਦੇ ਪਿ੍ੰਸੀਪਲ ਦਿਲਬਾਗ ਸਿੰਘ ਬਰਾੜ ਦੀ ਅਗਵਾਈ ਹੇਠ ਵਿਸ਼ਵ ਮਲੇਰੀਆ ਦਿਵਸ ਮੌਕੇ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ¢ ਸਵੇਰ ਦੀ ਸਭਾ ਮੌਕੇ ਬੇਬੇ ਨਾਨਕੀ ਹਾਊਸ ਵਲੋਂ ਰਮਨਦੀਪ ਕੌਰ ਅਤੇ ਵੀਨੂੰ ਸਿੰਗਲਾ ਨੇ ਮਲੇਰੀਆ ਦੇ ਲੱਛਣਾਂ ਅਤੇ ਇਸ ਦੀ ਰੋਕਥਾਮ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ¢ ਸਕੂਲ ਵਿਦਿਆਰਥੀ ਅਨਮੋਲਦੀਪ ਸਿੰਘ ਨੇ ਕਿਹਾ ਕਿ ਮਲੇਰੀਆ ਵਰਗੀਆਂ ਬਿਮਾਰੀਆਂ ਤੋਂ ਬਚਣ ਲਈ ਸਭ ਤੋਂ ਪਹਿਲਾਂ ਸਫਾਈ ਦਾ ਹੋਣਾ ਬਹੁਤ ਜ਼ਰੂਰੀ ਹੈ¢ ਉਨ੍ਹਾਂ ਦੱਸਿਆ ਕਿ ਜੇਕਰ ਅਸੀਂ ਆਪਣੇ ਘਰਾਂ ਦੇ ਆਲੇ-ਦੁਆਲੇ, ਕੂਲਰਾਂ ਅਤੇ ਗਮਲਿਆਂ ਵਿਚ ਪਾਣੀ ਇਕੱਠਾ ਨਾ ਹੋਣ ਦੇਈਏ ਤਾਂ ਇਸ ਖਤਰਨਾਕ ਮੱਛਰ ਦੇ ਪੈਦਾ ਹੋਣ ਤੋਂ ਰੋਕਿਆ ਜਾ ਸਕਦਾ ਹੈ¢ ਮਲੇਰੀਆ ਮੁਕਤ ਸਮਾਜ ਦਾ ਸੁਨੇਹਾ ਦਿੰਦਿਆਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸਹੁੰ ਚੁੱਕੀ ਕਿ ਉਹ ਖੁਦ ਵੀ ਸਾਵਧਾਨ ਰਹਿਣਗੇ ਅਤੇ ਦੂਜਿਆਂ ਨੂੰ ਵੀ ਸਿਹਤ ਪ੍ਰਤੀ ਜਾਗਰੂਕ ਕਰਨਗੇ¢

Ad Position 22
No active advertisement
ਪਿਛਲੀ ਖ਼ਬਰ ਸਿੱਖ ਵਿਦਿਆਰਥੀਆਂ ਨੂੰ ਇਕ-ਇਕ ਲੱਖ ਰੁਪਏ ਦੀ ਰਾਸ਼ੀ ਨਾਲ ਕੀਤਾ ਜਾਵੇਗਾ ਸਨਮਾਨਿਤ-ਧਾਮੀ ਅਗਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ਦੇ ਕਿੰਡਰਗਾਰਟਨ ਵਿੰਗ ਦੇ ਬੱਚਿਆਂ ਨੇ ਪੀਲਾ ਦਿਵਸ ਮਨਾਇਆ <br/>
Ad Position 24
No active advertisement