ਮੋਗਾ, 26 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਕਾਂਗਰਸ ਪਾਰਟੀ ਦੇ ਟਕਸਾਲੀ ਤੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ ਵਿਨੋਦ ਬਾਂਸਲ ਦੀਆਂ ਸਿਆਸੀ ਸਰਗਰਮੀਆਂ ਦਿਨੋਂ-ਦਿਨ ਤੇਜ਼ ਹੋ ਰਹੀਆਂ ਹਨ ਤੇ ਉਹ ਖ਼ਾਸ ਕਰਕੇ ਹਲਕੇ ਦੇ ਪਿੰਡਾਂ 'ਚ ਜਾ ਕੇ ਲੋਕਾਂ ਦੇ ਰੂਬਰੂ ਹੋ ਕੇ ਰਾਬਤਾ ਪੈਦਾ ਕਰ ਰਹੇ ਹਨ ਤੇ ਉਸੇ ਕੜੀ ਦੌਰਾਨ ਉਨ੍ਹਾਂ ਹਲਕੇ ਦੇ ਪਿੰਡ ਮੰਡੀਰਾਂ 'ਚ ਸਰਪੰਚ ਮੰਦਰ ਸਿੰਘ ਮੰਡੀਰਾਂ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਪਿੰਡ ਵਾਸੀਆਂ ਨੇ ਵਿਨੋਦ ਬਾਂਸਲ ਲਈ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਹਲਕਾ ਮੋਗਾ ਤੋਂ ਚੋਣ ਲੜਨ ਲਈ ਪੂਰੀ ਮਦਦ ਕਰਨ ਦਾ ਭਰੋਸਾ ਜਿਤਾਇਆ | ਇਸ ਮੌਕੇ ਵਿਨੋਦ ਬਾਂਸਲ ਨੇ ਕਿਹਾ ਕਿ ਉਨ੍ਹਾਂ ਨੂੰ ਹਲਕੇ ਦੇ ਲੋਕਾਂ ਵਲੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਚਾਹੁੰਦੇ ਹਨ ਕਿ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣੇ ਤੇ ਸੂਬਾ ਵਿਕਾਸ ਦੀਆਂ ਲੀਹਾਂ 'ਤੇ ਚੱਲੇ | ਉਨ੍ਹਾਂ ਕਿਹਾ ਕਿ ਉਹ ਇਕ ਸਿਆਸੀ ਕਾਂਗਰਸੀ ਆਗੂ ਬਾਅਦ ਵਿਚ ਹਨ ਪਹਿਲਾਂ ਉਹ ਹਲਕਾ ਮੋਗਾ ਦੇ ਲੋਕਾਂ ਦੇ ਸੇਵਾਦਾਰ ਹਨ ਤੇ ਟਿਕਟ ਮਿਲਣ 'ਤੇ ਉਹ ਮੋਗਾ ਹਲਕੇ ਤੋਂ ਚੋਣ ਲੜ ਕੇ ਜਿੱਤ ਪ੍ਰਾਪਤ ਕਰਨਗੇ ਤੇ ਮੋਗਾ ਹਲਕੇ ਦੀ ਨੁਹਾਰ ਬਦਲੀ ਜਾਵੇਗੀ |