19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਗਿਆਨ ਭਾਰਤਮ ਮਿਸ਼ਨ-ਪੁਰਾਣੀਆਂ ਹੱਥ ਲਿਖਤਾਂ ਨੂੰ ਸਾਂਭਣ ਦੀ ਮੁਹਿੰਮ <br/>

Ad Position 21
No active advertisement
ਅਜੀਤ ਡੈਸਕ 27-04-2026
ਮੋਗਾ, 26 ਅਪ੍ਰੈਲ (ਸੁਰਿੰਦਰਪਾਲ ਸਿੰਘ)-ਭਾਰਤ ਸਰਕਾਰ ਵਲੋਂ ਗਿਆਨ ਭਾਰਤਮ ਮਿਸ਼ਨ ਤਹਿਤ ਵੱਖ-ਵੱਖ ਥਾਵਾਂ 'ਤੇ ਮੌਜੂਦ ਸਾਂਭਣਯੋਗ ਪੁਰਾਣੀਆਂ ਹੱਥ ਲਿਖਤਾਂ ਨੂੰ ਖੋਜਣ, ਸਨਮਾਨ ਦੇਣ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੰਭਾਲਣ ਦਾ ਸੁਹਿਰਦ ਉਪਰਾਲਾ ਕੀਤਾ ਜਾ ਰਿਹਾ ਹੈ | ਮਿਸ਼ਨ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਭਾਰਤ ਸਰਕਾਰ ਦਾ ਉਦੇਸ਼ ਵੱਖ-ਵੱਖ ਥਾਵਾਂ 'ਤੇ ਮੌਜੂਦ ਅਜਿਹੀਆਂ ਪੁਰਾਣੀਆਂ ਹੱਥ ਲਿਖਤਾਂ ਦੀ ਹੋ ਰਹੀ ਸਾਂਭ-ਸੰਭਾਲ ਨੂੰ ਉਤਸ਼ਾਹਿਤ ਕਰਨਾ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਿਸ਼ਨ ਤਹਿਤ ਅਜਿਹੀਆਂ ਸਾਰੀਆਂ ਹੱਥ ਲਿਖਤਾਂ ਖੋਜਣ ਉਪਰੰਤ ਗਿਆਨ ਭਾਰਤਮ ਐਪ ਉੱਪਰ ਜਾ ਕੇ ਇਨ੍ਹਾਂ ਦੀ ਜਾਣਕਾਰੀ ਅੱਪਲੋਡ ਕੀਤੀ ਜਾਵੇਗੀ | ਇਸ ਕਾਰਜ ਲਈ ਜ਼ਿਲ੍ਹੇ 'ਚ ਸਬ ਡਵੀਜ਼ਨ ਪੱਧਰ 'ਤੇ ਸਰਵੇ ਟੀਮਾਂ ਦਾ ਗਠਨ ਕੀਤਾ ਗਿਆ ਹੈ | ਸਰਵੇ ਟੀਮਾਂ ਵਲੋਂ ਇਨ੍ਹਾਂ ਹੱਥ ਲਿਖਤਾਂ ਦੀ ਨਿਸ਼ਾਨਦੇਹੀ ਕਰਕੇ ਇਸ ਦੀ ਜਾਣਕਾਰੀ ਗਿਆਨ ਭਾਰਤਮ ਐਪ ਉੱਪਰ ਅੱਪਲੋਡ ਕੀਤੀ ਜਾਵੇਗੀ | ਉਨ੍ਹਾਂ ਮੋਗਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਇਸ ਮਿਸ਼ਨ ਲਈ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਪਾਸ ਜਾਂ ਕਿਸੇ ਸੰਸਥਾ, ਲਾਇਬ੍ਰੇਰੀ, ਸ੍ਰੀ ਗੁਰਦੁਆਰਾ ਸਾਹਿਬ, ਮੰਦਰ, ਡੇਰਾ, ਮੱਠ ਜਾਂ ਕਿਸੇ ਵੀ ਹੋਰ ਸਥਾਨ ਉੱਪਰ ਅਜਿਹੀ ਕੋਈ ਦੁਰਲੱਭ ਹੱਥ ਲਿਖਤ ਮੌਜੂਦ ਹੈ ਤਾਂ ਇਸ ਦੀ ਜਾਣਕਾਰੀ ਇਸ ਮਿਸ਼ਨ ਲਈ ਤਾਇਨਾਤ ਕੀਤੇ ਗਏ ਸਹਾਇਕ ਨੋਡਲ ਅਫ਼ਸਰ ਕਮ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਸਿੰਘ ਜਟਾਣਾ ਨਾਲ ਸਾਂਝੀ ਕੀਤੀ ਜਾਵੇ, ਤਾਂ ਜੋ ਇਸ ਮਿਸ਼ਨ ਨੂੰ ਸਫਲਤਾ ਪੂਰਵਕ ਢੰਗ ਨਾਲ ਨੇਪਰੇ ਚਾੜਿ੍ਹਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਖੇਤੀਬਾੜੀ ਮਸ਼ੀਨਾਂ ਲਈ ਕਰਵਾਈਆਂ ਪਿਛਲੀਆਂ ਸਕਿਉਰਟੀਆਂ ਵਾਪਸ ਕਰੇ-ਮਨਾਵਾਂ <br/> ਅਗਲੀ ਖ਼ਬਰ ਗੜੇਮਾਰੀ ਨਾਲ ਤਬਾਹ ਹੋਈ ਕਣਕ ਦੀ ਫ਼ਸਲ ਲਈ ਗੜੇਮਾਰੀ ਤੋਂ ਪੀੜਤ ਕਿਸਾਨਾਂ ਦੇ ਹੱਕ 'ਚ ਉੱਤਰਿਆ ਸ਼੍ਰੋਮਣੀ ਅਕਾਲੀ ਦਲ-ਸਨੀ...
Ad Position 24