20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

'ਆਪ' ਵਰਕਰਾਂ ਵਲੋਂ ਰਾਜ ਸਭਾ ਮੈਂਬਰਾਂ ਦੇ ਭਾਜਪਾ 'ਚ ਸ਼ਾਮਿਲ ਹੋਣ ਵਿਰੁੱਧ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 27-04-2026
ਮੋਗਾ, 26 ਅਪ੍ਰੈਲ (ਸੁਰਿੰਦਰਪਾਲ ਸਿੰਘ)-ਅੱਜ ਮੋਗਾ ਹਲਕੇ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਰਾਜ ਸਭਾ ਮੈਂਬਰਾਂ ਦੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋਣ ਦੇ ਫ਼ੈਸਲੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ 'ਆਪ' ਵਰਕਰਾਂ ਨੇ ਭਾਜਪਾ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਇਸ ਕਦਮ ਨੂੰ ਲੋਕਤੰਤਰ ਨਾਲ ਧੋਖਾ ਕਰਾਰ ਦਿੱਤਾ | ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿਚ ਵਰਕਰ ਖੁੱਲ੍ਹ ਕੇ ਆਪਣਾ ਗ਼ੁੱਸਾ ਪ੍ਰਗਟ ਕਰਨ ਲਈ ਸੜਕਾਂ 'ਤੇ ਉੱਤਰ ਆਏ | ਸੰਬੋਧਨ ਕਰਦਿਆਂ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਜਨਤਕ ਫ਼ਤਵੇ ਦੀ ਉਲੰਘਣਾ ਵਿਚ ਲਏ ਗਏ ਫ਼ੈਸਲੇ ਲੋਕਾਂ ਦੁਆਰਾ ਪ੍ਰਗਟਾਏ ਗਏ ਭਰੋਸੇ ਨੂੰ ਕਮਜ਼ੋਰ ਕਰਦੇ ਹਨ | ਉਨ੍ਹਾਂ ਮੰਗ ਕੀਤੀ ਕਿ ਅਜਿਹੇ ਮਾਮਲਿਆਂ ਵਿਚ ਜਨਤਕ ਹਿਤਾਂ ਦਾ ਸਤਿਕਾਰ ਕੀਤਾ ਜਾਵੇ | ਉਨ੍ਹਾਂ ਜ਼ੋਰ ਦਿੱਤਾ ਕਿ ਲੋਕਤੰਤਰ ਦੀ ਰੱਖਿਆ ਲਈ ਅਜਿਹੀਆਂ ਕਾਰਵਾਈਆਂ ਵਿਰੁੱਧ ਆਵਾਜ਼ ਬੁਲੰਦ ਕਰਨਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਅਜਿਹੇ ਕਦਮ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹਨ ਤੇ ਆਪ ਇਨ੍ਹਾਂ ਦਾ ਸਖ਼ਤ ਵਿਰੋਧ ਕਰਦੀ ਰਹੇਗੀ | ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਹਰ ਪੱਧਰ 'ਤੇ ਆਪਣਾ ਵਿਰੋਧ ਦਰਜ ਕਰਵਾਉਣਗੇ ਤੇ ਲੋਕਤੰਤਰ ਅਤੇ ਜਨਤਕ ਫ਼ਤਵੇ ਦੀ ਰਾਖੀ ਲਈ ਅੰਦੋਲਨ ਤੇਜ਼ ਕੀਤਾ ਜਾਵੇਗਾ | ਪਾਰਟੀ ਨੇ ਆਪਣੇ ਸਪੱਸ਼ਟ ਸਟੈਂਡ ਨੂੰ ਦੁਹਰਾਇਆ ਕਿ 'ਆਪ' ਪੰਜਾਬ ਦੇ ਅਧਿਕਾਰਾਂ ਤੇ ਆਪਣੇ ਲੋਕਾਂ ਦੇ ਵਿਸ਼ਵਾਸ ਦੀ ਰਾਖੀ ਲਈ ਨਿਰੰਤਰ ਆਪਣੀ ਆਵਾਜ਼ ਉਠਾਉਂਦੀ ਰਹੇਗੀ | ਇਸ ਮੌਕੇ ਨਗਰ ਨਿਗਮ ਦੇ ਮੇਅਰ ਪ੍ਰਵੀਨ ਸ਼ਰਮਾ, ਮਹਿਲਾ ਵਿੰਗ ਦੀ ਆਗੂ ਲਵਲੀ ਸਿੰਗਲਾ, ਰਾਕੇਸ਼ ਕਾਲਾ ਬਜਾਜ, ਪਿ੍ੰਸੀਪਲ ਅਰੋੜਾ, ਛਿੰਦਾ ਬਰਾੜ, ਜਗਦੀਸ਼ ਸ਼ਰਮਾ, ਰੌਸ਼ਨ ਲਾਲ ਚਾਵਲਾ, ਰਾਕੇਸ਼ ਮਿੱਡਾ, ਪਿੰਟੂ ਕੁਮਾਰ, ਲੱਖਾ ਸਿੰਘ, ਸੰਨੀ ਧਾਲੀਵਾਲ, ਵਿੱਕੀ ਦੌਧਰੀਆ, ਕੌਂਸਲਰ ਭਰਤ ਗੁਪਤਾ, ਟੋਨੀ ਕੁਮਾਰ, ਜਗਦੀਸ਼ ਕੁਮਾਰ, ਕੁਨਾਲ ਅਰੋੜਾ, ਸੰਜੀਵ ਅਰੋੜਾ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਨੱਥੂਵਾਲਾ ਤੇ ਮਾਹਲਾ ਕਲਾਂ ਵਿਖੇ ਲੱਗੇ ਬੋਰੀਆਂ ਦੇ ਅੰਬਾਰ ਅਗਲੀ ਖ਼ਬਰ ਬਿਜਲੀ ਦੇ ਕੱਟਾਂ ਤੋਂ ਪਿੰਡ ਵਾਸੀ ਪ੍ਰੇਸ਼ਾਨ <br/>
Ad Position 24