20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

6 ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਵਲੋਂ ਸਾਂਝੀ ਸਰਗਰਮੀ ਕਰਨ ਦਾ ਐਲਾਨ

Ad Position 21
No active advertisement
ਸੁਤੰਤਰਤਾ ਸੈਨਾਨੀ ਹਾਲ ਮੋਗਾ ਵਿਖੇ 6 ਪ੍ਰਮੁੱਖ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੇ ਆਗੂ ਮੀਟਿੰਗ ਕਰਦੇ ਹੋਏ | ਤਸਵੀਰ : ਹਰਜੀਤ ਸਿੰਘ <br/> 27-04-2026
ਮੋਗਾ, 26 ਅਪ੍ਰੈਲ (ਸੁਰਿੰਦਰਪਾਲ ਸਿੰਘ)-ਅੱਜ ਪੰਜਾਬ ਦੀਆਂ 6 ਪ੍ਰਮੁੱਖ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੀ ਮੀਟਿੰਗ ਸੁਤੰਤਰਤਾ ਸੈਨਾਨੀ ਹਾਲ ਮੋਗਾ ਵਿਖੇ ਹੋਈ | ਅਧਿਆਪਕ ਜਥੇਬੰਦੀਆਂ ਦੇ ਆਗੂਆਂ ਦਿਗਵਿਜੇਪਾਲ ਸ਼ਰਮਾ, ਹਰਜਿੰਦਰ ਸਿੰਘ, ਯੁੱਧਜੀਤ ਸਿੰਘ, ਗੁਰਮੇਲ ਸਿੰਘ ਕੁਲਰੀਆਂ, ਸੁਖਚੈਨ ਸਿੰਘ, ਅਜੇ ਸ਼ਰਮਾ, ਬਰਿੰਦਰ ਸਿੰਘ ਦੀ ਅਗਵਾਈ 'ਚ ਹੋਈ ਮੀਟਿੰਗ 'ਚ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਅਤੇ 17 ਜੁਲਾਈ 2020 ਤੋਂ ਬਾਅਦ ਭਰਤੀ 3704, 2392, 6635, 4161 ਜਥੇਬੰਦੀਆਂ ਅਤੇ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੇ ਸਮੂਹ ਸੂਬਾ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਗਈ | ਇਸ ਦੌਰਾਨ ਅਧਿਆਪਕ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਜਿਵੇਂ ਕਿ ਪੰਜਾਬ ਦੇ ਪੇ ਸਕੇਲ ਬਹਾਲ ਕਰਨ, ਬਦਲੀਆਂ ਦਾ ਪੋਰਟਲ ਤੁਰੰਤ ਖੋਲ੍ਹਣ, ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਦੀਆਂ ਅਸਾਮੀਆਂ ਨੂੰ ਸਾਰੇ ਜ਼ਿਲਿ੍ਹਆਂ ਵਿਚ ਸਮਾਨ ਅਨੁਪਾਤ 'ਚ ਵੰਡਣ ਆਦਿ ਮੰਗਾਂ ਨੂੰ ਹੱਲ ਕਰਵਾਉਣ ਲਈ ਸੰਘਰਸ਼ ਦੀ ਅਗਲੀ ਰਣਨੀਤੀ 'ਤੇ ਵਿਚਾਰ ਚਰਚਾ ਕੀਤੀ ਗਈ | ਮੀਟਿੰਗ 'ਚ ਅਧਿਆਪਕ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਚੋਣ ਮੈਨੀਫੈਸਟੋ ਵਿਚ ਪੰਜਾਬ ਦੇ ਪੇ ਸਕੇਲ ਲਾਗੂ ਕਰਨ ਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਮੁੱਖ ਮੁੱਦੇ ਵਜੋਂ ਲੈ ਕੇ ਆਈ ਸੀ, ਜਿਸ ਕਰਕੇ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਵਲੋਂ ਇਨ੍ਹਾਂ ਨੂੰ ਭਰਵੀਂ ਹਮਾਇਤ ਦੇ ਕੇ ਵੋਟਾਂ ਵਿਚ ਜਿੱਤ ਹਾਸਲ ਕਰਵਾਈ ਸੀ ਪਰ ਸਰਕਾਰ ਵਲੋਂ ਲਗ-ਪਗ ਚਾਰ ਸਾਲ ਤੋਂ ਉੱਪਰ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਕੀਤੇ ਗਏ ਚੋਣ ਵਾਅਦੇ ਪੂਰੇ ਨਹੀਂ ਕੀਤੇ ਗਏ ਅਤੇ ਸੁਪਰੀਮ ਕੋਰਟ ਤੋਂ ਪੰਜਾਬ ਦਾ ਪੇ ਸਕੇਲ ਬਹਾਲ ਹੋਣ ਉਪਰੰਤ ਵੀ ਪੂਰਨ ਤੌਰ 'ਤੇ ਅਧਿਆਪਕਾਂ ਉੱਪਰ ਪੰਜਾਬ ਦੇ ਸਕੇਲ ਲਾਗੂ ਕਰਨ ਸਬੰਧੀ ਟਾਲ-ਮਟੋਲ ਕੀਤਾ ਜਾ ਰਿਹਾ ਹੈ | ਇਸ ਦੌਰਾਨ ਅਧਿਆਪਕਾਂ ਵਲੋਂ ਦੱਸਿਆ ਗਿਆ ਕਿ 5 ਅਤੇ 6 ਮਈ ਨੂੰ ਸਰਕਾਰ ਵਲੋਂ ਆਪਣੇ ਚੋਣ ਵਾਅਦੇ ਤੋਂ ਮੁੱਕਰਨ ਖ਼ਿਲਾਫ਼ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ ਪੱਤਰ ਭੇਜੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਟੀ.ਐਲ.ਐਫ. ਸਕੂਲ ਦੀ ਮਾਪੇ-ਅਧਿਆਪਕ ਮੀਟਿੰਗ 'ਚ ਵਿਦਿਆਰਥੀਆਂ ਦੇ ਮਾਪਿਆਂ ਨੇ ਉਤਸ਼ਾਹ ਦਿਖਾਇਆ <br/> ਅਗਲੀ ਖ਼ਬਰ ਦਾਣਾ ਮੰਡੀ ਨੱਥੂਵਾਲਾ ਤੇ ਮਾਹਲਾ ਕਲਾਂ ਵਿਖੇ ਲੱਗੇ ਬੋਰੀਆਂ ਦੇ ਅੰਬਾਰ
Ad Position 24