20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਟੀ.ਐਲ.ਐਫ. ਸਕੂਲ ਦੀ ਮਾਪੇ-ਅਧਿਆਪਕ ਮੀਟਿੰਗ 'ਚ ਵਿਦਿਆਰਥੀਆਂ ਦੇ ਮਾਪਿਆਂ ਨੇ ਉਤਸ਼ਾਹ ਦਿਖਾਇਆ <br/>

Ad Position 21
No active advertisement
ਅਜੀਤ ਡੈਸਕ 27-04-2026
ਮੋਗਾ, 26 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਦੇ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੀ ਅਗਵਾਈ ਹੇਠ ਸਕੂਲ ਵਿਚ ਮਾਪੇ-ਅਧਿਆਪਕ ਮੀਟਿੰਗ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਕੂਲ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਪੀ.ਟੀ.ਐਮ. ਦਾ ਉਦੇਸ਼ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੁਆਰਾ ਕੀਤੀ ਜਾ ਰਹੀ ਸਖ਼ਤ ਮਿਹਨਤ ਤੇ ਉਨ੍ਹਾਂ ਦੁਆਰਾ ਕੀਤੇ ਜਾ ਰਹੇ ਕਾਰਜਾਂ ਤੋਂ ਜਾਣੂੰ ਕਰਵਾਉਣਾ ਹੈ | ਇਸ ਦਾ ਉਦੇਸ਼ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀਆਂ ਕਮੀਆਂ ਤੇ ਉਨ੍ਹਾਂ ਦੀ ਅਕਾਦਮਿਕ ਸਥਿਤੀ ਬਾਰੇ ਵਿਸਥਾਰਤ ਜਾਣਕਾਰੀ ਪ੍ਰਦਾਨ ਕਰਨਾ ਹੈ, ਜਿਸ ਨਾਲ ਵਿਦਿਆਰਥੀ ਆਪਣੀ ਉੱਚਤਮ ਸਮਰੱਥਾ ਤੱਕ ਪਹੁੰਚ ਸਕਣ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਉਨ੍ਹਾਂ ਨੂੰ ਲਗਨ ਨਾਲ ਆਪਣੀ ਪੜ੍ਹਾਈ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਕਿਹਾ ਕਿ ਇਸ ਮਾਪੇ-ਅਧਿਆਪਕ ਮੀਟਿੰਗ ਦਾ ਉਦੇਸ਼ ਸਿਰਫ਼ ਬੱਚਿਆਂ ਦੀਆਂ ਕਮਜ਼ੋਰੀਆਂ ਨੂੰ ਦਰਸਾਉਣਾ ਨਹੀਂ ਹੈ, ਸਗੋਂ ਅਧਿਆਪਕਾਂ ਅਤੇ ਮਾਪਿਆਂ ਵਿਚਕਾਰ ਇਕ ਰਚਨਾਤਮਿਕ ਗੱਲਬਾਤ ਨੂੰ ਉਤਸ਼ਾਹਿਤ ਕਰਨਾ ਹੈ | ਇਸ ਮੌਕੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਤੇ ਚੇਅਰਪਰਸਨ ਡਾ. ਮੁਸਕਾਨ ਗਰਗ ਨੇ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਆਪਣੇ ਵਿਦਿਆਰਥੀਆਂ ਦਾ ਸੰਪੂਰਨ ਵਿਕਾਸ ਹੈ | ਸਮਾਗਮ ਦੌਰਾਨ ਸਕੂਲ ਸਟਾਫ਼ ਮੈਂਬਰ ਤੇ ਵਿਦਿਆਰਥੀਆਂ ਦੇ ਮਾਪੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ੂਗਰ ਚੇਤਨਾ ਸੁਸਾਇਟੀ ਵਲੋਂ ਕੈਂਪ <br/> ਅਗਲੀ ਖ਼ਬਰ 6 ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਵਲੋਂ ਸਾਂਝੀ ਸਰਗਰਮੀ ਕਰਨ ਦਾ ਐਲਾਨ
Ad Position 24