20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਬਲਬਿੰਦਰ ਰਾਜਾ ਚਿਸ਼ਤੀ ਦਾ ਮੋਗਾ ਵਿਚ ਸ਼ਾਨਦਾਰ ਸਵਾਗਤ <br/>

Ad Position 21
No active advertisement
ਅਜੀਤ ਡੈਸਕ 27-04-2026
ਮੋਗਾ, 26 ਅਪ੍ਰੈਲ (ਸੁਰਿੰਦਰਪਾਲ ਸਿੰਘ)-ਭਾਰਤੀ ਮੁਸਲਮਾਨਾਂ ਦੇ ਸਮਾਜਿਕ, ਆਰਥਿਕ ਅਤੇ ਰਾਜਨੀਤਕ ਤੌਰ 'ਤੇ ਕੰਮ ਕਰ ਰਹੀ ਗ਼ੈਰ-ਸਰਕਾਰੀ ਸੰਸਥਾ ਆਲ ਇੰਡੀਆ ਮੁਸਲਿਮ ਫੋਰਮ ਦੇ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਬਲਵਿੰਦਰ ਰਾਜਾ ਚਿਸ਼ਤੀ ਦਾ ਮੋਗਾ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ | ਜ਼ਿਲ੍ਹਾ ਭਾਜਪਾ ਦਫ਼ਤਰ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ, ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਬਲਵਿੰਦਰ ਰਾਜਾ ਚਿਸ਼ਤੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਉਹ ਮੁਸਲਿਮ ਭਾਈਚਾਰੇ ਨੂੰ ਮੁੱਖ ਧਾਰਾ ਵਿਚ ਲਿਆਉਣ ਅਤੇ ਉਨ੍ਹਾਂ ਦੇ ਹੱਕਾਂ ਲਈ ਲੜਦੇ ਰਹਿਣਗੇ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੰਗਠਨ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਨਾਲ-ਨਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਸਮਰਥਨ ਕਰੇਗਾ | ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪ੍ਰਧਾਨ ਮੰਤਰੀ ਦੀਆਂ ਨੀਤੀਆਂ ਅਤੇ ਭਾਜਪਾ ਦੀਆਂ ਲੋਕ ਭਲਾਈ ਯੋਜਨਾਵਾਂ ਤੋਂ ਪ੍ਰੇਰਿਤ ਹੋ ਕੇ ਲਿਆ ਗਿਆ ਹੈ, ਜੋ ਇਹ ਯਕੀਨੀ ਬਣਾਉਂਦੀਆਂ ਹਨ ਕਿ ਵਿਕਾਸ ਸਮਾਜ ਦੇ ਆਖ਼ਰੀ ਵਿਅਕਤੀ ਤੱਕ ਪਹੁੰਚੇ | ਇਸ ਦੌਰਾਨ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਚਿਸ਼ਤੀ ਦੇ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਮੁਸਲਿਮ ਭਾਈਚਾਰੇ ਦਾ ਭਾਜਪਾ ਵਿਚ ਸ਼ਾਮਿਲ ਹੋਣਾ ਪਾਰਟੀ ਲਈ ਇਕ ਸਕਾਰਾਤਮਿਕ ਸੰਕੇਤ ਹੈ | ਸਮਾਗਮ ਦੌਰਾਨ ਭਾਜਪਾ ਕੋਆਰਡੀਨੇਟਰ ਰਾਕੇਸ਼ ਸ਼ਰਮਾ ਤੇ ਜ਼ਿਲ੍ਹਾ ਉਪ ਪ੍ਰਧਾਨ ਦੇਵ ਪਿ੍ਆ ਤਿਆਗੀ ਵੀ ਮੌਜੂਦ ਸਨ | ਉਨ੍ਹਾਂ ਨੇ ਬਲਬਿੰਦਰ ਰਾਜਾ ਚਿਸ਼ਤੀ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਸੰਗਠਨ ਨਵੀਆਂ ਉਚਾਈਆਂ 'ਤੇ ਪਹੁੰਚੇਗਾ ਤੇ ਭਾਜਪਾ ਵੀ ਮਜ਼ਬੂਤ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ 'ਚ ਕਰਵਾਇਆ ਟੈਲੇਂਟ ਹੰਟ-2026 <br/> ਅਗਲੀ ਖ਼ਬਰ ਜੈ ਸ਼੍ਰੀ ਰਾਧੇ ਸ਼ਿਆਮ ਸੇਵਾ ਮੰਡਲ ਨੇ ਮਿੱਟੀ ਦੇ ਕਟੋਰੇ ਵੰਡੇ <br/>
Ad Position 24