20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਰਾਘਵ ਚੱਢਾ ਸਮੇਤ ਬਾਗ਼ੀ ਹੋਏ ਰਾਜ ਸਭਾ ਮੈਂਬਰਾਂ ਖ਼ਿਲਾਫ਼ ਪੁਤਲੇ ਫ਼ੂਕ ਕੇ ਕੀਤੀ ਨਾਅਰੇਬਾਜ਼ੀ <br/>

Ad Position 21
No active advertisement
ਅਜੀਤ ਡੈਸਕ 27-04-2026
ਸੰਗਰੂਰ, 26 ਅਪ੍ਰੈਲ (ਧੀਰਜ ਪਸ਼ੌਰੀਆ)-ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਰਾਘਵ ਚੱਢਾ ਸਮੇਤ ਬਾਗ਼ੀ ਹੋਏ ਰਾਜ ਸਭਾ ਮੈਂਬਰਾਂ ਖ਼ਿਲਾਫ਼ ਆਰਮੀ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਹੋ ਰਹੇ ਹਨ ਇਸ ਦੇ ਚੱਲਦਿਆਂ ਅੱਜ ਸੰਗਰੂਰ ਵਿੱਚ ਵੀ ਟਰੈਫ਼ਿਕ ਚੌਂਕ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਇਨ੍ਹਾਂ ਬਾਗ਼ੀ ਹੋਏ ਰਾਜ ਸਭਾ ਮੈਂਬਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਕੇ ਪੁਤਲੇ ਫ਼ੂਕ ਕੇ ਨਾਅਰੇਬਾਜ਼ੀ ਕੀਤੀ !ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਬੀਰ ਸਿੰਘ ਢੀਡਸਾ ਨੇ ਬਾਗ਼ੀ ਹੋਏ ਰਾਜ ਸਭਾ ਮੈਂਬਰਾਂ ਨੂੰ ਗ਼ੱਦਾਰ ਦਾ ਰੁਤਬਾ ਦਿੱਤਾ | ਇਸ ਮੌਕੇ ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ, ਦਲਜੀਤ ਸਿੰਘ ਘਰਾਚੋਂ, ਹਰਮਨਦੀਪ ਕੌਰ ਨਗਰ ਕੌਂਸਲਰ, ਧਰਮਿੰਦਰ ਤਿਵਾੜੀ, ਗੁਰਪ੍ਰੀਤ ਸਿੰਘ ਆਲੋਅਰਖ, ਲਵਦੀਪ ਕੌਰ, ਨਰਿੰਦਰ ਨਿੰਦੀ, ਚਰਨਜੀਤ ਚੰਨੀ ਅਤੇ ਹੋਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ, ਪਰਿਵਾਰ ਨੇ ਜ਼ਹਿਰੀਲਾ ਪਦਾਰਥ ਦੇਣ ਦੇ ਲਗਾਏ ਦੋਸ਼, ਤਿੰਨ ਨੌਜਵਾਨ ਗਿ੍ਫ਼ਤਾਰ... ਅਗਲੀ ਖ਼ਬਰ 'ਆਪ' ਛੱਡ ਕੇ ਭਾਜਪਾ 'ਚ ਜਾਣ ਵਾਲੇ ਰਾਜ ਸਭਾ ਮੈਂਬਰਾਂ ਤੇ ਭੜਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੱਸਿਆ ਪੰਜਾਬ ਦੇ ਗ਼ੱਦਾ...
Ad Position 24