21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਭਾਜਪਾ ਇੰਚਾਰਜ ਸਾਬਕਾ ਐਸ.ਪੀ. ਸੰਧੂ ਨੇ ਕੀਤੀਆਂ ਸਿਆਸੀ ਸਰਗਰਮੀਆਂ ਤੇਜ਼

Ad Position 21
No active advertisement
ਹਲਕਾ ਨਿਹਾਲ ਸਿੰਘ ਵਾਲਾ ਵਿਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਮੁਖ਼ਤਿਆਰ ਸਿੰਘ ਸੰਧੂ | ਅਜੀਤ ਤਸਵੀਰ <br/> 27-04-2026
ਪਿੰਡਾਂ ਵਿਚ ਕਰ ਰਹੇ ਹਨ ਮੀਟਿੰਗਾਂ
ਮੋਗਾ, 26 ਅਪ੍ਰੈਲ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਸੰਧੂ ਨੇ ਹਲਕੇ ਅੰਦਰ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਤੇ ਉਹ ਹਲਕੇ ਦੇ ਪਿੰਡਾਂ ਵਿਚ ਜਾ ਕੇ ਜਿੱਥੇ ਲੋਕਾਂ ਨੂੰ ਭਾਜਪਾ ਦੀਆਂ ਨੀਤੀਆਂ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਵਿਚ ਕੀਤੇ ਗਏ ਅਥਾਹ ਵਿਕਾਸ ਅਤੇ ਹਰੇਕ ਵਰਗ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਜਾਣੂੰ ਕਰਵਾ ਰਹੇ ਹਨ, ਉੱਥੇ ਉਹ ਸਾਲ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਲੋਕਾਂ ਦੇ ਰੂਬਰੂ ਹੋ ਕੇ ਵੱਧ ਤੋਂ ਵੱਧ ਰਾਬਤਾ ਪੈਦਾ ਕਰ ਰਹੇ ਹਨ ਤਾਂ ਕਿ ਹਲਕਾ ਨਿਹਾਲ ਸਿੰਘ ਵਾਲਾ ਤੋਂ ਜਿੱਤ ਪ੍ਰਾਪਤ ਕੀਤੀ ਜਾ ਸਕੇ | ਆਪਣੇ ਸੰਬੋਧਨ ਵਿਚ ਮੁਖ਼ਤਿਆਰ ਸਿੰਘ ਸੰਧੂ ਨੇ ਕਿਹਾ ਕਿ ਹਲਕਾ ਨਿਹਾਲ ਸਿੰਘ ਵਾਲਾ ਦੇ ਲੋਕ ਉਸ ਦੇ ਪਰਿਵਾਰ ਵਾਂਗ ਹਨ ਤੇ ਉਹ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਹਨ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਹਰੇਕ ਵਰਗ ਨੂੰ ਬਣਦੀਆਂ ਸਹੂਲਤਾਂ ਨਾਲ ਨਿਵਾਜਿਆ ਹੈ | ਖ਼ਾਸ ਕਰਕੇ ਉਨ੍ਹਾਂ ਦਲਿਤ ਭਾਈਚਾਰੇ ਲਈ ਬੇਸ਼ੁਮਾਰ ਇਤਿਹਾਸਕ ਫ਼ੈਸਲੇ ਲਏ ਜੋ ਕੋਈ ਵੀ ਪ੍ਰਧਾਨ ਮੰਤਰੀ ਨਹੀਂ ਲੈ ਸਕਿਆ |
Ad Position 22
No active advertisement
ਪਿਛਲੀ ਖ਼ਬਰ ਪਿੰਡ ਚੁੱਘਾ ਖ਼ੁਰਦ ਵਿਖੇ ਧਾਰਮਿਕ ਸਮਾਗਮ (ਧੂਣਾ ਦਿਵਸ) ਭਲਕੇ ਅਗਲੀ ਖ਼ਬਰ ਮਾਤਾ ਦਲਜੀਤ ਕੌਰ ਮਾਣੂੰਕੇ ਦੇ ਅੰਤਿਮ ਸੰਸਕਾਰ ਮੌਕੇ ਪਹੁੰਚੀਆਂ ਅਹਿਮ ਸ਼ਖ਼ਸੀਅਤਾਂ <br/>
Ad Position 24