13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਟੀ.ਐਲ.ਐਫ. ਸਕੂਲ ਦੇ ਵਿਦਿਆਰਥੀਆਂ ਦਾ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 28-04-2026
ਮੋਗਾ, 27 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਦੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੀ ਅਗਵਾਈ ਹੇਠ ਵਿਦਿਆਰਥੀ ਲਗਾਤਾਰ ਸੰਸਥਾ ਦੇ ਨਾਂਅ ਨੂੰ ਨਾ ਸਿਰਫ਼ ਅਕਾਦਮਿਕ ਖੇਤਰ ਵਿਚ ਸਗੋਂ ਖੇਡਾਂ ਵਿਚ ਵੀ ਰੌਸ਼ਨ ਕਰ ਰਹੇ ਹਨ | ਇਸ ਪਰੰਪਰਾ ਦੇ ਅਨੁਸਾਰ ਟੀ.ਐਲ.ਐਫ. ਸਕੂਲ ਦੀ ਤੀਜੀ ਜਮਾਤ ਦੀ ਵਿਦਿਆਰਥਣ ਕੋਸਮੀ ਨੇ ਪੰਜਾਬ ਯੂਨੀਵਰਸਿਟੀ ਵਿਖੇ ਆਯੋਜਿਤ ਮੈਰਾਥਨ ਦੌੜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਇਕ ਹੋਰ ਮਾਣਮੱਤੇ ਅਤੇ ਪ੍ਰਸ਼ੰਸਾਯੋਗ ਪ੍ਰਾਪਤੀ ਵਿਚ ਛੇਵੀਂ ਜਮਾਤ ਦੀ ਵਿਦਿਆਰਥਣ ਮਾਰੀਸਾ ਨੇ ਵੀ ਪੰਜਾਬ ਯੂਨੀਵਰਸਿਟੀ ਵਿਖੇ ਆਯੋਜਿਤ ਮੈਰਾਥਨ ਦੌੜ ਵਿਚ ਆਪਣੀ ਉਮਰ ਵਰਗ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਮਾਨਸਿਕ ਖੇਡਾਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਪੰਜਵੀਂ ਜਮਾਤ ਦੇ ਵਿਦਿਆਰਥੀ ਸਰਵ ਸਵਰੂਪ ਮੰਗਲਾ ਨੇ ਮੋਗਾ ਜ਼ਿਲ੍ਹਾ ਸ਼ਤਰੰਜ ਐਸੋਸੀਏਸ਼ਨ ਦੁਆਰਾ ਆਯੋਜਿਤ ਸ਼ਤਰੰਜ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਅੰਡਰ-11 ਲੜਕਿਆਂ ਦੇ ਵਰਗ ਵਿਚ ਹਿੱਸਾ ਲੈਂਦੇ ਹੋਏ ਸਰਵ ਸਵਰੂਪ ਮੰਗਲਾ ਨੇ ਸੱਤ ਰਾਊਾਡਾਂ ਵਿਚੋਂ ਪ੍ਰਭਾਵਸ਼ਾਲੀ ਛੇ ਅੰਕ ਪ੍ਰਾਪਤ ਕੀਤੇ, ਜਿਸ ਨਾਲ ਮੈਰਿਟ ਸੂਚੀ ਵਿਚ ਸਿਖਰਲਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ, ਡਾਇਰੈਕਟਰ ਡਾ. ਮੁਸਕਾਨ ਗਰਗ ਅਤੇ ਪਿ੍ੰਸੀਪਲ ਨੀਤੂ ਡਾਂਡੀ ਨੇ ਜੇਤੂਆਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਵਧਾਈ ਦਿੱਤੀ | ਵਿਦਿਆਰਥੀਆਂ ਦੀ ਸ਼ਲਾਘਾ ਕਰਦੇ ਹੋਏ ਜਨੇਸ਼ ਗਰਗ ਨੇ ਟਿੱਪਣੀ ਕੀਤੀ ਕਿ ਅਜਿਹੀਆਂ ਸ਼ਾਨਦਾਰ ਜਿੱਤਾਂ ਉਨ੍ਹਾਂ ਦੇ ਸਾਥੀਆਂ ਨੂੰ ਪ੍ਰੇਰਿਤ ਕਰਦੀਆਂ ਹਨ ਅਤੇ ਸਫਲਤਾ ਦੇ ਨਵੇਂ ਮਾਪਦੰਡ ਸਥਾਪਤ ਕਰਦੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਸਿੱਧ ਸ੍ਰੀ ਕਾਲੀ ਮਾਤਾ ਮੰਦਿਰ ਦੀਆਂ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਦਾ ਸਨਮਾਨ <br/> ਅਗਲੀ ਖ਼ਬਰ ਡੀ.ਐਮ. ਕਾਲਜ ਦੇ ਗੇਟ ਅੱਗੇ ਹਵਨ ਯੱਗ 30 ਨੂੰ <br/>
Ad Position 24