13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ 'ਚ ਅਥਲੈਟਿਕ ਮੀਟ ਦਾ ਆਯੋਜਨ <br/>

Ad Position 21
No active advertisement
ਅਜੀਤ ਡੈਸਕ 28-04-2026
ਧਰਮਕੋਟ, 27 ਅਪ੍ਰੈਲ (ਪਰਮਜੀਤ ਸਿੰਘ)-ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ (ਮੋਗਾ) ਜੋ ਕਿ ਆਈ.ਸੀ.ਐਸ.ਈ. ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ, 'ਚ ਅੱਜ ਕੇ.ਜੀ. ਵਿੰਗ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਿਚਕਾਰ ਐਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ | ਐਥਲੈਟਿਕ ਮੀਟ ਦੀ ਸ਼ੁਰੂਆਤ ਪ੍ਰਮਾਤਮਾ ਦਾ ਨਾਮ ਲੈ ਕੇ ਕੀਤੀ ਗਈ | ਇਸ ਤੋਂ ਬਾਅਦ ਚਾਰਾਂ ਹਾਊਸਾਂ ਦੇ ਵਿਦਿਆਰਥੀਆਂ ਵਲੋਂ ਪਰੇਡ ਕੀਤੀ ਗਈ | ਇਸ ਦੌਰਾਨ ਬੱਚਿਆਂ ਵਲੋਂ ਕਿ੍ਕਟ, ਵਾਲੀਬਾਲ, ਫੁੱਟਬਾਲ, ਖੋ-ਖੋ, ਤੀਰ ਅੰਦਾਜ਼ੀ, ਜੈਵਲਿਨ ਥ੍ਰੋ, ਰੱਸਾ ਖਿੱਚਣ, ਸਕੇਟਿੰਗ, ਫਰਾਗ ਰੇਸ, ਬਾਲ ਆਨ ਦਾ ਕੱਪ ਆਦਿ ਵੱਖ-ਵੱਖ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ | ਬੱਚਿਆਂ ਨੇ ਬਹੁਤ ਉਤਸ਼ਾਹ ਅਤੇ ਜੋਸ਼ ਨਾਲ ਇਨ੍ਹਾਂ ਗਤੀਵਿਧੀਆਂ ਵਿਚ ਭਾਗ ਲਿਆ ਤੇ ਉਨ੍ਹਾਂ ਨੇ ਇਨ੍ਹਾਂ ਦਾ ਪੂਰਾ ਆਨੰਦ ਮਾਣਿਆ | ਇਸ ਮੌਕੇ ਬੱਚਿਆਂ ਦੀਆਂ ਪੁਜ਼ੀਸ਼ਨਾਂ ਵੀ ਕੱਢੀਆਂ ਗਈਆਂ ਤੇ ਉਨ੍ਹਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਬਾਅਦ ਸਕੂਲ ਦੇ ਸਾਰੇ ਅਧਿਆਪਕਾਂ ਵਲੋਂ ਬੱਚਿਆਂ ਨੂੰ ਸੁੰਦਰ-ਸੁੰਦਰ ਤੋਹਫ਼ੇ ਵੀ ਦਿੱਤੇ ਗਏ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਮਨੀਸ਼ਾ ਕੌਸ਼ਿਕ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ | ਇਨ੍ਹਾਂ ਗਤੀਵਿਧੀਆਂ ਰਾਹੀਂ ਸਾਡੇ ਸਰੀਰ ਦਾ ਸਰੀਰਕ, ਮਾਨਸਿਕ ਅਤੇ ਬੌਧਿਕ ਵਿਕਾਸ ਹੁੰਦਾ ਹੈ ਅਤੇ ਖਾਲੀ ਸਮੇਂ ਦਾ ਸਹੀ ਇਸਤੇਮਾਲ ਹੁੰਦਾ ਹੈ | ਇਸ ਐਥਲੈਟਿਕ ਮੀਟ ਦੌਰਾਨ ਮੈਨੇਜਮੈਂਟ ਵਲੋਂ ਬੱਚਿਆਂ ਤੇ ਅਧਿਆਪਕਾਂ ਲਈ ਰਿਫਰੈਸ਼ਮੈਂਟ ਦਾ ਵੀ ਬਹੁਤ ਵਧੀਆ ਪ੍ਰਬੰਧ ਕੀਤਾ ਗਿਆ | ਇਸ ਮੌਕੇ ਸਕੂਲ ਦੇ ਸੀ.ਐਮ.ਡੀ. ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸ਼੍ਰੀਮਤੀ ਸਰੋਜ ਰਾਣੀ ਜਿੰਦਲ ਨੇ ਵੀ ਬੱਚਿਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਖੇਡਾਂ ਬੱਚਿਆਂ ਵਿਚ ਭਾਵਨਾਤਮਕ ਬੁੱਧੀ ਦਾ ਵਿਕਾਸ ਕਰਦੀਆਂ ਹਨ | ਸਿਹਤਮੰਦ ਮੁਕਾਬਲਾ ਤੇ ਸਰੀਰਕ ਗਤੀਵਿਧੀਆਂ ਬੱਚਿਆਂ ਦੀਆਂ ਆਪਣੀਆਂ ਭਾਵਨਾਵਾਂ ਤੇ ਵਿਹਾਰ 'ਤੇ ਕਾਬੂ ਪਾਉਣਾ ਸਿਖਾਉਂਦੀਆਂ ਹਨ | ਇਸ ਨਾਲ ਉਨ੍ਹਾਂ 'ਚ ਆਤਮਵਿਸ਼ਵਾਸ, ਅਨੁਸ਼ਾਸਨ ਤੇ ਜਿੱਤ-ਹਾਰ ਨਾਲ ਜੁੜੀਆਂ ਭਾਵਨਾਵਾਂ ਨੂੰ ਸੰਭਾਲਣ ਦੀ ਸਮਰੱਥਾ ਵਿਕਸਤ ਹੁੰਦੀ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜੀ.ਟੀ.ਬੀ. ਗੜ੍ਹ 'ਚ ਅੰਤਰ-ਸਦਨ ਕੁਇਜ਼ ਮੁਕਾਬਲਾ ਕਰਵਾਇਆ <br/... ਅਗਲੀ ਖ਼ਬਰ ਸਿੱਧ ਸ੍ਰੀ ਕਾਲੀ ਮਾਤਾ ਮੰਦਿਰ ਦੀਆਂ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਦਾ ਸਨਮਾਨ <br/>
Ad Position 24