ਸਮਾਲਸਰ, 27 ਅਪ੍ਰੈਲ (ਗੁਰਜੰਟ ਕਲਸੀ ਲੰਡੇ)-ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਸੀਸ ਕੁਮਾਰ ਦੀ ਅਗਵਾਈ ਵਿਚ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜਿਕ ਸਮਾਨਤਾ ਦੇ ਸੰਦੇਸ਼ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸਕੂਲ ਮੁਖੀ ਦਿਲਬਾਗ ਸਿੰਘ ਬਰਾੜ ਦੇ ਪ੍ਰਬੰਧ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਬੀ. ਗੜ੍ਹ (ਮੋਗਾ) ਵਿਚ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਨੂੰ ਮੁੱਖ ਰੱਖਦਿਆਂ ਇਕ ਪ੍ਰਭਾਵਸ਼ਾਲੀ ਕੁਇਜ਼ (ਪ੍ਰਸ਼ਨ-ਉੱਤਰ) ਮੁਕਾਬਲਾ ਕਰਵਾਇਆ ਗਿਆ | ਪ੍ਰੋਗਰਾਮ ਦੇ ਨੋਡਲ ਇੰਚਾਰਜ ਸਤਵਿੰਦਰ ਸਿੰਘ, 'ਸਾਹਿਬਜ਼ਾਦੇ' ਸਦਨ ਦੇ ਇੰਚਾਰਜ ਰਾਮ ਸਿੰਘ ਅਤੇ ਨਵਜੋਤ ਸਿੰਘ ਵਲੋਂ ਸਕੂਲ ਦੇ 6 ਵੱਖ-ਵੱਖ ਸਦਨਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਕੁਇਜ਼ 'ਚ ਗੁਰੂ ਸਾਹਿਬ ਦੇ ਜੀਵਨ, ਰਚਨਾਵਾਂ ਤੇ ਸਿੱਖਿਆਵਾਂ ਬਾਰੇ ਸਵਾਲ ਪੁੱਛੇ ਗਏ ਸਨ | ਮੁਕਾਬਲੇ 'ਚ ਪਰਮਜੀਤ ਕੌਰ ਅਤੇ ਸੀਮਾ ਗਰੁੱਪ ਡੀ ਨੇ ਪਹਿਲਾ ਸਥਾਨ, ਪਰਮਜੋਤ ਕੌਰ, ਰਮਨਦੀਪ ਕੌਰ ਅਤੇ ਕੁਲਨੂਰ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਦਿਲਬਾਗ ਸਿੰਘ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਪੈਦਾ ਕਰਦੇ ਹਨ | ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |